Breaking

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ
Monday, 23 Nov 2026 | 9:02 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਵਾਸੀ 30 ਨਵੰਬਰ ਤੱਕ ਪੋਰਟਲ 'ਤੇ ਕਰ ਸਕਦੇ ਹਨ ਸਵੈ-ਗਣਨਾ

ਪਟਿਆਲਾ ਵਾਸੀ 30 ਨਵੰਬਰ ਤੱਕ ਪੋਰਟਲ 'ਤੇ ਕਰ ਸਕਦੇ ਹਨ ਸਵੈ-ਗਣਨਾ

ਪਟਿਆਲਾ, 23 ਨਵੰਬਰ : ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ ਯਾਨੀ ਆਬਾਦੀ ਗਣਨਾ ਦੇ ਕਾਰਜ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਗਰ ਨਿਗਮ ਪਟਿਆਲਾ ਵੱਲੋਂ ਤੈਨਾਤ ਕੀਤੇ ਗਏ ਸਮੂਹ ਇਨੂਮਰੇਟਰਾਂ ਅਤੇ ਸੁਪਰਵਾਈਜ਼ਰਾਂ ਨੂੰ ਅਧਿਕਾਰਤ ਆਈ.ਡੀ. ਕਾਰਡ ਜਾਰੀ ਕਰ ਦਿੱਤੇ ਗਏ ਹਨ। ਸੈਂਸਜ਼ ਵਿਭਾਗ ਵੱਲੋਂ ਜਾਰੀ ਕੀਤੇ ਗਏ ਪੋਰਟਲ ਲਿੰਕ se.census.gov.in ‘ਤੇ ਹਰੇਕ ਵਸਨੀਕ ਵੱਲੋਂ 16 ਨਵੰਬਰ ਤੋਂ 30 ਨਵੰਬਰ 2026 ਤੱਕ ‘ਸੈਲਫ਼-ਇਨੂਮਰੇਸ਼ਨ’ (ਸਵੈ-ਗਣਨਾ) ਕੀਤੀ ਜਾਣੀ ਹੈ।

ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਫੀਲਡ ਟ੍ਰੇਨਰਾਂ, ਇਨੂਮਰੇਟਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਜਨਤਕ ਥਾਵਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਨਿਗਮ ਦੀਆਂ ਟੀਮਾਂ ਘਰ-ਘਰ ਜਾ ਕੇ ਵੀ ਵਸਨੀਕਾਂ ਨੂੰ ਸਵੈ-ਗਣਨਾ ਕਰਨ ਲਈ ਪ੍ਰੇਰਿਤ ਕਰ ਰਹੀਆਂ ਹਨ। ਅਧਿਕਾਰੀਆਂ ਮੁਤਾਬਕ ਸਵੈ-ਗਣਨਾ ਇੱਕ ਬੇਹੱਦ ਮਹੱਤਵਪੂਰਨ ਪ੍ਰਕਿਰਿਆ ਹੈ, ਜਿਸ ਰਾਹੀਂ ਹਰ ਪਰਿਵਾਰ ਆਪਣੇ ਘਰ ਅਤੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਖ਼ੁਦ ਆਨਲਾਈਨ ਦਰਜ ਕਰ ਸਕਦਾ ਹੈ। ਇਸ ਨਾਲ ਜਿੱਥੇ ਗਣਨਾ ਦੀ ਸਮੁੱਚੀ ਪ੍ਰਕਿਰਿਆ ਆਸਾਨ ਅਤੇ ਸੁਚਾਰੂ ਬਣੇਗੀ, ਉੱਥੇ ਹੀ ਸਹੀ ਤੇ ਭਰੋਸੇਯੋਗ ਅੰਕੜੇ ਇਕੱਠੇ ਕਰਨ ਵਿੱਚ ਵੀ ਵੱਡੀ ਮਦਦ ਮਿਲੇਗੀ।

ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਵੈ-ਗਣਨਾ ਲਈ ਤੈਨਾਤ ਕੀਤੇ ਗਏ ਫੀਲਡ ਫੰਕਸ਼ਨਰੀਜ਼, ਇਨੂਮਰੇਟਰਾਂ ਅਤੇ ਸੁਪਰਵਾਈਜ਼ਰਾਂ ਨੂੰ ਸਹੀ ਤੇ ਮੁਕੰਮਲ ਵੇਰਵੇ ਦਿੱਤੇ ਜਾਣ, ਤਾਂ ਜੋ ਜਨਗਣਨਾ-2027 ਦੇ ਦੂਜੇ ਪੜਾਅ ਦੇ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਰਾਸ਼ਟਰੀ ਕਾਰਜ ਵਿੱਚ ਸ਼ਹਿਰ ਦੇ ਹਰੇਕ ਨਾਗਰਿਕ ਦੀ ਭਾਗੀਦਾਰੀ ਬਹੁਤ ਅਹਿਮ ਹੈ, ਇਸ ਲਈ ਸਾਰੇ ਵਸਨੀਕ 30 ਨਵੰਬਰ ਦੇ ਨਿਰਧਾਰਤ ਸਮੇਂ ਅੰਦਰ ਆਪਣੀ ਸਵੈ-ਗਣਨਾ ਯਕੀਨੀ ਬਣਾਉਣ ਅਤੇ ਤੈਨਾਤ ਸਟਾਫ਼ ਨੂੰ ਪੂਰਾ ਸਹਿਯੋਗ ਦੇਣ।

Scroll to Top