ਨਿੱਜੀ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ ਸ਼ੁਰੂ
ਫਾਜ਼ਿਲਕਾ, 18 ਸਤੰਬਰ 2026 : ਫਾਜ਼ਿਲਕਾ ਦੇ ਨਿੱਜੀ ਸਕੂਲਾਂ ਨੂੰ ਕੁੱਝ ਸਮਾਜ ਵਿਰੋਧੀ ਅਨਸਰਾਂ ਵਲੋ ਈਮੇਲ ਰਾਹੀ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋ ਬਾਅਦ ਅੱਜ ਪੂਰੀ ਤਰ੍ਹਾਂ ਸਥਿਤੀ ਤਣਾਅਪੂਰਣ ਬਣੀ ਰਹੀ ਅਤੇ ਜਾਂਚ, ਸੁਰਖਿਆ ਏਜੰਸੀਆਂ ਪੂਰੀ ਤਰ੍ਹਾ ਸਤਰਕ ਨਜਰ ਆਈਆਂ।
ਜਾਣਕਾਰੀ ਦੇ ਅਨੁਸਾਰ ਇਹ ਸੂਚਨਾ ਮਿਲਣ ਤੋ ਬਾਅਦ ਸਾਵਧਾਨੀ ਵਜੋਂ ਸਕੂਲਾਂ ਨੂੰ ਖਾਲੀ ਕਰਵਾ ਕੇ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਗਈ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲਾਂ ਤੋਂ ਲੈ ਜਾਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਪੁਲਿਸ ਨੇ ਵੱਖ-ਵੱਖ ਸਕੂਲਾਂ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਪੁਲਿਸ ਅਨੁਸਾਰ ਸਕੂਲਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸਾਈਬਰ ਸੈੱਲ ਦੀ ਟੀਮ ਵੱਲੋਂ ਧਮਕੀ ਭੇਜਣ ਵਾਲੀ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਧਮਕੀ ਵਾਲੀ ਈਮੇਲ ਕਿੱਥੋਂ ਭੇਜੀ ਗਈ। ਧਮਕੀ ਪ੍ਰਾਪਤ ਕਰਨ ਵਾਲੇ ਹੋਰ ਸਕੂਲਾਂ ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ, ਹੋਲੀ ਹਾਰਟ ਸਕੂਲ, ਸਰਵ ਹਿਤਕਾਰੀ ਸਕੂਲ ਅਤੇ ਕਾਮਫੀ ਇੰਟਰਨੈਸ਼ਨਲ ਸਕੂਲ ਵੀ ਸ਼ਾਮਲ ਹਨ। ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।