ਪਠਾਨਕੋਟ `ਚ 7 ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ `ਚ ਵੀ ਅਲਰਟ ਜਾਰੀ

ਪਠਾਨਕੋਟ `ਚ 7 ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ `ਚ ਵੀ ਅਲਰਟ ਜਾਰੀ
ਗੁਰਦਾਸਪੁਰ, 25 ਜੁਲਾਈ : ਪਠਾਨਕੋਟ ਦੇ ਮਾਮੂਨ ਵਿੱਚ ਇੱਕ ਔਰਤ ਨੇ 7 ਸ਼ੱਕੀ ਵਿਅਕਤੀਆਂ ਨੂੰ ਦੇਖਿਆ ਸੀ, ਜਿਨ੍ਹਾਂ ਨੇ ਔਰਤ ਤੋਂ ਪਾਣੀ ਮੰਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਸ਼ੱਕੀਆਂ ਦੇ ਸਕੈਚ ਬਣਵਾ ਕੇ ਜਾਰੀ ਕਰ ਦਿੱਤੇ ਹਨ। ਇਸ ਘਟਨਾ ਤੋਂ ਬਾਅਦ ਗੁਰਦਾਸਪੁਰ ਪੁਲਿਸ ਨੇ ਵੀ ਸਰਹੱਦ ਨਾਲ ਲੱਗਦੇ ਪਿੰਡਾਂ `ਚ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਸ਼ੱਕੀ ਵਿਅਕਤੀਆਂ ਦੇ ਸਕੈਚ ਸੋਸ਼ਲ ਮੀਡੀਆ `ਤੇ ਵਾਇਰਲ ਕਰ ਦਿੱਤੇ ਹਨ ਤਾਂ ਜੋ ਲੋਕ ਇਨ੍ਹਾਂ ਸ਼ੱਕੀਆਂ ਬਾਰੇ ਪੁਲਿਸ ਨੂੰ ਸੂਚਿਤ ਕਰ ਸਕਣ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਗੁਰਦਾਸਪੁਰ ਦਿਆਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਪਠਾਨਕੋਟ `ਚ ਸ਼ੱਕੀ ਨਜ਼ਰ ਆਉਣ ਤੋਂ ਬਾਅਦ ਪਠਾਨਕੋਟ `ਚ ਅਲਰਟ ਦੇ ਚੱਲਦਿਆਂ ਗੁਰਦਾਸਪੁਰ ਜ਼ਿਲ੍ਹੇ `ਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਹੱਦੀ ਖੇਤਰ ਦੀਨਾਨਗਰ, ਮਕੌੜਾ ਪੱਤਣ, ਰਾਵੀ ਦਰਿਆ ਤੋਂ ਪਾਰ ਪੈਂਦੇ ਪਿੰਡਾਂ ਅਤੇ ਦੋਰਾਂਗਲਾ, ਬਹਿਰਾਮਪੁਰ ਆਦਿ ਪਿੰਡਾਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸ਼ੱਕੀ ਵਿਅਕਤੀਆਂ ਦੇ ਸਕੈਚ ਵੀ ਸੋਸ਼ਲ ਮੀਡੀਆ `ਤੇ ਵਾਇਰਲ ਕੀਤੇ ਗਏ ਹਨ ਤਾਂ ਜੋ ਲੋਕ ਇਨ੍ਹਾਂ ਸ਼ੱਕੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇ ਸਕਣ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਦੇ ਆਲੇ-ਦੁਆਲੇ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਸਤੂ ਜਾਂ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

Leave a Comment

Your email address will not be published. Required fields are marked *

Scroll to Top