Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:39 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ '12ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ' ਸਫਲਤਾਪੂਰਵਕ ਸੰਪੰਨ

ਪੰਜਾਬੀ ਯੂਨੀਵਰਸਿਟੀ ਵਿਖੇ '12ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ' ਸਫਲਤਾਪੂਰਵਕ ਸੰਪੰਨ

ਪਟਿਆਲਾ, 26 ਮਾਰਚ – ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਗਿਆ ’12ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਇਹ ਸਮਾਗਮ ਯੂਨੀਵਰਸਿਟੀ ਦੇ ਸੰਗੀਤ ਵਿਭਾਗ, ਗੁਰਮਤਿ ਸੰਗੀਤ ਵਿਭਾਗ ਅਤੇ ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਦੇ ਸਹਿਯੋਗ ਨਾਲ ਨੇਪਰੇ ਚੜ੍ਹਿਆ।
 ਸੰਮੇਲਨ ਦਾ ਅੰਤਿਮ ਦਿਨ ਪਟਿਆਲਾ ਦੇ ਦਿੱਗਜ ਸੰਗੀਤਕਾਰ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਨੂੰ ਸਮਰਪਿਤ ਰਿਹਾ।
 ਫ਼ਰੀਦਕੋਟ ਤੋਂ ਆਏ ਸ੍ਰੀ ਮਾਧਵ ਅਰੋੜਾ ਵੱਲੋਂ ਰਾਗ ਜੋਗ ਵਿਚ ਕੀਤੇ ਸ਼ਾਸਤਰੀ ਗਾਇਨ ਉਪਰੰਤ ਜਲੰਧਰ ਤੋਂ ਆਲ ਇੰਡੀਆ ਰੇਡੀਓ ਦੇ ਟੌਪ ਗਰੇਡ ਕਲਾਕਾਰ ਉਸਤਾਦ ਸ਼ਮਿੰਦਰਪਾਲ ਸਿੰਘ ਅਤੇ ਉਹਨਾਂ ਦੀ ਸਪੁੱਤਰੀ ਪਰਮਿੰਦਰ ਕੌਰ ਨੇ ਸਾਰੰਗੀ ’ਤੇ ਰਾਗ ਮੀਆਂ ਕੀ ਤੋੜੀ ਜੁਗਲਬੰਦੀ ਰਾਹੀਂ ਪੇਸ਼ ਕੀਤਾ।
 ਪੰਜਾਬ ਪਬਲਿਕ ਸਕੂਲ ਨਾਭਾ ਦੇ ਸੰਗੀਤ ਅਧਿਆਪਕ ਸ. ਗੁਰਸ਼ਰਨ ਸਿੰਘ ਨੇ ਪ੍ਰਿੰਸੀਪਲ ਕਰੀਰ ਦੀਆਂ ਸਿਮ੍ਰਤੀਆਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ।
 ਮੁੱਖ ਮਹਿਮਾਨ ਵਜੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਸ਼ਿਰਕਤ ਕੀਤੀ।
ਉੱਘੇ ਰੰਗਕਰਮੀ ਸ੍ਰੀ ਪ੍ਰਾਣ ਸਭਰਵਾਲ (ਪਦਮ ਸ਼੍ਰੀ) ਨੇ ਗੁਰਮਤਿ ਸੰਗੀਤ ਚੇਅਰ ਵਲੋਂ ਕਰਵਾਏ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।
ਵੱਖ-ਵੱਖ ਪੇਸ਼ਕਾਰੀਆਂ ਦੌਰਾਨ ਤਬਲੇ ’ਤੇ ਸ੍ਰੀ ਜੈਦੇਵ, ਸ. ਨਰਿੰਦਰ ਪਾਲ ਸਿੰਘ ਅਤੇ ਹਾਰਮੋਨੀਅਮ ’ਤੇ ਜਨਾਬ ਅਲੀ ਅਕਬਰ ਨੇ ਸੰਗਤ ਕੀਤੀ।
ਸਮਾਗਮ ਦੇ ਸ਼ੁਰੂ ਵਿਚ ਚੇਅਰ ਦੇ ਇੰਚਾਰਜ ਡਾ. ਅਲੰਕਾਰ ਸਿੰਘ ਨੇ ਸਭ ਦਾ ਸਵਾਗਤ ਕੀਤਾ ਅਤੇ ਅੰਤ ਵਿੱਚ ਸੰਗੀਤ ਵਿਭਾਗ ਦੇ ਪ੍ਰੋਫ਼ੈਸਰ ਡਾ. ਨਿਵੇਦਿਤਾ ਸਿੰਘ ਨੇ ਧੰਨਵਾਦੀ ਸ਼ਬਦ ਕਹੇ।
ਪ੍ਰੋਗਰਾਮ ਦੇ ਕੋਆਰਡੀਨੇਟਰ ਸ. ਜਸਬੀਰ ਸਿੰਘ ਵੱਲੋਂ ਕਲਾਕਾਰਾਂ ਅਤੇ ਮਹਿਮਾਨਾਂ ਦਾ ਮਾਣ-ਸਨਮਾਨ ਕਰਵਾਇਆ ਗਿਆ ਅਤੇ ਉਸਤਾਦ ਸ਼ਮਿੰਦਰਪਾਲ ਸਿੰਘ ਨੂੰ ‘ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਸਿਮ੍ਰਤੀ ਅਵਾਰਡ’ ਪ੍ਰਦਾਨ ਕੀਤਾ ਗਿਆ।
Scroll to Top