ਪਟਿਆਲਾ – 69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਿਕਰਮਜੀਤ ਕੁਮਾਰ, ਸ੍ਰੀ ਮੋਹਿਤ, ਸ੍ਰੀ ਬੱਧ ਰਾਮ, ਸ੍ਰੀ ਰਕੇਸ਼ ਕੁਮਾਰ, ਸ੍ਰੀ ਅਭਿਵਨ ਸ਼ਰਮਾ, ਸ੍ਰੀ ਰਵਿੰਦਰ ਅਤੇ ਸ੍ਰੀਮਤੀ ਮਨਦੀਪ ਦੀ ਅਗਵਾਈ ਵਿੱਚ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਹਰ ਜ਼ੋਨ ਤੋਂ ਵੱਡੀ ਗਿਣਤੀ ਵਿੱਚ ਖਿਡਾਰੀਆਂ ਦੇ ਭਾਗ ਲਿਆ।
ਟੂਰਨਾਮੈਂਟ ਦੌਰਾਨ ਸਭ ਖਿਡਾਰੀਆਂ ਨੇ ਆਪਣੇ ਸਰਵੋਤਮ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਵਿੱਚ ਪੈਰਾਡਾਈਸ ਇੰਟਰਨੈਸ਼ਨਲ ਸਕੂਲ ਘੱਗਾ, ਪਾਤੜਾ (ਪਟਿਆਲਾ) ਦੇ ਖਿਡਾਰੀਆਂ ਨੇ ਆਪਣੇ ਕੋਚ ਸ੍ਰੀ ਅਭਿਨਵ ਸ਼ਰਮਾ ਜੀ ਦੀ ਰਹਿਨੁਮਾਈ ਹੇਠ ਭਾਗ ਲਿਆ। ਜ਼ਿਲ੍ਹਾ ਪੱਧਰੀ ਤਾਈਕਵਾਂਡੋ ਅੰਡਰ-14 ਲੜਕਿਆਂ ਵਿੱਚ ਪੈਰਾਡਾਈਸ ਇੰਟਰਨੈਸ਼ਨਲ ਸਕੂਲ ਘੱਗਾ, ਪਾਤੜਾ (ਪਟਿਆਲਾ) ਦੇ ਗੁਰਸ਼ਰਨ ਸਿੰਘ ਨੇ 21-23 ਕਿਲੋ ਭਾਰ ਵਿੱਚ ਬਰੋਂਜ਼ ਮੈਡਲ, ਪਰਮੇਸ਼ਰ ਸਿੰਘ ਨੇ 23-25 ਕਿਲੋ ਭਾਰ ਵਿੱਚ ਸਿਲਵਰ ਮੈਡਲ ਅਤੇ ਮਨਜੋਤ ਸਿੰਘ ਨੇ 29-32 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਲ ਕੀਤਾ।
ਜ਼ਿਲ੍ਹਾ ਪੱਧਰੀ ਤਾਈਕਵਾਂਡੋ ਅੰਡਰ-17 ਲੜਕਿਆਂ ਵਿੱਚ ਪੈਰਾਡਾਈਸ ਇੰਟਰਨੈਸ਼ਨਲ ਸਕੂਲ ਘੱਗਾ, ਪਾਤੜਾ (ਪਟਿਆਲਾ) ਦੇ ਜਸਪ੍ਰੀਤ ਸਿੰਘ ਨੇ 38-41 ਕਿਲੋ ਭਾਰ ਵਿੱਚ ਸਿਲਵਰ ਮੈਡਲ ਹਾਸਲ ਕੀਤਾ। ਸ੍ਰੀ ਅਭਿਨਵ ਸ਼ਰਮਾ ਜੀ ਨੇ ਕਿਹਾ ਕਿ ਵੱਧ ਤੋਂ ਵੱਧ ਲੜਕੀਆਂ ਨੂੰ ਇਸ ਖੇਡ ਨਾਲ ਜੁੜਣਾ ਚਾਹੀਦਾ ਹੈ ਕਿਉਂਕਿ ਇਹ ਖੇਡ ਲੜਕੀਆਂ ਨੂੰ ਆਤਮ ਰੱਖਿਆ ਵਿੱਚ ਵੀ ਮਦਦ ਕਰਦੀ ਹੈ। ਇਸ ਮੋਕੇ ਤੇ ਸ੍ਰੀ ਮਨਪ੍ਰੀਤ ਸਿੰਘ, ਮਿਸ ਕੁਲਦੀਪ ਕੌਰ, ਸ੍ਰੀਮਤੀ ਜਸਪਾਲ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਵੀਰਪਾਲ ਕੌਰ, ਸ੍ਰੀਮਤੀ ਇੰਦਰਜੀਤ ਕੌਰ, ਸ੍ਰੀਮਤੀ ਸਿਮਰਨ ਕੌਰ ਅਤੇ ਹੋਰ ਕੋਚ ਮੋਜੂਦ ਸਨ।