Breaking

ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼
Sunday, 12 Jul 2026 | 2:10 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ

ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ

ਪਟਿਆਲਾ, 11 ਜੁਲਾਈ – ਪੰਜਾਬੀ ਯੂਨੀਵਰਸਿਟੀ ਵਿਖੇ ਹੋਸਟਲ ਅਲਾਟਮੈਂਟ ਪ੍ਰਕਿਰਿਆ ਦੇ ਦਫ਼ਤਰੀ ਕੰਮ-ਕਾਜ ਦਾ ਡਿਜੀਟਲੀਕਰਨ ਕਰਦਿਆਂ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਇਸ ਸਬੰਧੀ ਆਨਲਾਈਨ ਸਾਫ਼ਟਵੇਅਰ ਦਾ ਉਦਘਾਟਨ ਕੀਤਾ ਗਿਆ।
 ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਅਤੇ ਪ੍ਰਸ਼ਾਸਨਿਕ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਉਣ ਦੇ ਉਦੇਸ਼ ਪੱਖੋਂ ਇਹ ਕਦਮ ਕਾਰਗਰ ਸਾਬਿਤ ਹੋਵੇਗਾ। ਇਸ ਨਾਲ਼ ਦਫ਼ਤਰੀ ਕੰਮਕਾਜ ਵਿੱਚ ਤੇਜ਼ੀ ਆਵੇਗੀ ਅਤੇ ਕਾਰਜ-ਕੁਸ਼ਲਤਾ ਵਧੇਗੀ।
ਉਨ੍ਹਾਂ ਕਿਹਾ ਕਿ ਇਸ ਨਵੀਂ ਪ੍ਰਣਾਲੀ ਸਦਕਾ ਹੋਸਟਲ ਅਲਾਟਮੈਂਟ ਨਾਲ਼ ਸਬੰਧਤ ਦਫ਼ਤਰੀ ਕਾਰਵਾਈ ਹੋਰ ਸੁਚਾਰੂ ਹੋਣ ਨਾਲ਼ ਵਿਦਿਆਰਥੀਆਂ ਨੂੰ ਸਿੱਧਾ ਲਾਭ ਮਿਲੇਗਾ।  ਉਨ੍ਹਾਂ ਇਸ ਉਪਰਾਲੇ ਦੀ ਸਫਲਤਾ ਲਈ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸ਼ਾਨਦਾਰ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ  ਉਪਰਾਲੇ ਯੂਨੀਵਰਸਿਟੀ ਨੂੰ ਹੋਰ ਮਜ਼ਬੂਤੀ ਨਾਲ਼ ਡਿਜੀਟਲ ਅਤੇ ਵਿਦਿਆਰਥੀ-ਕੇਂਦਰਿਤ ਪ੍ਰਬੰਧਨ ਵੱਲ ਲੈ ਕੇ ਜਾਣਗੇ।
ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ, ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਬਲਰਾਜ ਸਿੰਘ ਸੈਣੀ, ਡੀਨ ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ ਅਤੇ ਹੋਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
Scroll to Top