ਪਟਿਆਲਾ, 11 ਦਸੰਬਰ – ਪੰਜਾਬ ਐਗਰੋ ਫੂਡ ਕਾਰਪੋਰੇਸਨ ਲਿਮਟਿਡ ਅਤੇ ਲੋਕਸਭਾ ਪਟਿਆਲਾ ਦੇ ਇੰਚਾਰਜ ਸ੍ਰ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲੀਆਂ ਚੋਣਾਂ ਵਾਂਗ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਵੀ ਆਪ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ।
ਪੰਜਾਬ ਸਰਕਾਰ ਨੇ ਸਿਹਤ ਅਤੇ ਸਿੱਖਿਆ ਸਹੂਲਤਾਂ ਵਿੱਚ ਜ਼ਿਕਰਯੋਗ ਕੰਮ ਕੀਤੇ ਹਨ ਜਦੋਂ ਕਿ 90 ਫੀਸਦੀ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ। ਢਿੱਲੋਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਚਾਇਤੀ ਚੋਣਾਂ ਵਿੱਚ ਵੀ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚਾਂ ਨੂੰ ਜਿਤਾ ਕੇ ਸੂਬੇ ਦੇ ਵਿਕਾਸ ਲਈ ਰਾਹ ਪੱਧਰਾ ਕੀਤਾ ਹੈ ਅਤੇ ਹੁਣ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਆਪਣਾ ਪੁਰਾਣਾ ਇਤਿਹਾਸ ਦੁਹਰਾਉਣ ਜਾ ਰਹੀ ਹੈ।
ਢਿੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਣ, ਤਾਂ ਜੋ ਪੰਜਾਬ ਸਰਕਾਰ ਨੂੰ ਹੋਰ ਮਜਬੂਤੀ ਮਿਲ ਸਕੇ , ਜਿਸ ਨਾਲ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਹੋਰ ਜੋਰਾਂ ਸੋਰਾਂ ਨਾਲ ਕੰਮ ਕੀਤਾ ਜਾਵੇਗਾ । ਚੇਅਰਮੈਨ ਢਿੱਲੋਂ ਨੇ ਅਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਜੋ ਇਤਿਹਾਸਕ ਫੈਸਲੇ ਲਏ ਗਏ ਹਨ, ਉਨ੍ਹਾਂ ਤੋਂ ਲੋਕ ਬਹੁਤ ਖੁਸ਼ ਹਨ । ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਤੋਂ ਹੀ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਲਈ ਕੰਮ ਕਰਦੀ ਆਈ ਹੈ। ਜਿਨ੍ਹਾਂ ਕਰਕੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਹੁਤ ਪਸੰਦ ਕਰ ਰਹੇ ਹਨ ।