Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 6:26 pm

+91 90915 01313 , +91 90916 01313

punjabbanni@gmail.com
punjabbani@yahoo.com

ਨੌਵੇਂ ਪਾਤਸ਼ਾਹ ਜੀ ਦੇ ਨਾਂ ਤੇ ਚੇਅਰ ਸਥਾਪਤ ਕਰਨ ਦਾ ਕਾਰਜ ਸਲਾਘਾਯੋਗ : ਪ੍ਰੋ. ਬਡੂੰਗਰ

ਨੌਵੇਂ ਪਾਤਸ਼ਾਹ ਜੀ ਦੇ ਨਾਂ ਤੇ ਚੇਅਰ ਸਥਾਪਤ ਕਰਨ ਦਾ ਕਾਰਜ ਸਲਾਘਾਯੋਗ : ਪ੍ਰੋ. ਬਡੂੰਗਰ

ਪਟਿਆਲਾ, 29 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਗੁਰੂ ਤੇਗ ਬਾਹਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਤ ਕਰਨ ਨੂੰ ਸਿਧਾਂਤਕ ਪ੍ਰਵਾਨਗੀ ਦਿੱਤੇ ਜਾਣ ਦੀ ਸ਼ਲਾਘਾ ਕੀਤੀ ਹੈ।
 ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਮੁੱਚੀ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਸਾਹਿਬਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਉੱਦਮ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸਤਾਪਦੀ ਨੂੰ ਸਮਰਪਿਤ ਨੌਵੇਂ ਪਾਤਸ਼ਾਹ ਜੀ ਦੇ ਜੀਵਨ, ਯਾਤਰਾਵਾਂ ਅਤੇ ਸ਼ਹਾਦਤ ਬਾਰੇ ਮੌਲਿਕ ਅਤੇ ਖੋਜ ਕਾਰਜ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਪਾਵਨ ਗੁਰਬਾਣੀ ਬਾਰੇ ਦਾਰਸ਼ਨਿਕ ਅਧਿਐਨ ਦਾ ਕੰਮ ਕੀਤਾ ਜਾਵੇਗਾ, ਜਿਸ ਨਾਲ ਆਉਣ ਵਾਲੀ ਪੀੜੀ ਅਤੇ ਖਾਸ ਕਰ ਯੂਨੀਵਰਸਿਟੀ ਵਿੱਚ ਪੜ ਵਾਲੇ ਵਿਦਿਆਰਥੀ ਗੁਰੂ ਸਾਹਿਬਾਨ ਦੇ ਜੀਵਨ ਸਬੰਧੀ ਨੇੜੇ ਤੋਂ ਜਾਣਕਾਰੀ ਪ੍ਰਾਪਤ ਕਰ ਸਕਣਗੇ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਸ਼ਵ ਦੀ ਇੱਕੋ ਇੱਕ ਅਜਿਹੀ ਯੂਨੀਵਰਸਿਟੀ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਂ ਤੇ ਬਣੀ ਹੈ ਤੇ ਇਸ ਯੂਨੀਵਰਸਿਟੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ਤੇ ਚੇਅਰ ਸਥਾਪਿਤ ਕਰਨਾ ਆਪਣੇ ਆਪ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੱਡਾ ਕਾਰਜ ਹੈ । ਉਹਨਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਿਤਪਾਲ ਸਿੰਘ ਅਤੇ ਪ੍ਰਬੰਧਕ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਯੋਗ ਕਾਰਵਾਈ ਮੁਕੰਮਲ ਕਰਨ ਉਪਰੰਤ ਇਸ ਨੂੰ ਕਾਰਜਸ਼ੀਲ ਕਰਨ ਦੀ ਅਪੀਲ ਵੀ ਕੀਤੀ।
Scroll to Top