ਪੰਜਾਬ ਦਾ ਵਿਕਾਸ ਅਤੇ ਤਰੱਕੀ ਹੀ ਆਪ ਸਰਕਾਰ ਦਾ ਮੁੱਖ ਮਕਸਦ – ਹਰਚੰਦ ਬਰਸਟ

ਪਟਿਆਲਾ, 10 ਅਗਸਤ  ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਆਪਣੀ ਵਚਨਬੱਧਤਾ ਅਤੇ ਕਾਰਗੁਜਾਰੀ ਤਹਿਤ ਸੂਬੇ ਦੇ ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ ਤੇ ਕਰ ਰਹੀ ਹੈ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ। ਪਟਿਆਲਾ ਦਫ਼ਤਰ ਵਿਖੇ ਸ. ਹਰਚੰਦ ਸਿੰਘ ਬਰਸਟ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਇਸ ਦੌਰਾਨ ਸ. ਬਰਸਟ ਨੇ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਤਰਖਾਣ ਮਾਜਰਾ, ਕੂਕਾ, ਸ਼ੇਰਮਾਜਰਾ, ਡਰੋਲਾ, ਮਾਲੋਮਾਜਰਾ ਅਤੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਪੰਚਾਇਤਾਂ ਸਮੇਤ ਆਮ ਲੋਕ ਵੀ ਪਹੁੰਚੇ, ਜਿਨ੍ਹਾਂ ਵੱਲੋਂ ਸ. ਬਰਸਟ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ। ਸ. ਬਰਸਟ ਨੇ ਹਰ ਇੱਕ ਵਿਅਕਤੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਗੱਲ ਧਿਆਨ ਨਾਲ ਸੁਣੀ ਅਤੇ ਮੌਕੇ ਤੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ।

ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਪਿੰਡ ਕੂਕਾ ਦੇ ਨਵੇਂ ਬਣੇ ਪੰਚਾਇਤ ਮੈਂਬਰ ਕਰਨੈਲ ਸਿੰਘ ਨੂੰ ਮੁੰਹ ਮਿੱਠਾ ਕਰਵਾਕੇ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਨਵੇਂ ਮੈਂਬਰ ਨੂੰ ਪਿੰਡ ਦੇ ਵਿਕਾਸ ਅਤੇ ਤਰੱਕੀ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਪਿੰਡ ਦੇ ਸਰਵੱਖੀ ਵਿਕਾਸ ਨੂੰ ਧਿਆਨ ਵਿੱਚ ਰੱਖ ਕੇ ਸ਼ਾਨਦਾਰ ਤਬਦੀਲੀਆਂ ਲਿਆਉਣ ਲਈ ਯਤਨਸ਼ੀਲ ਰਹਿਣ ਦੀ ਗੱਲ ਕਹਿ।

ਇਸਦੇ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਪਿੰਡ ਵਾਸੀਆਂ ਨੂੰ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਪੰਜਾਬ ਸਰਕਾਰ ਵੱਲੋਂ ਸਰਹੱਦ ਪਾਰ ਤੋਂ ਹੋਣ ਵਾਲੀ ਨਸ਼ਾ ਤਸਕਰੀ ਨੂੰ ਰੋਕਣ ਲਈ ਅੰਤਰਰਾਸ਼ਟਰੀ ਸਰਹੱਦ ਤੇ ਐਂਟੀ-ਡਰੋਨ ਸਿਸਟਮ ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਐਂਟੀ-ਡਰੋਨ ਸਿਸਟਮ ਵਾਲ਼ਾ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ, ਜੋ ਆਪਣੀ 553 ਕਿ.ਮੀ. ਕੌਮਾਂਤਰੀ ਸਰਹੱਦ ਦੀ ਨਿਗਰਾਨੀ ਲਈ ਇਸ ਤਕਨੀਕ ਦੀ ਵਰਤੋਂ ਕਰੇਗਾ। ਹੁਣ ਨਸ਼ਿਆਂ ਅਤੇ ਅਸਲੇ ਦੀ ਤਸਕਰੀ ਨੂੰ ਤਕਨੀਕ ਦੀ ਵਰਤੋਂ ਨਾਲ਼ ਨੱਥ ਪਵੇਗੀ।

ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਲਈ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬੇ ਦਾ ਵਿਕਾਸ ਯੋਜਨਾਬੱਧ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਜਿੱਥੇ ਸਿੱਖਿਆ, ਸਿਹਤ ਅਤੇ ਰੋਜ਼ਗਾਰ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਉੱਥੇ ਹੀ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦਾ ਸ਼ਾਨਦਾਰ ਵਿਕਾਸ ਕੀਤਾ ਗਿਆ ਹੈ।

ਸਿਹਤ, ਸਿੱਖਿਆ, ਰੋਜਗਾਰ ਸਮੇਤ ਹਰ ਖੇਤਰ ਵਿੱਚ ਮਿਸਾਲੀ ਕਾਰਜ ਕੀਤੀ ਗਏ ਹਨ, ਜਿਨ੍ਹਾਂ ਤੋਂ ਲੋਕ ਬਹੁਤ ਖੁਸ਼ ਹਨ। ਲੋਕਾਂ ਨੂੰ ਚੰਗੀ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਜਿੱਥੇ 881 ਆਮ ਆਦਮੀ ਕਲੀਨਿਕ ਸਥਾਪਿਤ ਹਨ, ਉੱਥੇ ਹੀ ਜਲਦ ਹੀ 200 ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲੇ ਜਾਣਗੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਲੋਕ ਮਿਲਣੀ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਸ ਮੌਕੇ ਹਰਿੰਦਰ ਸਿੰਘ ਧਬਲਾਨ, ਸ਼ਾਮ ਲਾਲ ਦੱਤ, ਯਾਦਵਿੰਦਰ ਸਿੰਘ ਪ੍ਰਧਾਨ ਕਿਸਾਨ ਯੂਨੀਅਨ ਕੂਕਾ, ਸੋਨੀ ਸਰਪੰਚ ਤਰਖਾਣ ਮਾਜਰਾ, ਨਿਰਮਲ ਸਿੰਘ ਪੰਚਾਇਤ ਮੈਂਬਰ, ਜਸਵਿੰਦਰ ਸਿੰਘ ਪੰਚਾਇਤ ਮੈਂਬਰ, ਨਿਧਾਨ ਸਿੰਘ, ਗੁਰਜੰਟ ਸਿੰਘ, ਭਜਨ ਸਿੰਘ, ਕੁਲਜੀਤ ਸਿੰਘ, ਸਤਨਾਮ ਸਿੰਘ ਸਮੇਤ ਹੋਰ ਲੋਕ ਵੀ ਮੌਜੂਦ ਰਹੇ।

Leave a Comment

Your email address will not be published. Required fields are marked *

Scroll to Top