Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 11:24 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਅਜੀਤਪਾਲ ਕੋਹਲੀ

ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਅਜੀਤਪਾਲ ਕੋਹਲੀ

ਪਟਿਆਲਾ, 25 ਜੁਲਾਈ : ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਹ ਅੱਜ ਮੇਅਰ ਕੁੰਦਨ ਗੋਗੀਆ ਨਾਲ ਛੋਟਾ ਅਰਾਈ ਮਾਜਰਾ ਵਿਖੇ ਲਗਭਗ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟ ਜੰਗੀ ਪੱਧਰ ‘ਤੇ ਚੱਲ ਰਹੇ ਹਨ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਅਧਿਕਾਰੀਆਂ ਨੇ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਦਾ ਪੂਰਾ ਲਾਭ ਮਿਲ ਸਕੇ।
ਇਸ ਮੌਕੇ ਐਕਸੀਅਨ ਨਰਾਇਣ ਦਾਸ, ਕੌਂਸਲਰ ਹਰਪ੍ਰੀਤ ਸਿੰਘ (ਵਾਰਡ ਨੰਬਰ 36), ਜੋਗਿੰਦਰ ਸਿੰਘ (ਪ੍ਰਧਾਨ, ਛੋਟਾ ਅਰਾਈ ਮਾਜਰਾ), ਬਲਰਾਮ ਕੁਮਾਰ, ਬੰਟੀ, ਰਜਿੰਦਰ, ਸੰਜੂ, ਜਗਤਾਰ, ਮਨਿੰਦਰ ਸਿੰਘ, ਪ੍ਰੀਤਕਮਲ ਸਿੰਘ, ਜੱਗਾ ਅਤੇ ਵਿਜੇ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Scroll to Top