Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 4:31 am

+91 90915 01313 , +91 90916 01313

punjabbanni@gmail.com
punjabbani@yahoo.com

ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਨੇ ਜੇਡੀ (ਯੂ) ਵਿੱਚ ਕੀਤੀ ਐਂਟਰੀ

ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਨੇ ਜੇਡੀ (ਯੂ) ਵਿੱਚ ਕੀਤੀ ਐਂਟਰੀ

ਪਟਨਾ, 9 ਮਾਰਚ : ਬਿਹਾਰ ਦੀ ਸਿਆਸਤ ਵਿੱਚ ਇਕ ਵਾਰ ਫਿਰ ਉਥਲ ਪੁਥਲ ਦੇਖਣ ਨੂੰ ਮਿਲ ਰਹੀ ਹੈ। ਹੁਣ ਤਾਜਾ ਸਮਾਚਾਰ ਅਨੁਸਾਰ ਕਿਉਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਨੇ ਅੱਜ ਅਧਿਕਾਰਿਕ ਤੌਰ ’ਤੇ ਜਨਤਾ ਦਲ (ਯੂਨਾਈਟਿਡ) ਦੀ ਮੈਂਬਰਸ਼ਿਪ ਲੈ ਲਈ। ਪਾਰਟੀ ਹੈੱਡਕੁਆਰਟਰ ਵਿੱਚ ਕਰਵਾਏ ਸਮਾਗਮ ਦੌਰਾਨ ਕੇਂਦਰੀ ਮੰਤਰੀ ਰਾਜੀਵ ਰੰਜਨ ਸਿੰਘ ‘ਲਲਨ’ ਅਤੇ ਜੇਡੀ(ਯੂ) ਦੇ ਕੌਮੀ ਕਾਰਜਕਾਰੀ ਪ੍ਰਧਾਨ ਸੰਜੇ ਝਾਅ ਸਮੇਤ ਕਈ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।

ਇਸ ਮੌਕੇ ਪਾਰਟੀ ਦਫ਼ਤਰ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਵਰਕਰਾਂ ਨੇ ਢੋਲ-ਨਗਾੜੇ ਵਜਾ ਕੇ ਅਤੇ ਪਾਰਟੀ ਦੇ ਝੰਡੇ ਲਹਿਰਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਕੁਝ ਸਮਰਥਕ ਸਜੇ-ਧਜੇ ਘੋੜਿਆਂ ’ਤੇ ਵੀ ਪਹੁੰਚੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ‘ਨਿਸ਼ਾਂਤ ਹੈ ਤੋ ਨਿਸ਼ਚਿੰਤ ਹੈਂ’ ਲਿਖੇ ਪੋਸਟਰ ਵੀ ਨਜ਼ਰ ਆਏ।
ਦਸ ਦਈਏ ਕਿ 40 ਸਾਲਾ ਨਿਸ਼ਾਂਤ ਕੁਮਾਰ, ਜੋ ਕਿ ਇੰਜਨੀਅਰਿੰਗ ਦੀ ਪੜ੍ਹਾਈ ਕਰ ਚੁੱਕੇ ਹਨ, ਨੇ ਕਿਹਾ ਕਿ ਉਹ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰਨਗੇ।

Scroll to Top