Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 16 Sep 2026 | 1:51 pm

+91 90915 01313 , +91 90916 01313

punjabbanni@gmail.com
punjabbani@yahoo.com

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ : ਮੁੱਖ ਮੰਤਰੀ

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ : ਮੁੱਖ ਮੰਤਰੀ

ਚੰਡੀਗੜ੍ਹ; 14 ਸਤੰਬਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਪਾਸੇ ਉਨ੍ਹਾਂ ਦੀ ਸਰਕਾਰ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਦੇ ਖਿਲਾਫ਼ ਫੈਸਲਾਕੁੰਨ ਜੰਗ ਲੜ ਰਹੀ ਹੈ, ਦੂਜੇ ਪਾਸੇ ਵਿਰੋਧੀ ਧਿਰ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਪੇਸ਼ ਕਰਨ ਦੀ ਬਜਾਏ ਮੀਡੀਆ ਦੀਆਂ ਸੁਰਖੀਆਂ ਬਟੋਰਨ ਲਈ ਹਰ ਦੁਖਦਾਈ ਘਟਨਾ ਦਾ ਸਹਾਰਾ ਲੈ ਕੇ ‘ਗਿਰਝਾਂ ਵਾਲੀ ਸਿਆਸਤ’ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਨਵਰੀ ਤੋਂ ਹੁਣ ਤੱਕ 10 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਪੰਜਾਬ ਵਾਪਸ ਲਿਆਂਦਾ ਗਿਆ ਹੈ ਅਤੇ ਸਰਕਾਰ ਦੀ ਸਖ਼ਤੀ ਤੋਂ ਬਾਅਦ ਪਾਕਿਸਤਾਨ ਤੋਂ ਆਉਣ ਵਾਲੇ ਲਗਭਗ 80 ਫੀਸਦੀ ਨਸ਼ਿਆਂ ਦਾ ਖ਼ਾਤਮਾ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਹੁਣ ਗੁਜਰਾਤ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਹੋ ਰਹੀ ਨਸ਼ਿਆਂ ਦੀ ਸਪਲਾਈ ‘ਤੇ ਸ਼ਿਕੰਜਾ ਕੱਸੇਗੀ। ਨਸ਼ਿਆਂ ਦੇ ਰੂਟ ਨੂੰ ਲੈ ਕੇ ਭਾਜਪਾ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਗੁਜਰਾਤ ਦੇ ਮੁੰਦਰਾ ਪੋਰਟ ਦੀ ਰਾਖੀ ਕਰ ਲਵੇ ਤਾਂ ਪੰਜਾਬ ‘ਚੋਂ ਨਸ਼ਿਆਂ ਦੀ ਸਮੱਸਿਆ ਲਗਭਗ ਖ਼ਤਮ ਹੋ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ “ਗੈਂਗਸਟਰਾਂ ਨੂੰ ਪਾਲਣ ਵਾਲੀ” ਕਾਂਗਰਸ ਅਤੇ ਅਕਾਲੀ ਦਲ ਨੂੰ ਕਾਨੂੰਨ ਵਿਵਸਥਾ ‘ਤੇ ਬੋਲਣ ਦਾ ਕੋਈ ਹੱਕ ਨਹੀਂ ਹੈ ਅਤੇ ਉਨ੍ਹਾਂ ਨੇ ਤਿੰਨਾਂ ਵਿਰੋਧੀ ਪਾਰਟੀਆਂ ਨੂੰ ਆਪਣੀ “ਗੰਦੀ ਸਿਆਸਤ” ਬੰਦ ਕਰਕੇ ਲੋਕਾਂ ਸਾਹਮਣੇ ਪੰਜਾਬ ਲਈ ਦ੍ਰਿਸ਼ਟੀਕੋਣ ਪੇਸ਼ ਕਰਨ ਦਾ ਸੱਦਾ ਦਿੱਤਾ।

ਇਕ ਪ੍ਰੈਸ ਕਾਨਫਰੰਸ ਦੌਰਾਨ ਵਿਰੋਧੀ ਧਿਰ ਦੀ ‘ਗਿਰਝਾਂ ਵਾਲੀ ਸਿਆਸਤ’ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਤੁਹਾਡੇ ਕੋਲ ਕੋਈ ਮੁੱਦਾ ਨਹੀਂ ਹੁੰਦਾ ਤਾਂ ਤੁਸੀਂ ਹਰ ਦੁਖਦਾਈ ਘਟਨਾ ‘ਤੇ ਰਾਜਨੀਤੀ ਕਰਨ ਲੱਗ ਪੈਂਦੇ ਹੋ। ਇਹ ਲੋਕ ਸੇਵਾ ਦੀ ਰਾਜਨੀਤੀ ਨਹੀਂ ਹੈ, ਇਹ ਗਿਰਝਾਂ ਵਾਲੀ ਰਾਜਨੀਤੀ ਹੈ। ਪੰਜਾਬ ਇਸ ਘਟੀਆ ਰਾਜਨੀਤੀ ਨਾਲੋਂ ਬਿਹਤਰ ਦਾ ਹੱਕਦਾਰ ਹੈ।”

ਮੁੱਖ ਮੰਤਰੀ ਨੇ ਕਿਹਾ, “ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ ਦੀ ਸ਼ਲਾਘਾ ਕਰਨ ਦੀ ਬਜਾਏ  ਵਿਰੋਧੀ ਧਿਰ ਸਿਆਸੀ ਲਾਹੇ ਲਈ ਜਾਣਬੁੱਝ ਕੇ ਡਰ ਦਾ ਮਾਹੌਲ ਪੈਦਾ ਕਰਨ ਅਤੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਸਿਰਫ਼ ਇਕ ਸਰਹੱਦੀ ਸੂਬਾ ਨਹੀਂ ਹੈ ਸਗੋਂ ਦੇਸ਼ ਦਾ ਪ੍ਰਵੇਸ਼ ਦੁਆਰ (ਗੇਟਵੇਅ) ਅਤੇ ਭਾਰਤ ਦਾ ਗਹਿਣਾ ਹੈ। ਕੁਝ ਇਕਾ-ਦੁੱਕਾ ਘਟਨਾਵਾਂ ਦੇ ਨਜ਼ਰੀਏ ਤੋਂ ਪੂਰੇ ਸੂਬੇ ਨੂੰ ਚਿਤਰਨ ਦੀ ਕੋਈ ਵੀ ਕੋਸ਼ਿਸ਼ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਬਦਨਾਮ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਦੇ ਗਠਜੋੜ ਨੂੰ ਤੋੜਨ ਲਈ ਇੱਕ ਵਿਆਪਕ ਰੂਪ-ਰੇਖਾ ਨੂੰ ਅਮਲੀਜਾਮਾ ਪਹਿਨਾਇਆ। ਮੁੱਖ ਮੰਤਰੀ ਨੇ ਕਿਹਾ,”ਸਾਡੀ ਲੜਾਈ ਸਿਰਫ਼ ਗ੍ਰਿਫ਼ਤਾਰੀਆਂ ਤੱਕ ਸੀਮਤ ਨਹੀਂ ਹੈ। ਅਸੀਂ ਨੈੱਟਵਰਕ ਦੀ ਪਛਾਣ ਕਰ ਰਹੇ ਹਾਂ, ਖੇਪਾਂ ਦੀ ਸਪਲਾਈ ਰੋਕ ਰਹੇ ਹਾਂ, ਵਿੱਤੀ ਵਸੀਲੇ ਬੰਦ ਕਰ ਰਹੇ ਹਾਂ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰ ਰਹੇ ਹਾਂ। ਪੰਜਾਬ ਪੁਲਿਸ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਅਸੀਂ ਅਪਰਾਧੀਆਂ ਨੂੰ ਸੂਬੇ ਦੇ ਏਜੰਡੇ ਨੂੰ ਤੈਅ ਕਰਨ ਦੀ ਇਜਾਜ਼ਤ ਨਹੀਂ ਦਿੱਤੀ।

ਨਸ਼ਿਆਂ ਅਤੇ ਗੈਂਗਸਟਰ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦਾ ਬਿਨਾਂ ਕਿਸੇ ਸਿਆਸੀ ਸਾਂਝ ਜਾਂ ਪ੍ਰਭਾਵ ਦੇ ਲਗਾਤਾਰ ਪਿੱਛਾ ਕੀਤਾ ਜਾ ਰਿਹਾ ਹੈ।” ਨਸ਼ਾ ਤਸਕਰੀ ਦੇ ਮੁੱਦੇ ‘ਤੇ ਭਾਜਪਾ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ, “532 ਕਿਲੋਮੀਟਰ ਲੰਬੀ ਸਰਹੱਦ ਪਾਰ ਤੋਂ ਪੰਜਾਬ ਵਿੱਚ ਨਸ਼ਾ ਤਸਕਰ ਕਰਨ ਦੀਆਂ ਅਸਫਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਭੇਜੀਆਂ ਜਾ ਰਹੀਆਂ ਖੇਪਾਂ ਛੋਟੇ ਪੈਕੇਟਾਂ ਵਿੱਚ ਹੋ ਸਕਦੀਆਂ ਹਨ, ਪਰ ਭਾਜਪਾ, ਵਿਸ਼ੇਸ਼ ਤੌਰ ‘ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਭਾਜਪਾ ਸ਼ਾਸਿਤ ਸੂਬਿਆਂ ਵਿੱਚ ਟਨਾਂ ਦੇ ਹਿਸਾਬ ਨਾਲ ਅਜਿਹੀਆਂ ਖੇਪਾਂ ਕਿਉਂ ਮੌਜੂਦ ਹਨ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਪੁਲਿਸ ਨੇ ਮੁੰਦਰਾ ਪੋਰਟ ਤੋਂ ਅਜਿਹੇ ਨਸ਼ਿਆਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਕੇਂਦਰੀ ਗ੍ਰਹਿ ਮੰਤਰੀ ਦੇ ਗ੍ਰਹਿ ਸੂਬੇ ਵਿੱਚ ਹੈ। ਕੇਂਦਰੀ ਗ੍ਰਹਿ ਮੰਤਰੀ ਆਪਣੇ ਸੂਬੇ ਵਿੱਚ ਨਸ਼ਿਆਂ ਨੂੰ ਰੋਕਣ ਵਿੱਚ ਅਸਮਰੱਥ ਹਨ ਅਤੇ ਪੰਜਾਬ ਵਿੱਚ ਨਸ਼ਾ ਵਿਰੋਧੀ ਯਾਤਰਾ ਕੱਢਣ ਦੀ ਯੋਜਨਾ ਬਣਾ ਰਹੇ ਹਨ।”
ਉਨ੍ਹਾਂ ਜ਼ੋਰ ਦੇ ਕੇ ਕਿਹਾ, “ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਤਸਕਰੀ ਨੂੰ ਰੋਕਣਾ ਮੁੱਖ ਤੌਰ ‘ਤੇ ਕੇਂਦਰ ਦੀ ਜ਼ਿੰਮੇਵਾਰੀ ਹੈ, ਫਿਰ ਵੀ ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਰੋਕਣ ਲਈ ਆਪਣੇ ਫੰਡਾਂ ਨਾਲ ਐਂਟੀ-ਡਰੋਨ ਸਿਸਟਮ ਲਾਏ ਹਨ।

ਗੁਜਰਾਤ ਵਿੱਚ ਲੱਖਾਂ ਟਨ ਨਸ਼ੇ ਜ਼ਬਤ ਕੀਤੇ ਜਾ ਰਹੇ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ, ਜਦੋਂ ਕਿ ਪੰਜਾਬ ਨੇ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੂਰਾ ਦੇਸ਼ ਜਾਣਦਾ ਹੈ ਕਿ ਗੁਜਰਾਤ ਦੇ ਮੁੰਦਰਾ ਪੋਰਟ ‘ਤੇ ਲਗਭਗ 3,000 ਕਿਲੋ ਨਸ਼ਾ ਜ਼ਬਤ ਕੀਤਾ ਗਿਆ ਸੀ, ਪਰ ਜ਼ਿੰਮੇਵਾਰ ਲੋਕਾਂ ਵਿਰੁੱਧ ਕੋਈ ਸਾਰਥਕ ਕਾਰਵਾਈ ਨਹੀਂ ਕੀਤੀ ਗਈ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ੀਲੇ ਪਦਾਰਥਾਂ ਦੀ ਵੱਡੀ ਬਰਾਮਦਗੀ ਕੀਤੀ ਹੈ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹਜ਼ਾਰਾਂ ਵਿਅਕਤੀਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ, “ਅਸੀਂ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਵਿਆਪਕ ਰੋਡਮੈਪ ਅਪਣਾਇਆ ਹੈ। ਇਹ ਸਿਰਫ਼ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਬਾਰੇ ਨਹੀਂ ਹੈ। ਅਸੀਂ ਨੈੱਟਵਰਕ ਤਬਾਹ ਕਰ ਰਹੇ ਹਾਂ, ਉਨ੍ਹਾਂ ਦੀ ਸਪਲਾਈ ਚੇਨ ਨੂੰ ਤੋੜ ਰਹੇ ਹਾਂ, ਉਨ੍ਹਾਂ ਦੇ ਵਿੱਤੀ ਵਸੀਲਿਆਂ ‘ਤੇ ਹਮਲਾ ਕਰ ਰਹੇ ਹਾਂ ਅਤੇ ਇਹ ਅਪਰਾਧਿਕ ਸਿੰਡੀਕੇਟ ਚਲਾਉਣ ਵਾਲਿਆਂ ਦਾ ਪਿੱਛਾ ਕਰ ਰਹੇ ਹਾਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਦੇ ਇਹ ਮਨਸੂਬੇ ਸਿਰਫ਼ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਹਨ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਰਕਾਰ ਨੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਗ੍ਰਿਫ਼ਤਾਰੀਆਂ ਅਤੇ ਸੰਗਠਿਤ ਅਪਰਾਧ ਅਤੇ ਅਪਰਾਧਿਕ ਨੈੱਟਵਰਕਾਂ ਨਾਲ ਜੁੜੇ ਵਿਅਕਤੀਆਂ ਵਿਰੁੱਧ ਦੇਸ਼ ਨਿਕਾਲੇ ਦੀ ਕਾਰਵਾਈ ਸ਼ਾਮਲ ਹੈ। ਮੌਜੂਦਾ ਸਰਕਾਰ ਨੂੰ ਭਾਸ਼ਣ ਦੇਣ ਦੀ ਬਜਾਏ ਵਿਰੋਧੀ ਧਿਰ ਦੱਸੇ ਕਿ ਉਨ੍ਹਾਂ ਦੇ ਆਪਣੇ ਕਾਰਜਕਾਲ ਦੌਰਾਨ ਗੈਂਗਸਟਰ ਕਲਚਰ ਅਤੇ ਨਸ਼ਾ ਨੈੱਟਵਰਕ ਨੂੰ ਵਧਣ-ਫੁੱਲਣ ਦੀ ਇਜਾਜ਼ਤ ਕਿਉਂ ਦਿੱਤੀ ਗਈ?”

ਮੁੱਖ ਮੰਤਰੀ ਨੇ ਕਿਹਾ ਕਿ ਜੋ ਅੱਜ ਕਾਨੂੰਨ ਵਿਵਸਥਾ ‘ਤੇ ਉਪਦੇਸ਼ ਦੇ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਆਪਣੇ ਅਤੀਤ ਵਿੱਚ ਝਾਤ ਮਾਰਨੀ ਚਾਹੀਦੀ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਉਹ ਕਾਲੇ ਦਿਨ ਨਹੀਂ ਭੁੱਲੇ, ਜਦੋਂ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਹਾਸਲ ਸੀ ਅਤੇ ਅਪਰਾਧੀਆਂ ਨੂੰ ਬੇਖ਼ੌਫ਼ ਹੋ ਕੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ।”

ਅਕਾਲੀ ਦਲ, ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਤੀਤ ‘ਚ ਅਪਰਾਧਿਕ ਅਨਸਰਾਂ ਦੀ ਪੁਸ਼ਪਨਾਹੀ ਕਰਨ ਵਾਲਿਆਂ ਕੋਲ ਅੱਜ ਸਰਕਾਰ ਦੀ ਕਾਰਵਾਈ ‘ਤੇ ਸਵਾਲ ਚੁੱਕਣ ਦਾ ਕੋਈ ਇਖਲਾਕੀ ਹੱਕ ਨਹੀਂ ਹੈ। ਉਨ੍ਹਾਂ ਕਿਹਾ, “ਹਰ ਦੁਖਾਂਤ ‘ਤੇ ਰਾਜਨੀਤੀ ਕਰਕੇ ਇੰਨੇ ਹੇਠਾਂ ਨਾ ਡਿੱਗੋ, ਪੰਜਾਬ ਅਜਿਹੀ ਰਾਜਨੀਤੀ ਕਾਰਨ ਪਹਿਲਾਂ ਹੀ ਬਹੁਤ ਸੰਤਾਪ ਭੋਗ ਚੁੱਕਾ ਹੈ।”

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਲੋਕ ਹੱਲ ਚਾਹੁੰਦੇ ਹਨ, ਵਿਵਾਦ ਨਹੀਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,”ਸੂਬਾ ਸਰਕਾਰ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣੇ ਰੋਡਮੈਪ ‘ਤੇ ਬਿਨਾਂ ਕਿਸੇ ਸਮਝੌਤੇ ਦੇ ਕੰਮ ਕਰਨਾ ਜਾਰੀ ਰੱਖੇਗੀ। ਪੰਜਾਬ ਨਸ਼ਿਆਂ ਵਿਰੁੱਧ ਲੜਾਈ ਵਿੱਚ ਮੋਹਰੀ ਹੋ ਕੇ ਉੱਭਰਿਆ ਹੈ, ਪੰਜਾਬ ਪੁਲਿਸ ਨੇ ਵੱਡੀ ਬਰਾਮਦਗੀ ਕੀਤੀ ਹੈ ਅਤੇ ਸਪਲਾਈ ਨੈੱਟਵਰਕ ਨੂੰ ਤਬਾਹ ਕੀਤਾ ਹੈ।”
ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਨੂੰ ਅਜਿਹੀ ਸਮੱਸਿਆ ਲਈ ਬਲੀ ਦਾ ਬੱਕਰਾ ਨਹੀਂ ਬਣਨ ਦੇਵੇਗੀ ਜਿਸ ਦੇ ਨੈੱਟਵਰਕ ਸੂਬੇ ਤੋਂ ਬਹੁਤ ਦੂਰ ਤੱਕ ਫੈਲੇ ਹੋਏ ਹਨ।

ਸਿਆਸੀ ਪਾਰਟੀਆਂ ਨੂੰ ਯਾਤਰਾਵਾਂ, ਬਿਆਨਾਂ ਅਤੇ ਬਿਰਤਾਂਤ ਘੜ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਿਰੁੱਧ ਤਾੜਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬੀਆਂ ਨੂੰ ਹਮੇਸ਼ਾ ਲਈ ਗੁੰਮਰਾਹ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ,”ਤੁਸੀਂ ਪੰਜਾਬੀਆਂ ਨੂੰ ਹਮੇਸ਼ਾ ਲਈ ਗੁੰਮਰਾਹ ਨਹੀਂ ਕਰ ਸਕਦੇ। ਸੂਬੇ ਦੇ ਸੂਝਵਾਨ ਲੋਕ ਜਾਣਦੇ ਹਨ ਕਿ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਕੌਣ ਲੜਿਆ ਅਤੇ ਕਿਸ ਨੇ ਅਪਰਾਧੀਆਂ ਨੂੰ ਸਿਆਸੀ ਪਨਾਹ ਦਿੱਤੀ। ਇਸੇ ਤਰ੍ਹਾਂ ਲੋਕ ਇਹ ਵੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਕੌਣ ਸੂਬੇ ਦੀ ਭਲਾਈ ਲਈ ਕੰਮ ਕਰ ਰਹਾ ਹੈ ਅਤੇ ਕੌਣ ਸਿਰਫ਼ ਕੈਮਰੇ ਦੀ ਭਾਲ ਵਿੱਚ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇਤਿਹਾਸਕ ਤੌਰ ‘ਤੇ ਦੇਸ਼ ਲਈ ਵੱਡਾ ਯੋਗਦਾਨ ਦਿੱਤਾ ਹੈ ਅਤੇ ਜਦੋਂ ਵੀ ਦੇਸ਼ ਨੂੰ ਸਾਹਸ, ਕੁਰਬਾਨੀ ਅਤੇ ਸੇਵਾ ਦੀ ਲੋੜ ਪਈ ਹੈ, ਪੰਜਾਬ ਹਮੇਸ਼ਾ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ,”ਪੰਜਾਬ ਯੋਧਿਆਂ, ਕਿਸਾਨਾਂ, ਖਿਡਾਰੀਆਂ, ਉੱਦਮੀਆਂ ਅਤੇ ਮਿਹਨਤੀ ਲੋਕਾਂ ਦੀ ਧਰਤੀ ਹੈ। ਸਿਆਸੀ ਲਾਹੇ ਲਈ ਕਿਸੇ ਨੂੰ ਵੀ ਪੰਜਾਬ ਨੂੰ ਬਦਨਾਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਪੰਜਾਬ ਨੂੰ ਵਧੇਰੇ ਸੁਰੱਖਿਅਤ, ਨਸ਼ਾ ਮੁਕਤ ਅਤੇ ਖੁਸ਼ਹਾਲ ਬਣਾਉਣ ਲਈ ਵਚਨਬੱਧ ਹੈ ਅਤੇ ਸੂਬੇ ਦੀ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ।

Scroll to Top