Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Thursday, 06 Aug 2026 | 4:42 am

+91 90915 01313 , +91 90916 01313

punjabbanni@gmail.com
punjabbani@yahoo.com

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਕਸਿਤ ਕੀਤੇ ਜਾ ਰਹੇ ਹਨ 3100 ਆਧੁਨਿਕ ਖੇਡ ਮੈਦਾਨ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਕਸਿਤ ਕੀਤੇ ਜਾ ਰਹੇ ਹਨ 3100 ਆਧੁਨਿਕ ਖੇਡ ਮੈਦਾਨ

ਚੰਡੀਗੜ੍ਹ, 5 ਅਗਸਤ 2026 : ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 3100 ਆਧੁਨਿਕ ਖੇਡ ਮੈਦਾਨ ਵਿਕਸਿਤ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨੀ ਨੂੰ ਸਹੀ ਪਾਸੇ ਲਗਾਇਆ ਜਾ ਸਕੇ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪਿੰਡਾਂ ਤੱਕ ਆਧੁਨਿਕ ਖੇਡ ਸਹੂਲਤਾਂ ਪਹੁੰਚਾ ਕੇ ਨੌਜਵਾਨਾਂ ਨੂੰ ਤੰਦਰੁਸਤ ਜੀਵਨ-ਸ਼ੈਲੀ ਅਪਣਾਉਣ ਅਤੇ ਖੇਡਾਂ ਰਾਹੀਂ ਆਪਣਾ ਭਵਿੱਖ ਸੰਵਾਰਨ ਲਈ ਪ੍ਰੇਰਿਤ ਕਰ ਰਹੀ ਹੈ।

ਸਰਕਾਰ ਦਾ ਮੰਨਣਾ ਹੈ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਵੀ ਵਿਕਸਿਤ ਕਰਦੀਆਂ ਹਨ। ਇਸੇ ਉਦੇਸ਼ ਨਾਲ ਸੂਬੇ ਭਰ ਵਿੱਚ ਖੇਡ ਢਾਂਚੇ ‘ਤੇ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ।

ਇਸ ਪਹਿਲ ਤਹਿਤ ਪਹਿਲੀ ਵਾਰ ਪੇਂਡੂ ਖੇਤਰਾਂ ਵਿੱਚ 3,100 ਆਧੁਨਿਕ ਖੇਡ ਮੈਦਾਨ ਵਿਕਸਿਤ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚ ਹਾਕੀ, ਫੁੱਟਬਾਲ, ਵਾਲੀਬਾਲ, ਐਥਲੈਟਿਕਸ ਅਤੇ ਹੋਰ ਖੇਡਾਂ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਕਾਰ ਅਨੁਸਾਰ ਹੁਣ ਤੱਕ 250 ਖੇਡ ਮੈਦਾਨਾਂ ਦਾ ਉਦਘਾਟਨ ਵੀ ਕੀਤਾ ਜਾ ਚੁੱਕਾ ਹੈ।

Scroll to Top