Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 4:44 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ

ਪਟਿਆਲਾ, 05 ਜਨਵਰੀ : ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਲਈ ਭਾਰਤੀ ਸਟੇਟ ਬੈਂਕ ਵੱਲੋਂ ਦੋ ਡਲਿਵਰੀ ਵੈਨਾਂ ਪ੍ਰਦਾਨ ਕੀਤੀਆਂ ਗਈਆਂ ਹਨ। ਭਾਰਤੀ ਸਟੇਟ ਬੈਂਕ ਦੀ ਪੰਜਾਬੀ ਯੂਨੀਵਰਸਿਟੀ ਸਥਿਤ ਸ਼ਾਖਾ ਵੱਲੋਂ ਸੀ.ਐੱਸ.ਆਰ. ਸਕੀਮ ਮੁਹੱਈਆ ਕਰਵਾਈਆਂ ਗਈਆਂ ਇਨ੍ਹਾਂ ਵੈਨਾਂ ਨੂੰ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਸ੍ਰੀ ਮਨਮੀਤ ਸਿੰਘ ਛਾਬੜਾ, ਮੈਨੇਜਰ ਨੈੱਟਵਰਕ-1, ਐੱਲ.ਐੱਚ.ਓ. ਚੰਡੀਗੜ੍ਹ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਭਾਰਤੀ ਸਟੇਟ ਬੈਂਕ ਦਾ ਵਿਸ਼ੇਸ਼ ਤੌਰ `ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਨਤਕ ਅਦਾਰੇ ਜਦੋਂ ਇਸ ਤਰ੍ਹਾਂ ਆਪਸੀ ਭਾਈਵਾਲੀ ਰੱਖ ਕੇ ਵਿਚਰਦੇ ਹਨ ਤਾਂ ਆਮ ਲੋਕਾਂ ਨੂੰ ਇਸ ਦਾ ਲਾਭ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਯੂਨੀਵਰਸਿਟੀ ਨੂੰ ਪ੍ਰਦਾਨ ਕੀਤੀਆਂ ਇਨ੍ਹਾਂ ਵੈਨਾਂ ਦਾ ਲਾਭ ਵਿਦਿਆਰਥੀਆਂ ਤੱਕ ਪਹੁੰਚੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਨ੍ਹਾਂ ਵੈਨਾਂ ਨਾਲ਼ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਦੇ ਕੰਮ-ਕਾਜ ਵਿੱਚ ਹੋਰ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਹੋਰ ਅਦਾਰਿਆਂ ਨੂੰ ਵੀ ਇਸੇ ਤਰ੍ਹਾਂ ਆਪਸੀ ਸਾਂਝ ਰਾਹੀਂ ਇੱਕ ਦੂਜੇ ਦੇ ਸਰੋਤਾਂ ਅਤੇ ਸਮਰਥਾ ਵਿੱਚ ਵਾਧਾ ਕਰਨ ਹਿਤ ਆਪਸੀ ਮਦਦ ਕਰਨੀ ਚਾਹੀਦੀ ਹੈ।

ਸ੍ਰੀ ਮਨਮੀਤ ਸਿੰਘ ਛਾਬੜਾ ਨੇ ਦੱਸਿਆ ਕਿ ਇਹ ਵੈਨਾਂ ਮਹਿੰਦਰਾ ਮੈਕਸ ਐੱਚ.ਡੀ. ਵੀ.ਐਕਸ.ਆਈ. ਏ.ਸੀ. ਮਾਡਲ ਦੀਆਂ ਹਨ ਜੋ ਕਿ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਕੰਪਨੀ ਤੋਂ ਨਵੀਂਆਂ ਖਰੀਦੀਆਂ ਗਈਆਂ ਹਨ।

ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਡਾ. ਅਜੀਤਾ, ਵਿੱਤ ਅਫ਼ਸਰ ਡਾ. ਬੀ.ਬੀ. ਸਿੰਗਲਾ, ਕੰਟਰੋਲਰ (ਪ੍ਰੀਖਿਆਵਾਂ:) ਡਾ. ਹਿਮੇਂਦਰ ਭਾਰਤੀ, ਸੁਰੱਖਿਆ ਕਮ ਟਰਾਂਸਪੋਰਟ ਅਫ਼ਸਰ ਕੈਪਟਨ ਗੁਰਤੇਜ ਸਿੰਘ, ਡਾ. ਪਰਮਜੀਤ ਸਿੰਘ, ਸ੍ਰੀ ਕਾਜਲ ਕੁਮਾਰ ਭੋਮੀਕ ਡਿਪਟੀ ਜਨਰਲ ਮੈਨੇਜਰ (ਐਡਮਿਨ). ਸ੍ਰੀ ਰਾਜੇਸ਼ ਕੁਮਾਰ ਕੌਂਡਲ ਰਿਜਨਲ ਮੈਨੇਜਰ ਆਰ.ਬੀ.ਓ.-3, ਸ੍ਰੀ ਅਭੈ ਕੁਮਾਰ ਝਾਅ ਅਸਿਸਟੈਂਟ ਜਨਰਲ ਮੈਨੇਜਰ ਆਈ. ਏ., ਸ੍ਰੀ. ਪਰਵੀਨ ਕੁਮਾਰ ਮਹੇਸ਼ ਪਰਸਾਦ ਅਸਿਸਟੈਂਟ ਜਨਰਲ ਮੈਨੇਜਰ ਨੈੱਟਵਰਕ-1 ਐੱਲ.ਐੱਚ.ਓ. ਚੰਡੀਗੜ੍ਹ ਆਦਿ ਹਾਜ਼ਰ ਰਹੇ।

Scroll to Top