ਪਾਣੀ ਕਾਰਨ ਘੱਗਰ ਦੇ ਨੇੜਲੇ ਪਿੰਡਾਂ ਲਈ ਐਡਵਾਈਜਰੀ ਜਾਰੀ

ਚੰਡੀਗੜ, 6 ਅਗਸਤ : ਪਹਾੜਾਂ ਵਿਚ ਹੋ ਰਹੀ ਬਰਸਾਤ ਦੇ ਕਾਰਨ ਨਦੀਆਂ ਅੰਦਰ ਪਾਣੀ ਦਾ ਵਹਾਅ ਪੂਰੀ ਤੇਜੀ ਨਾਲ ਚਲ ਰਿਹਾ ਹੈ, ਜਿਸ ਕਾਰਨ ਹੁਣ ਪਟਿਆਲਾ ਪ੍ਰਸ਼ਾਸਨ ਨੇ ਵੀ ਘੱਗਰ ਨਦੀ ਦੇ ਨੇੜੇ ਇੱਕ ਦਰਜਨ ਤੋਂ ਵੱਧ ਪਿੰਡਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਪ੍ਰਸ਼ਾਸ਼ਨ ਨੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ’ਤੇ ਪਹੁੰਚਣ ਕਾਰਨ ਪਿੰਡ ਵਾਸੀਆਂ ਨੂੰ ਰਾਜਪੁਰਾ, ਘਨੌਰ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਨਦੀ ਵੱਲ ਜਾਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।

2023 ਵਿਚ ਵੀ ਮਚਾਈ ਸੀ ਭਾਰੀ ਤਬਾਹੀ

ਜਿਕਰਯੋਗ ਹੈ ਕਿ ਸ਼ਿਵਾਲਿਕ ਦੀਆਂ ਪਹਾੜੀਆਂ ਤੋਂ ਨਿਕਲਣ ਵਾਲੀ ਇਸ ਮੌਸਮੀ ਨਦੀ ਨੇ 2010 ਅਤੇ 2023 ਵਿੱਚ ਭਾਰੀ ਤਬਾਹੀ ਮਚਾਈ ਸੀ ਅਤੇ ਇਹ ਲਗਪਗ ਹਰ ਦੂਜੇ ਸਾਲ ਇਹ ਨੁਕਸਾਨ ਕਰਦੀ ਆ ਰਹੀ ਹੈ। ਵਸਨੀਕਾਂ ਨੇ ਦੱਸਿਆ ਕਿ ਪਾਣੀ ਦਾ ਪੱਧਰ ਵਧਣ ਬਾਰੇ ਉਨ੍ਹਾਂ ਸਥਾਨਕ ਅਧਿਕਾਰੀਆਂ ਨੂੰ ਸੁਚੇਤ ਕੀਤਾ ਜਿਸ ਤੋਂ ਬਾਅਦ ਹੀ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕੀਤਾ ਗਿਆ।
ਇਸ ਦੌਰਾਨ ਪਟਿਆਲਾ ਦੀ ਡੀਸੀ ਪ੍ਰੀਤੀ ਯਾਦਵ ਨੇ ਨਾਗਰਿਕਾਂ ਨੂੰ ਸ਼ਾਂਤ ਰਹਿਣ, ਅਫਵਾਹਾਂ ਫੈਲਾਉਣ ਤੋਂ ਬਚਣ ਅਤੇ ਪਾਣੀ ਨਾਲ ਸਬੰਧਤ ਕਿਸੇ ਵੀ ਐਮਰਜੈਂਸੀ ਦੀ ਤੁਰੰਤ ਸੂਚਨਾ ਜ਼ਿਲ੍ਹਾ ਕੰਟਰੋਲ ਰੂਮ ਦੇ ਨੰਬਰ 0175-2350550 ’ਤੇ ਦੇਣ ਦੀ ਅਪੀਲ ਕੀਤੀ ਹੈ।

Leave a Comment

Your email address will not be published. Required fields are marked *

Scroll to Top