Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:39 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ' ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ

ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ' ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ

ਪਟਿਆਲਾ, 30 ਮਈ :   ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਮਨਾਏ ਜਾ ਰਹੇ “ਸਿੱਖਿਆ ਦਾ ਮਹਾਂ ਜਸ਼ਨ” ਮੈਗਾ ਪੀ ਟੀ ਐਮ ਮਾਪਿਆਂ ਦੀ ਵਰਕਸ਼ਾਪ ਤਹਿਤ ਅੱਜ ਜਿਲ੍ਹਾ ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਸਕੂਲ ਆਫ਼ ਐਮੀਨੈਂਸ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਸ਼ਮੂਲੀਅਤ ਕਰਕੇ ਆਪਣੇ ਬੱਚਿਆਂ ਦੀ ਵਿੱਦਿਅਕ ਕਾਰਗੁਜ਼ਾਰੀ, ਸਕੂਲ ਦੀਆਂ ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਫ਼ੀਲ ਖਾਨਾ ਸਕੂਲ ਵਿੱਚ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਬੋਰਡ ਪ੍ਰੀਖਿਆਵਾਂ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਬੋਰਡ ਜਮਾਤਾਂ ਵਿੱਚ ਕਿਸੇ ਵੀ ਵਿਸ਼ੇ ਵਿੱਚ 100 ਵਿੱਚੋਂ 100 ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਆਰ.ਸੀ.ਏ. ਪ੍ਰੋਗਰਾਮ ਅਧੀਨ ਮਹੱਤਵਪੂਰਨ ਪ੍ਰਗਤੀ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਦੇ ਨਾਲ ਹੀ ਜੇ ਈ , ਕਲੈਟ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕਰਕੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਰਾਹਿਆ ਗਿਆ।
ਸਕੂਲਾਂ ਦੇ ਸਮੂਹ ਅਧਿਆਪਕਾਂ ਅਤੇ ਸਟਾਫ਼ ਦੀ ਵੀ ਵਿਸ਼ੇਸ਼ ਹੌਸਲਾ ਅਫ਼ਜ਼ਾਈ ਕੀਤੀ ਗਈ, ਜਿਨ੍ਹਾਂ ਦੀ ਅਣਥੱਕ ਮਿਹਨਤ ਅਤੇ ਸਮਰਪਣ ਸਦਕਾ ਸਕੂਲ ਨੇ ਅਕਾਦਮਿਕ, ਸਹਿ-ਅਕਾਦਮਿਕ, ਖੇਡਾਂ ਅਤੇ ਹੋਰ ਖੇਤਰਾਂ ਵਿੱਚ ਮਹੱਤਵਪੂਰਨ ਉਪਲੱਬਧੀਆਂ ਹਾਸਲ ਕੀਤੀਆਂ ਹਨ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ ਸ਼ਰਮਾ ਨੇ ਕਿਹਾ ਕਿ “ਸਿੱਖਿਆ ਦਾ ਮਹਾਂ-ਜਸ਼ਨ” ਪੰਜਾਬ ਸਰਕਾਰ ਦੀ ਇੱਕ ਦੂਰਅੰਦੇਸ਼ੀ ਪਹਿਲ ਹੈ, ਜਿਸ ਦਾ ਮਕਸਦ ਮਾਪਿਆਂ ਨੂੰ ਸਕੂਲਾਂ ਨਾਲ ਹੋਰ ਨੇੜਿਓਂ ਜੋੜਨਾ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਹਰ ਖੇਤਰ ਵਿੱਚ ਨਵੀਆਂ ਮਿਸਾਲਾਂ ਕਾਇਮ ਕਰ ਰਹੇ ਹਨ ਅਤੇ ਵਿਦਿਆਰਥੀ ਬੋਰਡ ਪ੍ਰੀਖਿਆਵਾਂ ਤੋਂ ਲੈ ਕੇ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਵੀ ਸ਼ਾਨਦਾਰ ਸਫਲਤਾਵਾਂ ਹਾਸਲ ਕਰ ਰਹੇ ਹਨ।
ਡਾ. ਸ਼ਰਮਾ ਨੇ ਸਨਮਾਨਿਤ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਉਪਲਬਧੀਆਂ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਵਿੱਚ ਸਕੂਲ, ਪਰਿਵਾਰ ਅਤੇ ਸਮਾਜ ਦੀ ਸਾਂਝੀ ਭੂਮਿਕਾ ਹੁੰਦੀ ਹੈ।
ਫੀਲ਼ ਖਾਨਾ ਸਕੂਲ ਦੇ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ “ਸਿੱਖਿਆ ਦਾ ਮਹਾਂ ਜਸ਼ਨ” ਸਕੂਲ, ਮਾਪਿਆਂ ਅਤੇ ਵਿਦਿਆਰਥੀਆਂ ਵਿਚਕਾਰ ਸਾਂਝ ਨੂੰ ਮਜ਼ਬੂਤ ਕਰਨ ਦਾ ਇੱਕ ਵਿਲੱਖਣ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬੋਰਡ ਪ੍ਰੀਖਿਆਵਾਂ, ਜੇ ਈ, ਕਲੈਟ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਇਸ ਗੱਲ ਦਾ ਸਬੂਤ ਹਨ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਆਪਣੀ ਯੋਗਤਾ ਦਾ ਲੋਹਾ ਮਨਵਾ ਰਹੇ ਹਨ।
Scroll to Top