Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 2:16 pm

+91 90915 01313 , +91 90916 01313

punjabbanni@gmail.com
punjabbani@yahoo.com

ਪਠਾਨਕੋਟ ਵਿਚ ਪ੍ਰਾਈਵੇਟ ਬਸ ਨੇ ਦਰੜੇ ਚਾਰ ਲੋਕ, ਦੋ ਦੀ ਹੋਈ ਮੌਤ

ਪਠਾਨਕੋਟ ਵਿਚ ਪ੍ਰਾਈਵੇਟ ਬਸ ਨੇ ਦਰੜੇ ਚਾਰ ਲੋਕ, ਦੋ ਦੀ ਹੋਈ ਮੌਤ

ਪਠਾਨਕੋਟ, 22 ਜੁਲਾਈ 2026 : ਪਠਾਨਕੋਟ-ਜਲੰਧਰ ਰਾਸ਼ਟਰੀ ਰਾਜਮਾਰਗ ’ਤੇ ਦੇਰ ਰਾਤ ਇੱਕ ਪ੍ਰਾਈਵੇਟ ਬਸ ਨੇ ਸਾਈਡ ਤੇ ਖੜੇ ਚਾਰ ਲੋਕਾਂ ਨੂੰ ਦਰੜ ਦਿਤਾ, ਜਿਸ ਕਾਰਨ ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਤੋ ਬਾਅਦ ਗੁਸੇ ਵਿਚ ਆਏ ਲੋਕਾਂ ਨੇ ਬਸ ਨੂੰ ਅੱਗ ਵੀ ਲਗਾ ਦਿਤੀ।

ਜਾਣਕਾਰੀ ਅਨੁਸਾਰ ਇਹ ਹਾਦਸਾ ਕੌਂਤਰਪੁਰ ਸਥਿਤ ਸੰਦੀਪਨੀ ਗੁਰੂਕੁਲ ਸਕੂਲ ਨੇੜੇ ਚੌਰਾਹੇ ’ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਤੋਂ ਜੰਮੂ ਵੱਲ ਜਾ ਰਹੀ ਲਕਸ਼ਮੀ ਟਰੈਵਲਜ਼ ਦੀ ਬੱਸ, ਅਚਾਨਕ ਡਰਾਈਵਰ ਦੇ ਕਾਬੂ ਤੋਂ ਬਾਹਰ ਹੋ ਗਈ ਅਤੇ ਉੱਥੇ ਖੜ੍ਹੇ ਮੋਟਰਸਾਈਕਲ ਤੇ ਸਕੂਟੀ ਸਵਾਰ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਪੁਲਿਸ ਮੁਤਾਬਕ ਮ੍ਰਿਤਕਾਂ ਦੀ ਪਛਾਣ ਰਣਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਅਰੁਣ ਕੁਮਾਰ ਪੁੱਤਰ ਵਿਜੇ ਕੁਮਾਰ, ਦੋਵੇਂ ਵਾਸੀ ਕੌਂਤਰਪੁਰ ਵਜੋਂ ਕੀਤੀ ਗਈ ਹੈ।

Scroll to Top