Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:18 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਬਾਰੇ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਆਰੰਭ

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਬਾਰੇ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਆਰੰਭ

ਪਟਿਆਲਾ, 24 ਮਾਰਚ – ਪੰਜਾਬੀ ਯੂਨੀਵਰਸਿਟੀ ਦੀ ਸ਼ਹੀਦ ਊਧਮ ਸਿੰਘ ਚੇਅਰ ਵੱਲੋਂ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਆਈ. ਸੀ. ਐੱਸ. ਐੱਸ. ਆਰ. – ਐੱਨ. ਡਬਲਿਊ. ਆਰ. ਸੀ., ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸਪਾਂਸਰਸ਼ਿਪ ਨਾਲ਼ ਕਰਵਾਏ ਜਾ ਰਹੇ ਇਸ ਸੈਮੀਨਾਰ ਦਾ ਵਿਸ਼ਾ ‘ਸ਼ਹੀਦ ਊਧਮ ਸਿੰਘ: ਜੀਵਨ ਅਤੇ ਭਾਰਤ ਦੀ ਆਜ਼ਾਦੀ ਦੀ ਲਹਿਰ ਵਿੱਚ ਉਨ੍ਹਾਂ ਦਾ ਯੋਗਦਾਨ’ ਹੈ।
ਸੈਮੀਨਾਰ ਦੇ ਉਦਘਾਟਨੀ ਸੈਸ਼ਨ ਵਿੱਚ ਪੰਜਾਬ ਸਰਕਾਰ ਤੋਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਜਗਦੀਪ ਕੰਬੋਜ ਗੋਲਡੀ, ਵਿਧਾਇਕ (ਜਲਾਲਾਬਾਦ), ਅਤੇ ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਮਾਲੇਰਕੋਟਲਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਿਰ ਹੋਏ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਇਤਿਹਾਸ ਵਿਭਾਗ ਤੋਂ ਪ੍ਰੋਫ਼ੈਸਰ ਅੰਜੂ ਸੂਰੀ ਵੱਲੋਂ ਮੁੱਖ-ਸੁਰ ਭਾਸ਼ਣ ਦਿੱਤਾ ਗਿਆ।
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਹੀਦw ਦੀ ਦੇਸ਼ਭਗਤੀ ਨੂੰ ਪ੍ਰਣਾਮ ਕਰਦਿਆਂ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਸਾਰਥਕ ਜੀਵਨ ਜਿਊਣ ਦਾ ਸੱਦਾ ਦਿੱਤਾ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਕ੍ਰਾਂਤੀਕਾਰੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਯੂਨੀਵਰਸਿਟੀ ਵਿੱਚ ਸਥਾਪਿਤ ‘ਸ਼ਹੀਦ ਊਧਮ ਸਿੰਘ ਚੇਅਰ’ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਅਜਿਹੇ ਨਾਇਕਾਂ ਦੇ ਜੀਵਨ-ਸੰਘਰਸ਼ ਅਤੇ ਉਨ੍ਹਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੈਮੀਨਾਰ ਨਾ ਸਿਰਫ਼ ਇਤਿਹਾਸਕ ਤੱਥਾਂ ਨੂੰ ਉਜਾਗਰ ਕਰੇਗਾ, ਸਗੋਂ ਖੋਜਾਰਥੀਆਂ ਲਈ ਸ਼ਹੀਦ ਊਧਮ ਸਿੰਘ ਦੇ ਜੀਵਨ ਦੇ ਅਣਗੌਲੇ ਪਹਿਲੂਆਂ ‘ਤੇ ਕੰਮ ਕਰਨ ਲਈ ਇੱਕ ਨਵਾਂ ਰਾਹ ਵੀ ਦਸੇਰਾ ਬਣੇਗਾ।
​ਵਿਸ਼ੇਸ਼ ਮਹਿਮਾਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਮੁਹੰਮਦ ਜਮੀਲ ਉਰ ਰਹਿਮਾਨ ਨੇ ਸ਼ਹੀਦ ਊਧਮ ਸਿੰਘ ਦੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਵਾਲੇ ਅਟੱਲ ਵਿਸ਼ਵਾਸ ਦੀ ਸ਼ਲਾਘਾ ਕੀਤੀ। ​ਪ੍ਰੋਫ਼ੈਸਰ ਅੰਜੂ ਸੂਰੀ ਨੇ ਇਤਿਹਾਸਕ ਦਸਤਾਵੇਜ਼ਾਂ ਦੇ ਹਵਾਲੇ ਨਾਲ ਭਾਰਤੀ ਆਜ਼ਾਦੀ ਸੰਗਰਾਮ ਵਿੱਚ ਸ਼ਹੀਦ ਊਧਮ ਸਿੰਘ ਦੀ ਅੰਤਰ-ਰਾਸ਼ਟਰੀ ਪੱਧਰ ‘ਤੇ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਸ਼ਹੀਦ ਊਧਮ ਸਿੰਘ ਚੇਅਰ ਦੇ ਇੰਚਾਰਜ ਪ੍ਰੋਫੈਸਰ ਮੁਹੰਮਦ ਇਦਰੀਸ ਨੇ ਸਾਰੇ ਡੈਲੀਗੇਟਾਂ ਦਾ ਨਿੱਘਾ ਸਵਾਗਤ ਕੀਤਾ।
Scroll to Top