Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 2:31 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਤਸ਼ਾਹੀ ਛੇਵੀਂ ਅਤੇ ਨੌਵੀਂ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਸਜਾਇਆ ਗਿਆ ਮੀਰੀ ਪੀਰੀ ਖਾਲਸਾ ਮਾਰਚ

ਪਾਤਸ਼ਾਹੀ ਛੇਵੀਂ ਅਤੇ ਨੌਵੀਂ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਸਜਾਇਆ ਗਿਆ ਮੀਰੀ ਪੀਰੀ ਖਾਲਸਾ ਮਾਰਚ

ਡਕਾਲਾ/ਪਟਿਆਲਾ 29 ਅਗਸਤ – ਤਖਤ ਸ੍ਰੀ ਦਮਦਮਾ ਸਾਹਿਬ ਤੋਂ ਦੂਸਰੇ ਪੜਾਅ ਤਹਿਤ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਅੱਜ ਪੂਰੇ ਜਾਹੋ ਜਲਾਲ ਅਤੇ ਪੰਥਕ ਰਵਾਇਤਾਂ ਨਾਲ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵੱਲ ਰਵਾਨਾ ਹੋਇਆ। ਮੀਰੀ ਪੀਰੀ ਖਾਲਸਾ ਮਾਰਚ ਦੀ ਆਰੰਭਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਵੱਲੋਂ ਮੁਖਵਾਕ ਅਤੇ ਕਥਾ ਵਿਚਾਰਾਂ ਦੀ ਸਾਂਝ ਉਪਰੰਤ ਹੋਈ। ਖਾਲਸਾ ਮਾਰਚ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ।

ਇਸ ਦੌਰਾਨ ਉਚੇਚੇ ਤੌਰ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਊ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਬਲਤੇਜ ਸਿੰਘ ਖੌਖ, ਬੀਬੀ ਹਰਦੀਪ ਕੌਰ ਖੌਖ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਆਦਿ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ  ਦੇ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਰਾਹੀਂ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਫਲਸਫੇ ਨਾਲ ਸੰਗਤਾਂ ਨੂੰ ਜੋੜਨ ਦਾ ਮਹਾਨ ਮਹਾਨ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਕਿ ਧਰਮ ਪ੍ਰਤੀ ਸੰਗਤਾਂ ਵਿਚ ਦ੍ਰਿੜਤਾ ਪੈਦਾ ਕੀਤੀ ਜਾ ਸਕੇ ਤਾਂ ਜੋ ਨੌਜਵਾਨ ਬਾਣੀ ਅਤੇ ਬਾਣੇ ਦੇ ਧਾਰਨੀ ਬਣ ਸਕਣ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਮਾਜ ਵਿਚ ਫੈਲੇ ਨਸਿ਼ਆਂ ਨੇ ਸਾਡੀ ਅਜੌਕੀ ਪੀੜੀ ਨੂੰ ਬਰਬਾਦ ਕਰ ਦਿੱਤਾ, ਇਸ ਕਰਕੇ ਸਾਡੀ ਚਿੰਤਾ ਤੇ ਫਿਕਰ ਹੋਰ ਵੱਡੇ ਹੁੰਦੇ ਜਾ ਰਹੇ ਹਨ ਅਤੇ ਅਜਿਹੇ ਮਾਰੂ ਨਸਿ਼ਆਂ ਤੋਂ ਆਪਣੀ ਜਵਾਨੀ ਨੂੰ ਬਚਾਉਣ ਲਈ ਸਮੁੱਚੇ ਭਾਈਚਾਰੇ ਨੂੰ ਇਕੱਠੇ ਹੋ ਕੇ ਲਾਮਬੰਦ ਹੋਣਾ ਪਵੇਗਾ।

ਉਨ੍ਹਾਂ ਕਿਹਾ ਕਿ ਸਮਾਜ ਵਿਚ ਫੈਲਾਏ ਜਾ ਰਹੇ ਨਸ਼ੇ ਜਿਨ੍ਹਾਂ ਵਿਚ ਸਿੰਥੈਟਿਕ ਅਤੇ ਚਿੱਟੇ ਦੀ ਸਪਲਾਈ ਪਿੱਛੇ ਸਰਕਾਰਾਂ ਹਨ, ਜਿਨ੍ਹਾਂ ਨੇ ਨੌਜਵਾਨਾਂ ਨੂੰ ਅਜਿਹੀ ਭੈੜੀ ਲੱਤ ਵੱਲ ਧੱਕਿਆ ਹੈ। ਉਨ੍ਹਾਂ ਸਮੁੱਚੇ ਪੰਜਾਬੀਆਂ ਨੂੰ ਹੋਕਾ ਦਿੰਦਾ ਆਖਿਆ ਕਿ ਆਓ ਅਜੌਕੀ ਪੀੜੀ ਨੂੰ ਨਸਿ਼ਆਂ ਵਰਗੀ ਭੈੜੀ ਲਾਹਨਤ ਵਿਚੋਂ ਕੱਢਣ ਲਈ ਸਮੁੱਚੇ ਰੂਪ ਵਿਚ ਲਾਮਬੰਦੀ ਕਰੀਏ ।
ਇਕ ਸਵਾਲ ਦੇ ਜਵਾਬ ਵਿਚ ਜਥੇਦਾਰ ਕੁਲਦੀਪ ਸਿੰਘ ਨੇ ਗੜਗੱਜ ਨੇ ਕਿ ਨੇਪਾਲ ਵਿਚ ਆਈ ਕੁਦਰਤੀ ਆਫਤ ਨੇ ਮਨੁੱਖਤਾ ਦਾ ਵੱਡਾ ਨੁਕਸਾਨ ਕੀਤਾ ਹੈ ਇਸ ਕਰਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਜਲਦ ਹੀ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਨਾਂ ਸਮੇਤ ਅਧਿਕਾਰੀਆਂ ਦਾ ਇਕ ਵ਼ਫਦ ਨੇਪਾਲ ਭੇਜਣ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ। ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰੂ ਸਾਹਿਬ ਫਲਸਫੇ ਮਨੁੱਖਤਾ ਦਾ ਕਲਿਆਣ ਅਤੇ ਸਰਬੱਤ ਦਾ ਭਲੇ ਦੇ ਕਾਰਜਾਂ ਦੀ ਪ੍ਰੇਰਨਾ ਦਿੰਦਾ ਹੈ।

ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ  ਮੀਰੀ ਪੀਰੀ ਖਾਲਸਾ ਮਾਰਚ ਦਾ ਮੰਤਵ ਸਮੁੱਚੀ ਲੋਕਾਈ ਨੂੰ ਧਰਮ ਦੀ ਪ੍ਰਚਾਰ ਪਸਾਰ ਲਹਿਰ ਨਾਲ ਜੋੜਨਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਿਖਾਇਆ ਮਾਰਗ ਹੀ ਜਿ਼ੰਦਗੀ ਜਿਉਣ ਦੀ ਅਸਲ ਜੁਗਤ ਹੈ  ਅਤੇ ਸਮੁੱਚੀ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਆਓ ਸ਼ਬਦ ਗੁਰੂ ਰਾਹੀਂ ਹੀ ਗੁਰੂ ਮਾਰਗ ਦਾ ਪਾਂਧੀ ਬਣੀਏ ਤਾਂ ਜੋ ਗੁਰਮਤਿ ਸੱਭਿਆਚਾਰ ਦੀ ਧਾਰਨੀ ਬਣਿਆ ਜਾ ਸਕੇ।

ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਮੀਰੀ ਪੀਰੀ ਖਾਲਸਾ ਮਾਰਚ ਵਿਚ ਸਹਿਯੋਗ ਕਰਨ ਵਾਲੀਆਂ ਸੰਗਤਾਂ ਅਤੇ ਪੁੱਜੀਆਂ ਸਖਸ਼ੀਅਤਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਪੜਾਅ ਵਾਰ ਮੀਰੀ ਪੀਰੀ ਖਾਲਸਾ ਮਾਰਚ ਦੇਰ ਰਾਤ ਨੂੰ ਗੁਰੁਦਆਰਾ ਸ੍ਰੀ ਦੂਖਨਿਵਾਰਨ ਸਾਹਿਬ ਪੁੱਜੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਸੁਰਜੀਤ ਸਿੰਘ, ਹੈਡ ਗ੍ਰੰਥੀ ਅਵਤਾਰ ਸਿੰਘ, ਮੈਨੇਜਰ ਭਾਗ ਸਿੰਘ, ਪ੍ਰਿੰਸੀਪਲ ਰਮਨਦੀਪ ਕੌਰ ਅਤੇ ਸਮੂਹ ਕਾਲਜ ਸਟਾਫ ਮੈਂਬਰ ਆਦਿ ਵੀ ਸ਼ਾਮਲ ਸਨ। ਇਸ ਮਾਰਚ ਦੌਰਾਨ ਵੱਖ ਵੱਖ ਸਕੂਲੀ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ, ਗੁਰੂ ਸਾਹਿਬਾਨਾਂ ਦੇ ਸਸ਼ਤਰਾਂ ਦੇ ਵੀ ਸੰਗਤਾਂ ਨੇ ਦਰਸ਼ਨ ਕੀਤੇ ਅਤੇ ਪੁਲਿਸ ਦੀ ਟੁਕੜੀ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਨੂੰ ਸਲਾਮੀ ਵੀ ਦਿੱਤੀ ਗਈ।

Scroll to Top