ਚੰਡੀਗੜ, 16 ਜਨਵਰੀ : ਪੰਜਾਬੀ ਅਤੇ ਬਾਲੀਵੁੱਡ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਬੀ. ਪ੍ਰਾਕ ਨੂੰ ਅੱਜ ਗੈਗਸਟਰਾਂ ਵਲੋ ਜਾਨੋ ਮਾਰਨ ਦੀ ਧਮਕੀ ਦਿਤੀ ਗਈ ਹੈ ਅਤੇ ਉਸ ਕੋਲੋ ਫਿਰੌਤੀ ਦੇ ਤੋਰ ਤੇ ਕਰੋੜਾਂ ਰੁਪਏ ਦੀ ਮੰਗ ਵੀ ਕੀਤੀ ਗਈ ਹੈ।
ਜਾਣਕਾਰੀ ਦੇ ਅਨੁਸਾਰ ਦਾਅਵਾ ਕੀਤਾ ਗਿਆ ਹੈ ਕਿ ਕਾਲ ਕਰਨ ਵਾਲੇ ਵਿਅਕਤੀ ਨੇ ਆਪਣੀ ਪਛਾਣ ਅਰਜੁਨ ਬਿਸ਼ਨੋਈ ਵਜੋਂ ਦੱਸਦਿਆਂ ਦਿਲਨੂਰ ’ਤੇ ਦਬਾਅ ਬਣਾਇਆ ਕਿ ਉਹ ਆਪਣੇ ਦੋਸਤ ਬੀ. ਪ੍ਰਾਕ ਨੂੰ 10 ਕਰੋੜ ਰੁਪਏ ਦੀ ਫਿਰੌਤੀ ਦੇਣ ਲਈ ਕਹੇ। ਧਮਕੀ ਦੇਣ ਵਾਲੇ ਨੇ ਕਿਹਾ ਕਿ ਜੇ ਇੱਕ ਹਫ਼ਤੇ ਦੇ ਅੰਦਰ ਮੰਗ ਪੂਰੀ ਨਾ ਕੀਤੀ ਗਈ ਤਾਂ ਨਤੀਜੇ ਭੁਗਤਣੇ ਪੈ ਸਕਦੇ ਹਨ। ਇਸ ਮਾਮਲੇ ਨੂੰ ਲੈ ਕੇ ਜਾਂਚ ਟੀਮਾਂ ਵਲੋ ਜਾਂਚ ਸੁਰੂ ਕਰ ਦਿਤੀ ਗਈ ਹੈ।
ਇਸ ਮਾਮਲੇ ਸਬੰਧੀ ਪੰਜਾਬੀ ਗਾਇਕ ਦਿਲਨੂਰ ਵੱਲੋਂ ਮੋਹਾਲੀ ਦੇ ਐਸਐਸਪੀ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ਵਿੱਚ ਦਿਲਨੂਰ ਨੇ ਦੱਸਿਆ ਕਿ ਉਸਨੂੰ ਇੱਕ ਵਿਦੇਸ਼ੀ ਨੰਬਰ ਤੋਂ ਲਗਾਤਾਰ ਧਮਕੀ ਭਰੀਆਂ ਕਾਲਾਂ ਅਤੇ ਵੌਇਸ ਨੋਟ ਮਿਲ ਰਹੇ ਸਨ। ਸ਼ਿਕਾਇਤ ਮਿਲਣ ਤੋਂ ਬਾਅਦ ਮੋਹਾਲੀ ਪੁਲਿਸ ਹਰਕਤ ਵਿੱਚ ਆ ਗਈ ਹੈ।