Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 7:31 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਕਸਬਿਆਂ 'ਚ ਚੱਲ ਰਹੀ ਰਾਤ ਸਮੇਂ ਦੀ ਸਫ਼ਾਈ ਮੁਹਿੰਮ ਜ਼ੋਰਾਂ 'ਤੇ

ਪਟਿਆਲਾ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਕਸਬਿਆਂ 'ਚ ਚੱਲ ਰਹੀ ਰਾਤ ਸਮੇਂ ਦੀ ਸਫ਼ਾਈ ਮੁਹਿੰਮ ਜ਼ੋਰਾਂ 'ਤੇ

ਪਟਿਆਲਾ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਕਸਬਿਆਂ ‘ਚ ਚੱਲ ਰਹੀ ਰਾਤ ਸਮੇਂ ਦੀ ਸਫ਼ਾਈ ਮੁਹਿੰਮ ਜ਼ੋਰਾਂ ‘ਤੇ
-ਰਾਤ ਸਮੇਂ ਸਫ਼ਾਈ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਪਰੇਸ਼ਾਨੀ ਤੋਂ ਬਚਾਉਣਾ : ਨਵਰੀਤ ਕੌਰ ਸੇਖੋਂ
-ਰਾਤ ਸਮੇਂ ਸਫ਼ਾਈ ਹੋਣ ਕਰਕੇ ਸਵੇਰੇ ਧਾਰਮਿਕ ਸਥਾਨਾਂ ‘ਤੇ ਜਾਣ ਵਾਲੇ ਲੋਕਾਂ ਨੂੰ ਮਿਲਦੀਆਂ ਨੇ ਸਾਫ਼ ਸੁਥਰੀਆਂ ਸੜਕਾਂ
ਪਟਿਆਲਾ, 4 ਦਸੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਰਾਤ ਸਮੇਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵਰੀਤ ਕੌਰ ਸੇਖੋਂ (ਸ਼ਹਿਰੀ ਵਿਕਾਸ) ਨੇ ਦੱਸਿਆ ਕਿ ਜ਼ਿਲ੍ਹੇ ਦੀ ਹਰੇਕ ਨਗਰ ਕੌਂਸਲ ਤੇ ਨਗਰ ਪੰਚਾਇਤ ਵਿੱਚ ਦਿਨ ਅੰਦਰ ਦੋ ਵਾਰ ਸਫ਼ਾਈ ਕੀਤੀ ਜਾਂਦੀ ਹੈ, ਤਾਂ ਕਿ ਲੋਕਾਂ ਨੂੰ ਸਾਫ਼ ਸੁਥਰਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਨਾਭਾ, ਪਾਤੜਾਂ, ਰਾਜਪੁਰਾ, ਸਮਾਣਾ ਅਤੇ ਸਨੌਰ ਇਸੇ ਤਰ੍ਹਾਂ ਨਗਰ ਪੰਚਾਇਤ ਭਾਦਸੋਂ, ਘੱਗਾ, ਦੇਵੀਗੜ੍ਹ ਤੇ ਘਨੌਰ ਵਿਖੇ ਰਾਤ ਦੀ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ ਵਾਹਨਾਂ ਦੀ ਭੀੜ ਤੋਂ ਬਾਅਦ ਬਾਰੀਕੀ ਨਾਲ ਸਫ਼ਾਈ ਕੀਤੀ ਜਾ ਸਕੇ । ਉਨ੍ਹਾਂ ਦੱਸਿਆ ਕਿ ਰਾਤ ਸਮੇਂ ਸਫ਼ਾਈ ਕਰਨ ਨਾਲ ਜਿਥੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਦਾ, ਉਥੇ ਹੀ ਸਵੇਰ ਸਮੇਂ ਸੈਰ ਕਰਨ ਵਾਲਿਆਂ ਅਤੇ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋਣ ਲਈ ਜਾਣ ਵਾਲਿਆਂ ਨੂੰ ਸਾਫ਼ ਸੁਥਰੀਆਂ ਸੜਕਾਂ ਤੇ ਬਾਜ਼ਾਰ ਮਿਲਦੇ ਹਨ, ਉਥੇ ਹੀ ਬਾਜ਼ਾਰ ਖੁੱਲਣ ਤੋਂ ਪਹਿਲਾਂ ਪੂਰੀ ਸਫ਼ਾਈ ਮੁਕੰਮਲ ਹੋ ਚੁੱਕੀ ਹੁੰਦੀ ਹੈ । ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਰਾਤ ਸਮੇਂ ਕਰਵਾਈ ਜਾ ਰਹੀ ਸਫ਼ਾਈ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਸਵੇਰੇ ਸਮੇਂ ਵੀ ਦੁਪਹਿਰ ਤੋਂ ਪਹਿਲਾਂ ਇਕ ਵਾਰ ਬਾਜ਼ਾਰਾਂ ਦੀ ਸਫ਼ਾਈ ਪਹਿਲਾਂ ਵਾਗ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਹਿਣ ਲਈ ਸਾਫ਼ ਸੁਥਰਾ ਮਾਹੌਲ ਪ੍ਰਦਾਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਫ਼ਾਈ ਲਈ ਹੋਰ ਵਿਸ਼ੇਸ਼ ਮੁਹਿੰਮ ਚਲਾਉਣ ਦੀ ਜ਼ਰੂਰਤ ਹੋਈ ਤਾਂ ਉਹ ਵੀ ਚਲਾਈ ਜਾਵੇਗੀ ।

Scroll to Top