ਪ੍ਰਿੰਸੀਪਲ ਰਣਜੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੀਤੀ ਚੰਦੂਮਾਜਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਕੇ ਸਪੱਸ਼ਟੀਕਰਨ ਮੰਗਣ ਦੀ ਅਪੀਲ

ਪ੍ਰਿੰਸੀਪਲ ਰਣਜੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੀਤੀ ਚੰਦੂਮਾਜਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਕੇ ਸਪੱਸ਼ਟੀਕਰਨ ਮੰਗਣ ਦੀ ਅਪੀਲ
ਅੰਮ੍ਰਿਤਸਰ : ਟਕਸਾਲੀ ਅਕਾਲੀ ਆਗੂ ਪ੍ਰਿੰਸੀਪਲ ਰਣਜੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਦੇ ਕੇ ਬਾਗੀ ਧੜੇ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਕੇ ਸਪੱਸ਼ਟੀਕਰਨ ਮੰਗਣ ਦੀ ਅਪੀਲ ਕੀਤੀ ਹੈ। ਉਨ੍ਹਾਂ ਜਥੇਦਾਰ ਰਘਬੀਰ ਸਿੰਘ ਨੂੰ ਦਿੱਤੇ ਮੰਗ ਪੱਤਰ ਵਿੱਚ ਕਿਹਾ ਕਿ ਚੰਦੂਮਾਜਰਾ ਨੇ ਇਕ ਵਾਰ ਨਹੀਂ ਸਗੋਂ ਅਣਗਿਣਤ ਵਾਰ ਸਿੱਖ ਪੰਥ ਦੀ ਪਿੱਠ ਵਿਚ ਛੁਰਾ ਮਾਰਿਆ ਹੈ। 2007 ਤੋਂ 2017 ਤੱਕ ਪਿਛਲੀ ਅਕਾਲੀ ਸਰਕਾਰ ਦੌਰਾਨ ਵੀ ਚੰਦੂਮਾਜਰਾ ਨੇ ਕਈ ਗਲਤੀਆਂ ਅਤੇ ਗੁਨਾਹ ਕੀਤੇ ਸਨ, ਇਸ ਲਈ ਉਸ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ ਕੀਤਾ ਜਾਵੇ ਅਤੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

Leave a Comment

Your email address will not be published. Required fields are marked *

Scroll to Top