ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਬਣੇ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਦੀ ਸਰਬ ਸੰਮਤੀ ਨਾਲ ਸਰਪੰਚ

ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਬਣੇ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਦੀ ਸਰਬ ਸੰਮਤੀ ਨਾਲ ਸਰਪੰਚ
ਨਾਭਾ : ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਵੱਲੋਂ ਸਰਬ ਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ ਹੈ। ਇਸ ਤੋਂ ਬਾਅਦ ਐਮੀ ਵਿਰਕ ਦੇ ਪਿੰਡ ਤੇ ਘਰ ਵਿਚ ਖੁਸ਼ੀ ਦਾ ਮਾਹੌਲ ਹੈ। ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ‘ਚ ਸਮਾਜ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ । ਸਰਪੰਚ ਕੁਲਜੀਤ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਪਿੰਡ ‘ਚ ਮੋਹਰੀ ਹੋ ਕੇ ਪਿੰਡ ਦੇ ਕੰਮ ਕਰਵਾਏ ਹਨ ਅਤੇ ਹੁਣ ਜੋ ਪਿੰਡ ਵਾਸੀਆਂ ਵੱਲੋਂ ਫੈਸਲਾ ਲਿਆ ਗਿਆ ਹੈ, ਮੈਂ ਇਸ ਨੂੰ ਤਨਦੇਹੀ ਨਾਲ ਨਿਭਾਵਾਂਗਾ ।

Leave a Comment

Your email address will not be published. Required fields are marked *

Scroll to Top