Breaking

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ
Tuesday, 24 Nov 2026 | 6:09 pm

+91 90915 01313 , +91 90916 01313

punjabbanni@gmail.com
punjabbani@yahoo.com

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ

ਪਟਿਆਲਾ 24 ਨਵੰਬਰ : ਜਗਤ ਗੁਰੂ ਸਮੁੱਚੀ ਮਾਨਵਤਾ ਦੇ ਰਹਿਬਰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈਆਂ. ਤੜਕ ਸਵੇਰ ਤੋਂ ਵੱਖ ਵੱਖ ਸਿੱਖ ਸੰਸਥਾਵਾਂ ਵੱਲੋਂ ਪ੍ਰਕਾਸ਼ ਦਿਹਾੜੇ ਮੌਕੇ ਕੱਢੀ ਗਈਆਂ ਪ੍ਰਭਾਤ ਫੇਰੀਆਂ ਗੁਰੂ ਘਰ ਪੁੱਜੀਆਂ, ਜਿਨਾਂ ਨੇ ਆਤਿਸ਼ਬਾਜੀ ਕਰਕੇ ਪ੍ਰਕਾਸ਼ ਪੁਰਬ ਦੀ ਇਕ ਦੂਜੇ ਨੂੰ ਵਧਾਈ ਦਿੱਤੀ. ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਕਵਾੜ ਖੁੱਲ੍ਹਣ ਉਪਰੰਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ. ਇਸ ਉਪਰੰਤ ਵੱਡੀ ਗਿਣਤੀ ਵਿਚ ਸੰਗਤਾਂ ਦੀ ਆਮਦ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ, ਪਰਿਕਰਮਾ ਦੇ ਆਲੇ ਮੋਮਬੱਤੀਆਂ ਜਗਾ ਕੇ ਵਾਹਿਗੁਰੂ ਦਾ ਜਾਪ ਅਤੇ ਨਾਮ ਸਿਮਰਨ ਕੀਤਾ ਅਤੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ.

ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਉਚੇਚੇ ਤੌਰ ਤੇ ਸਾਬਕਾ ਪ੍ਰਧਾਨ  ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਨੱਸਪੂਰ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਨੇ ਸ਼ਿਰਕਤ ਕੀਤੀ. ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਨੱਸਪੂਰ ਨੇ ਸਮੁੱਚੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਰਚਿਤ ਬਾਣੀ ਨੇ ਸਮੁੱਚੀ ਮਾਨਵਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਨਾਲ ਜੁੜਨ ਲਈ ਪ੍ਰੇਰਿਆ.

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਿਸ਼ਵ ਦੇ ਰਹਿਬਰ ਹਨ, ਜੋ ਵਿਸ਼ਵ ਦੇ ਉਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਸਨ. ਅੱਜ ਲੋੜ ਹੈ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਸੰਕਲਪ ਲਈਏ. ਇਸ ਮੌਕੇ ਗੁਰਦੁਆਰਾ ਸਾਹਿਬ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਭੇਂਟ ਕੀਤਾ ਅਤੇ ਸਮੁੱਚੀ ਸੰਗਤ ਦਾ ਵੀ ਧੰਨਵਾਦ ਕੀਤਾ. ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਸੁਪਰਵਾਈਜ਼ਰ ਵਰਿੰਦਰ ਸਿੰਘ ਗੋਲਡੀ, ਕਰਨੈਲ ਸਿੰਘ, ਗੁਰਦੀਪ ਸਿੰਘ ਸ਼ੇਖੂਪੁਰ, ਸੁਖਬੀਰ ਸਿੰਘ ਅਬਲੋਵਾਲ, ਪਲਵਿੰਦਰ ਸਿੰਘ ਰਿੰਕੂ, ਹਰਵਿੰਦਰ ਸਿੰਘ ਕਾਹਲਵਾਂ ਪ੍ਰਚਾਰਕ ਜਸਵੀਰ ਸਿੰਘ, ਭਾਈ ਗੁਲਵਿੰਦਰ ਸਿੰਘ ਸੁਖਦੇਵ ਸਿੰਘ ਕਾਹਲਵਾਂ ਆਦਿ ਸਖਸ਼ੀਅਤਾਂ ਵੀ ਮੌਜੂਦ ਸਨ.

ਪ੍ਰਕਾਸ਼ ਦਿਹਾੜੇ ਮੌਕੇ 50 ਦੇ ਕਰੀਬ ਪ੍ਰਾਣੀਆਂ ਨੇ ਲਈ ਖੰਡੇ ਬਾਟੇ ਦੀ ਪ੍ਰਾਹੁਲ


ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਦਿਹਾੜੇ ਮੌਕੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ. ਇਸ ਮੌਕੇ ਅੰਮ੍ਰਿਤ ਦਾਤ ਸੰਗਤਾਂ ਨੇ ਪੰਜ ਪਿਆਰਿਆਂ ਪਾਸੋਂ ਪ੍ਰਾਪਤ ਕੀਤੀ. ਅੰਮ੍ਰਿਤ ਦਾਤ ਪ੍ਰਾਪਤ ਕਰਨ ਵਾਲਿਆਂ ਵਿਚ ਮਹਿਲਾਵਾਂ, ਬਜ਼ੁਰਗ, ਨੌਜਵਾਨ ਅਤੇ ਬੱਚੇ ਆਦਿ ਵੀ ਸ਼ਾਮਲ ਸਨ. ਇਸ ਮੌਕੇ ਪੰਜ ਪਿਆਰਿਆਂ ਨੇ ਸੰਗਤਾਂ ਨੂੰ ਖੰਡੇ ਬਾਟੇ ਦੀ ਪਹੁਲ ਪ੍ਰਾਪਤ ਕਰਨ ਤੋਂ ਬਾਅਦ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ.

Scroll to Top