Breaking

ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ
Wednesday, 22 Jul 2026 | 3:39 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ 'ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ 9 ਚਲਾਨ, 1450 ਰੁਪਏ ਜੁਰਮਾਨਾ

ਪਟਿਆਲਾ 'ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ 9 ਚਲਾਨ, 1450 ਰੁਪਏ ਜੁਰਮਾਨਾ

ਪਟਿਆਲਾ 21 ਜੁਲਾਈ : ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਟੀਮ ਵੱਲੋਂ ਤ੍ਰਿਪੜੀ, ਸਿਓਨਾ ਰੋਡ ਅਤੇ ਸਰਹਿੰਦ ਰੋਡ ਪਟਿਆਲਾ ‘ਚ ਵਿਸ਼ੇਸ਼ ਜਾਂਚ ਕੀਤੀ ਗਈ।
ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਜਾਂਚ ਦੌਰਾਨ ਕੋਟਪਾ ਐਕਟ ਦੀਆਂ ਧਾਰਾਵਾਂ 4 ਅਤੇ 6 ਦੀ ਉਲੰਘਣਾ ਕਰਨ ਵਾਲਿਆਂ ਦੇ 9 ਚਲਾਨ ਕੱਟੇ ਗਏ, ਜਿਨ੍ਹਾਂ ਤੋਂ 1,450 ਰੁਪਏ ਜੁਰਮਾਨਾ ਵਸੂਲਿਆ ਗਿਆ। ਵਿਭਾਗ ਵੱਲੋਂ ਸਪਸ਼ਟ ਕੀਤਾ ਗਿਆ ਕਿ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਸਖ਼ਤ ਕਾਰਵਾਈ ਜਾਰੀ ਰਹੇਗੀ।
ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੰਬਾਕੂ ਵਰਗੇ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਇਹ ਪ੍ਰੋਗਰਾਮ ਲੋਕਾਂ ਦੀ ਸਿਹਤ ਸੁਧਾਰਨ ਅਤੇ ਜਾਗਰੂਕਤਾ ਵਧਾਉਣ ਲਈ ਬਹੁਤ ਮਹੱਤਵਪੂਰਨ ਹਨ।  ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਅਜਿਹੀਆਂ ਚੈਕਿੰਗਾਂ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਤੰਬਾਕੂ ਰਹਿਤ ਸਮਾਜ ਯਕੀਨੀ ਬਣਾਇਆ ਜਾ ਸਕੇ।
Scroll to Top