Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:36 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ 'ਚ ਹੜ੍ਹ ਵਰਗੀ ਸਥਿਤੀ ਨਹੀਂ ਬਣਨ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ

ਪਟਿਆਲਾ 'ਚ ਹੜ੍ਹ ਵਰਗੀ ਸਥਿਤੀ ਨਹੀਂ ਬਣਨ ਦਿੱਤੀ ਜਾਵੇਗੀ : ਡਾ. ਬਲਬੀਰ ਸਿੰਘ

ਪਟਿਆਲਾ, 29 ਮਈ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰਕੇ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੀ ਡੀ ਏ ਦੇ ਮੁੱਖ ਪ੍ਰਸ਼ਾਸ਼ਕ ਮਿਸ ਅਪਰਨਾ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।

ਸਿਹਤ ਮੰਤਰੀ ਨੇ ਟਿਵਾਣਾ ਚੌਂਕ, 100 ਫੁੱਟ ਰੋਡ, ਵੱਡੀ ਨਦੀ, ਛੋਟੀ ਨਦੀ, ਦੌਲਤਪੁਰ ਪੁਲ ਅਤੇ ਸ਼ਾਂਤੀ ਨਗਰ ਇਲਾਕੇ ਦਾ ਦੌਰਾ ਕਰਦਿਆਂ ਨਿਕਾਸੀ ਪ੍ਰਣਾਲੀ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ ’ਤੇ ਜਾ ਕੇ ਸੁਣਨ ਅਤੇ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਦੇ ਬੰਨ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਅਰਬਨ ਅਸਟੇਟ, ਬਾਬਾ ਦੀਪ ਸਿੰਘ ਨਗਰ, ਫਰੈਂਡਜ ਕਲੋਨੀ, ਕੋਹਿਨੂਰ ਐਨਕਲੇਵ ਅਤੇ ਤੇਜਬਾਗ ਕਲੋਨੀ ਵਰਗੇ ਇਲਾਕਿਆਂ ਵਿੱਚ ਪਹਿਲਾਂ ਆਉਣ ਵਾਲੀ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਗਿਆ ਹੈ ਅਤੇ ਹੁਣ ਲੋਕਾਂ ਨੂੰ ਬਰਸਾਤ ਦੌਰਾਨ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਨਿਗਮ, ਡਰੇਨੇਜ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਪੂਰੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਸੰਵੇਦਨਸ਼ੀਲ ਇਲਾਕੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ।
Scroll to Top