ਪੰਜਾਬ ਨੂੰ ਡੀ. ਏ. ਪੀ. ਖਾਦ ਦਾ ਨਹੀਂ ਮਿਲ ਰਿਹਾ ਬਣਦਾ ਹਿੱਸਾ

ਪੰਜਾਬ ਨੂੰ ਡੀ. ਏ. ਪੀ. ਖਾਦ ਦਾ ਨਹੀਂ ਮਿਲ ਰਿਹਾ ਬਣਦਾ ਹਿੱਸਾ
ਕੇਂਦਰ ਨੂੰ ਦੇਣਾ ਚਾਹੀਦਾ ਧਿਆਨ : ਸੀ. ਐੱਮ. ਮਾਨ
ਚੰਡੀਗੜ੍ਹ : ਪੰਜਾਬ ਨੂੰ ਡੀ. ਏ. ਪੀ. ਖਾਦ ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ ਅਤੇ ਕੇਂਦਰ ਸਰਕਾਰ ਨੂੰ ਇਸ ‘ਤੇ ਧਿਆਨ ਦੇਣਾ ਚਾਹੀਦਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀ. ਐੱਮ ਭਗਵੰਤ ਮਾਨ ਦੇ ਵੱਲੋਂ ਇਕ ਸੋਸ਼ਲ ਮੀਡੀਆ ਪੋਸਟ ਵਿਚ ਕੀਤਾ । ਉਨ੍ਹਾਂ ਨੇ ਆਪਣੀ ਪੋਸਟ ਵਿਚ ਲਿਖਿਆ ਕਿ ਅੱਜ ਮੈਂ ਰਸਾਇਣ ਅਤੇ ਖਾਦ ਮੰਤਰੀ ਜੇ. ਪੀ. ਨੱਢਾ ਨਾਲ ਪੰਜਾਬ ਵਿੱਚ ਡੀ. ਏ. ਪੀ. ਖਾਦ ਦੀ ਸਪਲਾਈ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਮੁਲਾਕਾਤ ਕਰਾਂਗਾ । ਪੰਜਾਬ ਨੂੰ ਡੀ. ਏ. ਪੀ. ਖਾਦ ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ ਅਤੇ ਕੇਂਦਰ ਸਰਕਾਰ ਨੂੰ ਇਸ ‘ਤੇ ਧਿਆਨ ਦੇਣਾ ਚਾਹੀਦਾ ਹੈ । ਉਨ੍ਹਾਂ ਅੱਗੇ ਲਿਖਿਆ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਾਡੀ ਮੁੱਖ ਤਰਜੀਹ ਹੈ ਅਤੇ ਇਹ ਯਕੀਨੀ ਬਣਾਉਣ ਲਈ ਅਸੀਂ ਹਰ ਉਪਰਾਲਾ ਕਰਾਂਗੇ ਕਿ ਉਨ੍ਹਾਂ ਨੂੰ ਖਾਦਾਂ ਦੀ ਸਮੇਂ ਸਿਰ ਸਪਲਾਈ ਮਿਲੇ ।

Leave a Comment

Your email address will not be published. Required fields are marked *

Scroll to Top