Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 12:36 pm

+91 90915 01313 , +91 90916 01313

punjabbanni@gmail.com
punjabbani@yahoo.com

ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਨਵਨਿਯੁਕਤ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨਾਲ ਬੈਠਕ

ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਨਵਨਿਯੁਕਤ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨਾਲ ਬੈਠਕ

ਪਟਿਆਲਾ, 14 ਮਈ : ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅਦਾਰੇ ਦੇ ਨਵਨਿਯੁਕਤ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨਾਲ ਬੈਠਕ ਕਰਕੇ ਪੀਆਰਟੀਸੀ ਦੀ ਹੋਰ ਬਿਹਤਰੀ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਚੇਅਰਮੈਨ ਨੇ ਨਵੇਂ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨੂੰ ਵਧਾਈ ਦਿੰਦਿਆਂ ਸਵਾਗਤ ਕੀਤਾ। ਇਸ ਮੌਕੇ ਏ ਐਮ ਡੀ ਨਵਦੀਪ ਕੁਮਾਰ ਵੀ ਹਾਜ਼ਰ ਸਨ।

ਐਡਵੋਕੇਟ ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੀ ਮੌਜੂਦਾ ਕਾਰਜਾਕਾਰੀ ਸਬੰਧੀ ਵਿਸਤਾਰ-ਪੂਰਵਕ ਵਿਚਾਰ ਵਟਾਂਦਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਟਰਾਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਾਸੀਆਂ ਦੀ ਸਹੂਲਤ ਲਈ ਪੀ.ਆਰ.ਟੀ.ਸੀ ਵੱਲੋ ਆਪਣੀ ਮਾਲਕੀ ਵਾਲੀਆਂ ਪਾਈਆ ਜਾਣ ਨਵੀਆਂ ਬੱਸਾਂ ਦੀ ਕਾਰਵਾਈ ਵਿੱਚ ਹੋਰ ਤੇਜੀ ਲਿਆਉਣ ਸਮੇਤ ਪੀ.ਆਰ.ਟੀ.ਸੀ ਦੇ ਹੋਰ ਵੱਖ ਵੱਖ ਮੱਹਤਵਪਰੂਨ ਮੁੱਦਿਆ ਉੱਪਰ ਚਰਚਾ ਕੀਤੀ।

ਚੇਅਰਮੈਨ ਜੁਨੇਜਾ ਨੇ ਐਮ ਡੀ ਮਨੀਸ਼ਾ ਰਾਣਾ ਨਾਲ ਬੈਠਕ ਦੌਰਾਨ ਪੀ.ਆਰ.ਟੀ.ਸੀ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਨਵੇ ਬੱਸ ਸਟੈਂਡ-ਬੱਸ ਸਟਾਪ ਦੀ ਉਸਾਰੀ ਅਤੇ ਪੀ.ਆਰ.ਟੀ.ਸੀ ਦੇ ਸਾਰੇ ਅਦਾਰਿਆਂ ਵਿੱਚ ਲਗਾਏ ਜਾਣ ਵਾਲੇ ਸੋਲਰ ਸਿਸਟਮ ਦੀ ਕਾਰਵਾਈ ਵਿੱਚ ਤੇਜੀ ਲਿਆਉਣ ਲਈ ਵਿਚਾਰ ਕੀਤਾ। ਉਨ੍ਹਾਂ ਕਿਹਾ ਕਿ ਸਾਂਝੇ ਹੰਭਲੇ ਨਾਲ ਪੀ.ਆਰ.ਟੀ.ਸੀ ਦੀ ਉਨੱਤੀ ਅਤੇ ਤਰੱਕੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Scroll to Top