Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:33 am

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਬੰਮ੍ਹਣਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਕੈਂਪ 'ਚ ਪੁੱਜੇ ਐਸ.ਡੀ.ਐਮ. ਸਮਾਣਾ

ਪਿੰਡ ਬੰਮ੍ਹਣਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਕੈਂਪ 'ਚ ਪੁੱਜੇ ਐਸ.ਡੀ.ਐਮ. ਸਮਾਣਾ

ਪਿੰਡ ਬੰਮ੍ਹਣਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਕੈਂਪ ‘ਚ ਪੁੱਜੇ ਐਸ.ਡੀ.ਐਮ. ਸਮਾਣਾ
-ਪਰਾਲੀ ਦੀ ਸਾਂਭ-ਸੰਭਾਲ ਤੇ ਸਰਫੇਸ ਸੀਡਰ ਬਾਰੇ ਕਿਸਾਨਾਂ ਨੂੰ ਕਰਵਾਇਆ ਜਾਣੂ
ਸਮਾਣਾ, 13 ਸਤੰਬਰ:
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਇਸਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਬੰਮ੍ਹਣਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਵੱਖ-ਵੱਖ ਤਰੀਕਿਆਂ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ।
ਕਿਸਾਨਾਂ ਨੂੰ ਆਪਣੇ ਖੇਤਾਂ ਵਿਚਲੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਚਰਨਜੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸਬ ਡਵੀਜਨ ਦੇ ਸਾਰੇ ਪਿੰਡਾਂ ਵਿੱਚ ਜਾਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਐਸ.ਡੀ.ਐਮ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਕੇ ਵਾਤਾਵਰਣ ਨੂੰ ਸਾਫ ਸੁੱਥਰਾ ਰੱਖਣ, ਮਿੱਤਰ ਕੀੜੇ ਬਚਾਉਣ ਅਤੇ ਖਾਦਾਂ ਦੀ ਵਰਤੋਂ ਘਟਾਉਣ ਵਿਚ ਆਪਣਾ ਯੋਗਦਾਨ ਪਾਉਣ।
ਖੇਤੀਬਾੜੀ ਅਫਸਰ ਡਾ. ਸਤੀਸ਼ ਕੁਮਾਰ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਦੀ ਅਗਵਾਈ ਹੇਠ ਸੀ.ਆਰ.ਐਮ. ਸਕੀਮ ਦੀ ਆਈ.ਈ.ਸੀ. ਐਕਟੀਵਿਟੀ ਮੱਦ ਅਧੀਨ ਪ੍ਰਾਪਤ ਹੋਏ ਟੀਚਿਆਂ ਅਨੁਸਾਰ ਪਿੰਡਾਂ ਵਿਖੇ ਅਜਿਹੇ ਕੈਂਪ ਲਗਾਏ ਜਾਣਗੇ।
ਹਾਜਰ ਕਿਸਾਨਾਂ ਨੂੰ ਸੀ.ਆਰ.ਐਮ. ਸਕੀਮ ਤੇ ਵਿਭਾਗ ਦੀਆਂ ਹੋਰ ਸਕੀਮਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਸਮੇਤ ਪੀ.ਐਮ.ਕਿਸਾਨ ਨਿਧੀ ਸਕੀਮ ਬਾਰੇ ਵੀ ਦੱਸਿਆ ਗਿਆ। ਕੈਂਪ ਵਿਚ ਅਗਾਂਹਵਧੂ ਕਿਸਾਨ ਹਰਦੀਪ ਸਿੰਘ ਕਾਲੇਕਾ, ਕੁਲਵਿੰਦਰ ਸਿੰਘ ਕਾਲੇਕਾ, ਜਸਵਿੰਦਰ ਸਿੰਘ, ਦਰਸ਼ਨ ਸਿੰਘ, ਨਿਰਭੈ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਗੁਰਵਿੰਦਰ ਸਿੰਘ, ਸ਼ਿਵ ਕੁਮਾਰ, ਉਮ ਪ੍ਰਕਾਸ਼ ਅਤੇ ਨਰਿੰਦਰਪਾਲ ਸਿੰਘ ਨੇ ਭਾਗ ਲਿਆ।

Scroll to Top