ਪੁਲਵਾਮਾ ਹਮਲੇ ਦੀ ਵਰ੍ਹੇਗੰਢ ‘ਤੇ ਪ੍ਰਧਾਨ ਮੰਤਰੀ ਨੇ ਸ਼ਹੀਦ ਜਵਾਨਾਂ ਨੂੰ ਦਿਤੀ ਸ਼ਰਧਾਂਜਲੀ

ਨਵੀਂ ਦਿੱਲੀ, 14 ਫਰਵਰੀ : ਪੁਲਵਾਮਾ ਹਮਲੇ ਦੀ ਵਰੇਗੰਢ ਦੇ ਤਹਿਤ ਸਾਲ 2019 ਵਿੱਚ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਹੋਏ ਅਤਿਵਾਦੀ ਹਮਲੇ ਵਿੱਚ ਸ਼ਹੀਦ ਹੋਏ ਸੀ ਆਰ ਪੀ ਐੱਫ ਜਵਾਨਾਂ ਨੂੰ ਅੱਜ ਦੇ ਦਿਨ ਦੇਸ਼ ਭਰ ਵਿੱਚ ਯਾਦ ਕੀਤਾ ਗਿਆ। ਇਸ ਮੋਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਵੀਰ ਜਵਾਨਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਹਰ ਭਾਰਤੀ ਨੂੰ ਪ੍ਰੇਰਣਾ ਦਿੰਦੀ ਹੈ।

ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸੰਦੇਸ਼ ਜਾਰੀ ਕਰਦਿਆਂ ਲਿਖਿਆ ਕਿ ਪੁਲਵਾਮਾ ਵਿੱਚ ਦੇਸ਼ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਬਹਾਦਰ ਨਾਇਕਾਂ ਦੀ ਸ਼ਰਧਾ, ਸੰਕਲਪ ਅਤੇ ਸੇਵਾ ਹਮੇਸ਼ਾ ਸਾਡੇ ਦਿਲਾਂ ਵਿੱਚ ਵਸਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰ ਪ੍ਰਤੀ ਉਨ੍ਹਾਂ ਦੀ ਅਟੱਲ ਨਿਸ਼ਠਾ ਅਤੇ ਸਾਹਸ ਸਾਡੇ ਲਈ ਸਦੀਵੀ ਸ਼ਕਤੀ ਦਾ ਸਰੋਤ ਹੈ। ਇਸ ਮੌਕੇ ਹੋਰ ਵੀ ਮੰਤਰੀਆਂ ਅਤੇ ਨੇਤਾਵਾਂ ਵਲੋ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਅਰਪਣ ਕੀਤੀਆਂ ਗਈਆਂ ਹਨ।

Scroll to Top