Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 4:44 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਡੀ.ਏ ਨੇ ਵੱਖ ਵੱਖ ਖੇਤਰਾਂ ’ਚ ਅਣ-ਅਧਿਕਾਰਤ ਵਿਕਸਿਤ ਕਲੋਨੀਆਂ ਢਾਹੀਆਂ

ਪੀ.ਡੀ.ਏ ਨੇ ਵੱਖ ਵੱਖ ਖੇਤਰਾਂ ’ਚ ਅਣ-ਅਧਿਕਾਰਤ ਵਿਕਸਿਤ ਕਲੋਨੀਆਂ ਢਾਹੀਆਂ

ਪਟਿਆਲਾ, 25 ਅਗਸਤ : ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਬਾਰਨ, ਫਾਰਮ ਬਹਾਦਰਗੜ੍ਹ ਅਤੇ ਚੌਰਾ ਵਿਖੇ  ਅਣ ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ।

ਇਸ ਮੁਹਿੰਮ ਤਹਿਤ ਪੀ.ਡੀ.ਏ. ਦੇ ਅਧਿਕਾਰੀਆਂ ਵੱਲੋਂ ਇਹ ਸਪਸ਼ਟ ਸੰਦੇਸ਼ ਦਿੱਤਾ ਗਿਆ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ।

ਇਸ ਦੌਰਾਨ ਪੀ.ਡੀ.ਏ. ਦੇ ਅਧਿਕਾਰੀਆਂ ਵੱਲੋਂ ਇਹ ਵੀ ਸੰਦੇਸ਼ ਦਿੱਤਾ ਗਿਆ ਕਿ ਆਮ ਜਨਤਾ ਵੱਲੋਂ ਕਿਸੇ ਵੀ ਅਣਅਧਿਕਾਰਤ ਕਲੋਨੀ ਵਿੱਚ ਬਿਲਡਿੰਗ/ਪਲਾਟ ਖ਼ਰੀਦ ਕੇ ਆਪਣੀ ਜਮਾਂ ਪੂੰਜੀ ਕਿਸੇ ਅਣ ਅਧਿਕਾਰਤ ਕਲੋਨੀ ਵਿੱਚ ਨਿਵੇਸ਼ ਨਾ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਆਮ ਜਨਤਾ ਲਈ ਇਹ ਜ਼ਰੂਰੀ ਹੈ ਕਿ ਕੋਈ ਵੀ ਬਿਲਡਿੰਗ /ਪਲਾਟ ਖ਼ਰੀਦਣ ਜਾਂ ਲੀਜ਼ ਤੇ ਲੈਣ ਤੋਂ ਪਹਿਲਾਂ ਉਸ ਦੀ ਪ੍ਰਵਾਨਗੀ ਸਬੰਧੀ ਪੀਡੀਏ ਦਫ਼ਤਰ ਪਾਸੋਂ  ਪ੍ਰਾਪਤ ਕਰ ਲਈ ਜਾਵੇ।

ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਇਹ ਵੀ ਸੂਚਿਤ ਕੀਤਾ ਗਿਆ ਕਿ ਇਹਨਾਂ ਕਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖ਼ਤਾ ਜਵਾਬ ਜਾਂ ਦਸਤਾਵੇਜ਼ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀਂ ਹੁੰਦੇ ਹਨ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ।

ਇਸ ਕਾਰਵਾਈ ਦੌਰਾਨ ਸ੍ਰੀਮਤੀ ਸੀਮਾ ਕੌਸ਼ਲ(ਜ਼ਿਲ੍ਹਾ ਨਗਰ ਯੋਜਨਾਕਾਰ), ਸ੍ਰੀ ਗੁਰਿੰਦਰ ਸਿੰਘ(ਸਹਾਇਕ ਨਗਰ ਯੋਜਨਾਕਾਰ), ਸ੍ਰੀ ਗੁਰਪ੍ਰੀਤ ਸਿੰਘ(ਜੂਨੀਅਰ ਇੰਜੀਨੀਅਰ), ਸ੍ਰੀ ਸੰਜੀਵ ਕੁਮਾਰ(ਜੂਨੀਅਰ ਇੰਜੀਨੀਅਰ), ਸ੍ਰੀ ਪੰਕਜ ਗਰਗ ਅਤੇ ਸ੍ਰੀ ਪਰਮਵੀਰ ਸਿੰਘ (ਜੂਨੀਅਰ ਇੰਜੀਨੀਅਰ), ਹਾਜ਼ਰ ਸੀ।

Scroll to Top