ਪਟਿਆਲਾ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਮਮਤਾ ਦਿਵਸ

ਪਟਿਆਲਾ , 13 ਅਗਸਤ  : ਹਰੇਕ ਬੁੱਧਵਾਰ ਵਾਂਗ ਇਸ ਵਾਰੀ ਵੀ ਪਟਿਆਲਾ ਜਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਤੇ ਗੰਰਭਵਤੀ ਮਹਿਲਾਵਾਂ ਦਾ ਟੀਕਾਕਰਣ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਜੱਚਾ ਬੱਚਾ ਦੀ ਮੌਤ ਦਰ ਨੂੰ ਘਟਾਉਣ ਦੇ ਸਰਕਾਰ ਦੇ ਟੀਚੇ ਨੂੰ ਮੁੱਖ ਰੱਖਦਿਆਂ ਹੋਇਆਂ ਹਰ ਬੁੱਧਵਾਰ ਨੂੰ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਨੇਮ ਨਾਲ ਮਮਤਾ ਦਿਵਸ ਮਨਾਇਆ ਜਾਂਦਾ ਹੈ।ਇਸ ਦੌਰਾਨ ਗਰਭਵਤੀ ਔਰਤਾਂ ਅਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਣ ਕੀਤਾ ਜਾਂਦਾ ਹੈ।

ਇਸ ਮੌਕੇ ਪਟਿਆਲਾ ਦੇ ਸਿਵਲ ਸਰਜਨ ਡਾ· ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਮਮਤਾ ਦਿਵਸ ਉੱਤੇ ਗਰਭਵਤੀ ਔਰਤਾਂ ਨੂੰ ਟੈਟਨਸ ਦੇ ਟੀਕੇ, ਖੂਨ ਵਧਾਉਣ ਲਈ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ ਅਤੇ  ਕੈਲਸ਼ੀਅਮ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਂਦੀਆਂ ਹਨ। ਇਸੇ ਤਰ੍ਹਾਂ ਬੱਚਿਆਂ ਨੂੰ ਮਾਰੂ ਬਿਮਾਰੀਆਂ ਜਿਵੇਂ ਗਲਘੋਟੂ, ਕਾਲੀ ਖੰਘ, ਤਪਦਿਕ, ਪੋਲੀਓ, ਦਿਮਾਗੀ ਬੁਖਾਰ, ਖਸਰਾ, ਪੀਲੀਆ, ਨਿਮੋਨੀਆ, ਦਸਤ ਅਤੇ ਟੈਟਨਸ ਤੋਂ ਬਚਾਅ ਸਬੰਧੀ ਟੀਕੇ ਲਗਾਏ ਜਾਂਦੇ ਹਨ ਤੇ ਬੱਚਿਆਂ ਵਿੱਚ ਅੰਧਰਾਤੇ ਦੀ ਬਿਮਾਰੀ ਤੋਂ ਬਚਾਅ ਲਈ ਵਿਟਾਮਿਨ ਏ ਦਾ ਘੋਲ ਵੀ ਮੁਫ਼ਤ ਦਿੱਤਾ ਜਾਦਾ ਹੈ ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸੈਸ਼ਨਾ ਚ ਸਿਹਤ ਸਟਾਫ ਵੱਲੋਂ ਟੀਕੇ ਲਗਵਾਉਣ ਆਈਆਂ ਗਰਭਵਤੀ ਅੋਰਤਾਂ ਨੂੰ ਆਪਣਾ ਜਣੇਪਾ ਸਰਕਾਰੀ ਸਿਹਤ ਸੰਸਥਾਂ ਵਿਚ ਕਰਵਾਉਣਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਗਰਭਵਤੀ ਮਾਵਾਂ ਨੂੰ ਅਪੀਲ ਕੀਤੀ ਕਿ ਉਹ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਸਾਰਨੀ ਅਨੁਸਾਰ ਆਪਣਾ ਅਤੇ ਨਵ ਜੰਮੇਂ ਬੱਚਿਆਂ ਦਾ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ। ਇਸ ਦੇ ਨਾਲ ਹੀ ਉਨ੍ਹਾਂ ਗਰਭਵਤੀ ਮਾਵਾਂ ਨੂੰ ਪੌਸ਼ਟਿਕ ਖੁਰਾਕ ਲੈਣ ਦੀ ਤਾਕੀਦ ਕੀਤੀ।ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਾਰੀਆਂ ਸਿਹਤ ਸੇਵਾਵਾਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਉਹ ਵੱਧ ਤੋਂ ਵੱਧ ਲਾਹਾ ਲੈਣ।

Leave a Comment

Your email address will not be published. Required fields are marked *

Scroll to Top