Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 1:34 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ '15ਵਾਂ ਬੀਬੀ ਜਸਬੀਰ ਕੌਰ ਖ਼ਾਲਸਾ ਸਿਮ੍ਰਤੀ ਸਮਾਰੋਹ' ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ '15ਵਾਂ ਬੀਬੀ ਜਸਬੀਰ ਕੌਰ ਖ਼ਾਲਸਾ ਸਿਮ੍ਰਤੀ ਸਮਾਰੋਹ' ਕਰਵਾਇਆ

ਪਟਿਆਲਾ, 10 ਫਰਵਰੀ – ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ’15ਵਾਂ ਬੀਬੀ ਜਸਬੀਰ ਕੌਰ ਖ਼ਾਲਸਾ ਸਿਮ੍ਰਤੀ ਸਮਾਰੋਹ’ ਕਰਵਾਇਆ ਗਿਆ।
ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਭਵਨ ਵਿੱਚ ਭਾਈ ਜਵਾਲਾ ਸਿੰਘ ਰਾਗੀ ਆਡੀਟੋਰੀਅਮ ਵਿਖੇ ਹੋਏ ਇਸ ਸਮਾਗਮ ਦੌਰਾਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।
ਸਮਾਗਮ ਵਿੱਚ ਜਲੰਧਰ ਤੋਂ ਵਿਸ਼ੇਸ਼ ਰੂਪ ਵਿਚ ਪੁੱਜੇ ਭਾਈ ਹਰਜੋਤ ਸਿੰਘ ਜ਼ਖ਼ਮੀ ਦੁਆਰਾ ਗੁਰਮਤਿ ਸੰਗੀਤ ਦੀ ਪੁਰਾਤਨ ਸ਼ੈਲੀ ਅਨੁਸਾਰ ਰਸ-ਭਿੰਨੇ ਕੀਰਤਨ ਨਾਲ਼ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਨ੍ਹਾਂ ਬੀਬੀ ਜਸਬੀਰ ਕੌਰ ਖ਼ਾਲਸਾ ਸਬੰਧੀ ਆਪਣੀਆਂ ਸਿਮ੍ਰਤੀਆਂ ਵੀ ਸੰਗਤਾਂ ਨਾਲ ਸਾਂਝੀਆਂ ਕੀਤੀਆਂ।
ਉਨ੍ਹਾਂ ਤੋਂ ਪਹਿਲਾਂ ਬੀਬੀ ਰਵਿੰਦਰ ਕੌਰ ਪਟਿਆਲਾ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ।
ਸਮਾਗਮ ਦੇ ਆਰੰਭ ਵਿੱਚ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਗੁਰਮਤਿ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਨਿਰਧਾਰਿਤ ਰਾਗਾਂ ਵਿੱਚ ਕੀਰਤਨ ਕੀਤਾ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਗੁਰਮਤਿ ਸੰਗੀਤ ਸਾਡੀ ਅਮੀਰ ਵਿਰਾਸਤ ਦਾ ਅਨਮੋਲ ਅੰਗ ਹੈ ਅਤੇ ਬੀਬੀ ਜਸਬੀਰ ਕੌਰ ਖ਼ਾਲਸਾ ਵਰਗੀਆਂ ਸ਼ਖ਼ਸੀਅਤਾਂ ਨੇ ਇਸ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਜੋ ਨਿਸ਼ਕਾਮ ਯੋਗਦਾਨ ਪਾਇਆ ਹੈ, ਉਹ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਚੇਅਰ ਇੰਚਾਰਜ ਡਾ. ਅਲੰਕਾਰ ਸਿੰਘ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਦੱਸਿਆ ਕਿ ਬੀਬੀ ਜਸਬੀਰ ਕੌਰ ਜੀ ਦੇ ਵਿੱਤੀ ਸਹਿਯੋਗ ਨਾਲ਼ 2003 ਦੌਰਾਨ ਪੰਜਾਬੀ ਯੂਨੀਵਰਸਿਟੀ ਵਿਖੇ ਗੁਰਮਤਿ ਸੰਗੀਤ ਚੇਅਰ ਦੀ ਸਥਾਪਨਾ  ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਵਿਸ਼ਵ ਵਿਚ ਪਹਿਲੀ ਵਾਰ ਗੁਰਮਤਿ ਸੰਗੀਤ ਚੇਅਰ ਦੀ ਸਥਾਪਨਾ ਹੋਈ ਸੀ।
ਇਸ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਸੰਗੀਤ ਅਧਿਆਪਕ ਸ. ਜਸਪਾਲ ਸਿੰਘ ਦੀ ਪੁਸਤਕ ‘ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ : ਸ਼ਬਦ ਸੁਰ ਰਚਨਾਵਲੀ’ ਵੀ ਰਿਲੀਜ਼ ਕੀਤੀ ਗਈ।
ਸਮਾਗਮ ਦੌਰਾਨ ਸਾਬਕਾ ਲੈਫ਼. ਜਨਰਲ ਸ. ਜਤਿੰਦਰ ਸਿੰਘ ਸਾਹਨੀ, ਡਾ. ਜਯੋਤੀ ਸ਼ਰਮਾ, ਡਾ. ਨਿਵੇਦਿਤਾ ਸਿੰਘ, ਡਾ. ਪਰਮਜੀਤ ਸਿੰਘ ਅਤੇ ਸਮਾਰੋਹ ਦੇ ਕੋਆਰਡੀਨੇਟਰ ਸ. ਜਸਬੀਰ ਸਿੰਘ ਜਵੱਦੀ ਵਲੋਂ ਰਾਗੀ ਜਥਿਆਂ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਂਟ ਕੀਤੇ ਗਏ।
ਸਿਮ੍ਰਤੀ ਸਮਾਰੋਹ ਦੌਰਾਨ ਵੱਡੀ ਗਿਣਤੀ ਵਿਚ ਵਿਦਿਆਰਥੀਆਂ, ਖੋਜਾਰਥੀਆਂ, ਫ਼ੈਕਲਟੀ ਮੈਂਬਰਾਂ ਅਤੇ ਬੀਬੀ ਜੀ ਦੇ ਪਰਿਵਾਰਿਕ ਮੈਂਬਰ ਤੇ ਵਿਸ਼ੇਸ਼ ਰੂਪ ਵਿਚ ਸੰਗੀਤ ਵਿਭਾਗ ਅਤੇ ਗੁਰਮਤਿ ਸੰਗੀਤ ਵਿਭਾਗ ਦੇ ਵਿਦਿਆਰਥੀ ਸ਼ਾਮਲ ਹੋਏ।
Scroll to Top