Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:36 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੋ. (ਡਾ.) ਰਤਨ ਸਿੰਘ ਅਤੇ ਡਾ. ਗੌਰਵ ਧੀਮਾਨ ਵੱਲੋਂ 26 ਯੂਕੇ ਡਿਜ਼ਾਇਨ ਪੇਟੈਂਟ ਪ੍ਰਾਪਤ

ਪ੍ਰੋ. (ਡਾ.) ਰਤਨ ਸਿੰਘ ਅਤੇ ਡਾ. ਗੌਰਵ ਧੀਮਾਨ ਵੱਲੋਂ 26 ਯੂਕੇ ਡਿਜ਼ਾਇਨ ਪੇਟੈਂਟ ਪ੍ਰਾਪਤ

ਪਟਿਆਲਾ, 23 ਜੂਨ : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਮਾਣਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਅਤੇ ਅਸਿਸਟੈਂਟ ਪ੍ਰੋਫੈਸਰ ਡਾ. ਗੌਰਵ ਧੀਮਾਨ ਨੇ ਇੱਕ ਮਹੱਤਵਪੂਰਨ ਅਕਾਦਮਿਕ ਉਪਲਬਧੀ ਹਾਸਲ ਕਰਦੇ ਹੋਏ ਕੁੱਲ 26 ਯੂਕੇ ਡਿਜ਼ਾਇਨ ਪੇਟੈਂਟ ਪ੍ਰਾਪਤ ਕੀਤੇ ਹਨ।

ਇਹ ਮਹੱਤਵਪੂਰਨ ਉਪਲਬਧੀ ਯੂਨੀਵਰਸਿਟੀ ਵੱਲੋਂ ਨਵੀਨਤਾ, ਖੋਜ ਅਤੇ ਬੌਧਿਕ ਸੰਪਤੀ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ 'ਤੇ ਕੀਤੇ ਜਾ ਰਹੇ ਯੋਗਦਾਨ ਨੂੰ ਦਰਸਾਉਂਦੀ ਹੈ। ਪ੍ਰਾਪਤ ਕੀਤੇ ਗਏ ਇਹ ਡਿਜ਼ਾਇਨ ਪੇਟੈਂਟ ਵੱਖ-ਵੱਖ ਖੇਤਰਾਂ ਵਿੱਚ ਨਵੀਨ ਅਤੇ ਰਚਨਾਤਮਕ ਕੰਮ ਦੀ ਪਹਚਾਨ ਹਨ। ਪ੍ਰੋ. (ਡਾ.) ਰਤਨ ਸਿੰਘ ਨੇ ਡਾ. ਗੌਰਵ ਧੀਮਾਨ ਨੂੰ ਇਸ ਉਪਲਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਮਯਾਬੀਆਂ ਯੂਨੀਵਰਸਿਟੀ ਦੀ ਵਿਸ਼ਵ ਪੱਧਰੀ ਸਾਖ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਹਮੇਸ਼ਾਂ ਖੋਜ, ਨਵੀਨਤਾ ਅਤੇ ਸ਼ਿੱਖਿਆ ਵਿੱਚ ਉਤਕ੍ਰਿਸ਼ਟਤਾ ਨੂੰ ਪ੍ਰੋਤਸਾਹਿਤ ਕਰਨ ਲਈ ਵਚਨਬੱਧ ਹੈ।

ਡਾ. ਗੌਰਵ ਧੀਮਾਨ ਨੇ ਯੂਨੀਵਰਸਿਟੀ ਪ੍ਰਬੰਧਨ ਵੱਲੋਂ ਮਿਲ ਰਹੇ ਸਹਿਯੋਗ ਅਤੇ ਹੌਸਲੇ ਲਈ ਧੰਨਵਾਦ ਪ੍ਰਗਟਾਇਆ। ਉਨ੍ਹਾਂ ਨੇ ਕਿਹਾ ਕਿ ਇਹ ਉਪਲਬਧੀ ਸਾਂਝੀ ਮਿਹਨਤ ਅਤੇ ਖੋਜ-ਕੇਂਦਰਿਤ ਵਾਤਾਵਰਣ ਦਾ ਨਤੀਜਾ ਹੈ। ਇਹ ਉਪਲਬਧੀ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਲਈ ਗੌਰਵ ਦਾ ਵਿਸ਼ਾ ਹੈ ਅਤੇ ਇਹ ਸੰਸਥਾ ਨੂੰ ਨਵੀਨ ਖੋਜ ਅਤੇ ਅਕਾਦਮਿਕ ਉਤਕ੍ਰਿਸ਼ਟਤਾ ਦੇ ਕੇਂਦਰ ਵਜੋਂ ਮਜ਼ਬੂਤ ਕਰਦੀ ਹੈ।

Scroll to Top