Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 3:14 am

+91 90915 01313 , +91 90916 01313

punjabbanni@gmail.com
punjabbani@yahoo.com

ਪੁਰਾਣੀ ਰੰਜਿ਼ਸ ਕਾਰਨ ਨੌਜਵਾਨ ਦਾ ਗੋਲੀ ਮਾਰਕੇ ਕੀਤਾ ਕਤਲ, ਜਾਂਚ ਸੁ਼ਰੂ

ਪੁਰਾਣੀ ਰੰਜਿ਼ਸ ਕਾਰਨ ਨੌਜਵਾਨ ਦਾ ਗੋਲੀ ਮਾਰਕੇ ਕੀਤਾ ਕਤਲ, ਜਾਂਚ ਸੁ਼ਰੂ

ਅੰਮ੍ਰਿਤਸਰ, 11 ਜੁਲਾਈ 2026 : ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਵਿੱਚ ਇਕ ਪੁਰਾਣੀ ਰੰਜਿਸ਼ ਦੇ ਕਾਰਨ ਇਕ ਨੌਜਵਾਨ ਨੂੰ ਗੋਲੀ ਮਾਰਕੇ ਕਤਲ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ, ਜਿਸਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਜਾਂਚ ਪੜਤਾਲ ਸ਼ੁਰੂ ਕਰ ਦਿਤੀ ਹੈ।

ਜਾਣਕਾਰੀ ਦੇ ਅਨੁਸਾਰ ਮ੍ਰਿਤਕ ਦੀ ਪਛਾਣ ਗੁਰਅਵਤਾਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ, ਜਦਕਿ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਮ੍ਰਿਤਕ ਦੇ ਪਿਤਾ ਲਾਹੌਰੀ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੋਸ਼ ਲਗਾਇਆ ਕਿ ਗੁਰਅਵਤਾਰ ਸਿੰਘ ਦਾ ਪਿੰਡ ਦੇ ਹੀ ਗੁਰਜੰਟ ਸਿੰਘ, ਹਨੀ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਨਾਲ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।

ਉਨ੍ਹਾਂ ਦੇ ਮੁਤਾਬਕ ਦੇਰ ਰਾਤ ਮੁਲਜ਼ਮ ਮੋਟਰਸਾਈਕਲ ‘ਤੇ ਘਰ ਆਏ ਅਤੇ ਗੁਰਅਵਤਾਰ ਸਿੰਘ ਨੂੰ ਬਾਹਰ ਬੁਲਾਇਆ। ਜਿਵੇਂ ਹੀ ਉਹ ਘਰ ਤੋਂ ਬਾਹਰ ਆਇਆ ਤਾਂ ਦੋਵਾਂ ਧਿਰਾਂ ਵਿਚਕਾਰ ਤਕਰਾਰ ਹੋ ਗਈ, ਜਿਸ ਦੌਰਾਨ ਗੁਰਅਵਤਾਰ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

Scroll to Top