ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਚੜ੍ਹਾਂਉਣਗੇ ਪਟਿਆਲਾ ਵਿਖੇ ਤਿਰੰਗਾ  

ਪਟਿਆਲਾ 13 ਅਗਸਤ – ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਂਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇੱਕ ਫੁੱਲ ਡਰੈਸ ਰਿਹਰਸਲ ਹੋਈ। ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਅਤੇ ਐਸ.ਪੀ. (ਹੈਡੁਕੁਆਰਟਰ) ਵੈਭਵ ਚੌਧਰੀ ਨੇ ਇਸ ਰਿਹਰਸਲ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈ.ਟੀ.ਓ. ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਆਪਣਾ ਸੰਦੇਸ਼ ਦੇਣਗੇ। ਫੁੱਲ ਡਰੈਸ ਰਿਹਰਸਲ ਦੌਰਾਨ ਪਰੇਡ ਕਮਾਂਡਰ ਫ਼ਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਆਈ.ਟੀ.ਬੀ.ਪੀ, ਜ਼ਿਲ੍ਹਾ ਪੁਲਿਸ ਦੀਆਂ ਦੋ ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਦੀ ਇਕ ਟੁਕੜੀ, ਪੰਜਾਬ ਹੋਮਗਾਰਡਜ਼, ਚੌਥੀ ਗਰਲਜ਼ ਬਟਾਲੀਅਨ, ਐਨ.ਸੀ.ਸੀ. ਆਰਮੀ ਵਿੰਗ, ਪੰਜਵੀਂ ਪੰਜਾਬ ਐਨ.ਸੀ.ਸੀ. ਵਿੰਗ ਸਮੇਤ ਪੰਜਾਬ ਪੁਲਿਸ ਦੇ ਆਈ.ਆਰ.ਬੀ. ਦੇ ਪਾਈਪ ਬੈਂਡ ਦੀ ਟੁਕੜੀ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ।

ਐਸ.ਪੀ.(ਹੈਡੁਕੁਆਰਟਰ) ਵੈਭਵ ਚੌਧਰੀ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਹਨ ਅਤੇ ਲੋੜੀਂਦੀ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੁਲਿਸ ਨੇ ਸਮਾਗਮ ਦੇ ਮੱਦੇਨਜ਼ਰ ਆਪਣੀ ਚੌਕਸੀ ਹੋਰ ਵਧਾ ਦਿੱਤੀ ਹੈ। ਐਸ.ਪੀ. (ਹੈਡੁਕੁਆਰਟਰ) ਵੈਭਵ ਚੌਧਰੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਲਾਵਾਰਸ ਵਸਤੂ ਨੂੰ ਹੱਥ ਨਾ ਲਗਾਉਣ ਅਤੇ ਕਿਸੇ ਵੀ ਅਜਿਹੀ ਲਾਵਾਰਸ ਜਾਂ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਦਾ ਹੈ, ਇਸ ਬਾਰੇ ਸੂਚਨਾ ਨੇੜਲੇ ਪੁਲਿਸ ਥਾਣੇ , ਚੌਂਕੀ, ਨਾਕੇ ਜਾਂ ਪੀ.ਸੀ.ਆਰ.ਟੀਮ ਨੂੰ ਦੇਣ ਸਮੇਤ ਜਾਂ ਪੁਲਿਸ ਹੈਲਪਲਾਈਨ ਨੰਬਰ 112 ਨੰਬਰ ਤੇ ਦਿੱਤੀ ਜਾ ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ ਹਰਜੋਤ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top