Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:59 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ‘ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ-ਧਮੋਲੀ

ਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ‘ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ-ਧਮੋਲੀ

ਰਾਜਪੁਰਾ, 17 ਜੂਨ : ਅੱਜ ਮਹਿੰਦਰਗਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਬਾਜ਼ਾਰ ਦੀ ਦਹਾਕਾ ਪੁਰਾਣੀ ਮੰਗ ਪੂਰੀ ਹੋ ਗਈ। ਜਾਣਕਾਰੀ ਦਿੰਦਿਆ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮਹਿੰਦਰਗੰਜ ਬਾਜ਼ਾਰ ਵਿਚ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਦੀ ਅਗਵਾਈ ਹੇਠ ਵਪਾਰੀਆਂ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਦੁਕਾਨਦਾਰ ਵੀਰਾਂ ਨੇ ਦੱਸਿਆ ਕਿ ਕਰੀਬ ਇਕ ਦਹਾਕੇ ਤੋਂ ਪੁਰਾਣਾ ਬੱਸ ਸਟੈਂਡ ਵਿਚ ਬੱਸਾਂ ਨਾ ਆਉਣ ਕਾਰਨ ਕੰਮ ਕਾਰ ਠੱਪ ਹੋਣ ਕਾਰਨ ਦੁਕਾਨਦਾਰ ਆਪਣੀਆਂ ਦੁਕਾਨਾਂ ਘੱਟ ਰੇਟ ਤੇ ਵੇਚਣ ਲਈ ਮਜਬੂਰ ਸਨ ਅਤੇ ਦੁਕਾਨਾਂ ਵੇਚਣ ਉਪਰੰਤ ਕਿਸੇ ਹੋਰ ਦੁਕਾਨ ਤੇ ਨੌਕਰੀ ਕਰਨ ਲਈ ਮਜਬੂਰ ਸਨ ।

ਗੁਰਪ੍ਰੀਤ ਸਿੰਘ ਧਮੋਲੀ ਨੇ ਦੱਸਿਆ ਕਿ ਇਨਾਂ ਦੀ ਮੰਗ ਪੰਜਾਬ ਟ੍ਰੇਡ ਕਮਿਸ਼ਨ ਦੀਆਂ ਬੈਠਕਾਂ ਵਿਚ ਜੋਰਦਾਰ ਢੰਗ ਨਾਲ ਰੱਖਣ ਅਤੇ ਲਗਾਤਾਰ ਮਿਹਨਤ ਨਾਲ ਅੱਜ ਪਟਿਆਲਾ ਤੋਂ ਦਿੱਲੀ ,ਚੰਡੀਗੜ੍ਹ, ਮੁਹਾਲੀ, ਅੰਬਾਲਾ ਆਉਣ ਅਤੇ ਜਾਣ ਵਾਲੀਆਂ ਬੱਸਾਂ ਸ਼ੁਰੂ ਹੋ ਗਈਆਂ ਹਨ ਇਸ ਖੁਸ਼ੀ ਵਿਚ ਦੁਕਾਨਦਾਰ ਵੀਰਾਂ ਵਲੋਂ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਪਟਿਆਲਾ ਗੁਰਪ੍ਰੀਤ ਸਿੰਘ ਧਮੋਲੀ ਅਤੇ ਹਲਕਾ ਰਾਜਪੁਰਾ ਦੇ ਚੇਅਰਮੈਨ ਟਿੰਕੂ ਬਾਂਸਲ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।

ਇਹ ਬੱਸਾਂ ਰਾਜਪੁਰਾ ਟਾਊਨ ਅਤੇ ਪੁਰਾਣਾ ਬੱਸ ਸਟੈਂਡ ਰੇਲਵੇ ਸਟੇਸ਼ਨ ਰਾਹੀਂ ਚੱਲਣ ਨਾਲ ਮਹਿੰਦਰਗੰਜ ਬਾਜ਼ਾਰ ਵਿਚ ਰੌਣਕਾਂ ਲੱਗਣਗੀਆਂ ਅਤੇ ਟਾਊਨ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ । ਇਸ ਮੌਕੇ ਪੰਜਾਬ ਟ੍ਰੇਡ ਕਮਿਸ਼ਨ ਰਾਜਪੁਰਾ ਦੇ ਮੈਂਬਰ ਮੁਕੇਸ਼ ਗੁਪਤਾ, ਕੀਰਤ ਸਿੰਘ ਸੇਹਰਾ,ਡਾਕਟਰ ਅਸ਼ੋਕ, ਮਨੀਸ਼ ਸੂਦ, ਸੁਖਵਿੰਦਰ ਸਿੰਘ ਸੁੱਖੀ ਚੀਫ ਇੰਸਪੈਕਟਰ ਪੀ ਆਰ ਟੀ ਸੀ, ਇੰਸਪੈਕਟਰ ਗੁਰਤੇਜ ਸਿੰਘ, ਇੰਸਪੈਕਟਰ ਜਸਪਾਲ ਸਿੰਘ, ਬਲਜਿੰਦਰ ਸਿੰਘ ਅੱਡਾ ਇੰਚਾਰਜ ਰਾਜਪੁਰਾ, ਲੱਕੀ ਪ੍ਰਧਾਨ ,ਵਿਕਾਸ ਵਰਮਾ, ਸਚਿਨ ਬਾਂਸਲ, ਜਸਵਿੰਦਰ ਸਿੰਘ, ਰਾਜਿੰਦਰ ਕੁਮਾਰ, ਜਸਵੰਤ ਸਿੰਘ ਪ੍ਰਧਾਨ ਟੈਕਸੀ ਸਟੈਂਡ, ਮੋਹਨ ਬੈਕਰੀ, ਚੌਹਾਨ ਟੇਲਰ, ਗੁਰਿੰਦਰ ਸਿੰਘ ਹਾਜ਼ਰ ਸਨਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਅੱਜ ਮਹਿੰਦਰਗਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਬਾਜ਼ਾਰ ਦੀ ਦਹਾਕਾ ਪੁਰਾਣੀ ਮੰਗ ਪੂਰੀ ਹੋ ਗਈ।

ਜਾਣਕਾਰੀ ਦਿੰਦਿਆ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮਹਿੰਦਰਗੰਜ ਬਾਜ਼ਾਰ ਵਿਚ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਦੀ ਅਗਵਾਈ ਹੇਠ ਵਪਾਰੀਆਂ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਦੁਕਾਨਦਾਰ ਵੀਰਾਂ ਨੇ ਦੱਸਿਆ ਕਿ ਕਰੀਬ ਇਕ ਦਹਾਕੇ ਤੋਂ ਪੁਰਾਣਾ ਬੱਸ ਸਟੈਂਡ ਵਿਚ ਬੱਸਾਂ ਨਾ ਆਉਣ ਕਾਰਨ ਕੰਮ ਕਾਰ ਠੱਪ ਹੋਣ ਕਾਰਨ ਦੁਕਾਨਦਾਰ ਆਪਣੀਆਂ ਦੁਕਾਨਾਂ ਘੱਟ ਰੇਟ ਤੇ ਵੇਚਣ ਲਈ ਮਜਬੂਰ ਸਨ ਅਤੇ ਦੁਕਾਨਾਂ ਵੇਚਣ ਉਪਰੰਤ ਕਿਸੇ ਹੋਰ ਦੁਕਾਨ ਤੇ ਨੌਕਰੀ ਕਰਨ ਲਈ ਮਜਬੂਰ ਸਨ ।

Scroll to Top