Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 6:31 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਸ ਪੈਨਸ਼ਨਰਜ ਵੈਲਫੇਅਰ ਐਸੋ. ਜਿਲਾ ਪਟਿਆਲਾ ਦੀ ਮਹੀਨਾਵਾਰ ਮੀਟਿੰਗ ਆਯੋਜਿਤ

ਪੰਜਾਬ ਪੁਲਸ ਪੈਨਸ਼ਨਰਜ ਵੈਲਫੇਅਰ ਐਸੋ. ਜਿਲਾ ਪਟਿਆਲਾ ਦੀ ਮਹੀਨਾਵਾਰ ਮੀਟਿੰਗ ਆਯੋਜਿਤ

ਪੰਜਾਬ ਪੁਲਸ ਪੈਨਸ਼ਨਰਜ ਵੈਲਫੇਅਰ ਐਸੋ. ਜਿਲਾ ਪਟਿਆਲਾ ਦੀ ਮਹੀਨਾਵਾਰ ਮੀਟਿੰਗ ਆਯੋਜਿਤ
ਪਟਿਆਲਾ : ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋ. ਜਿਲਾ ਪਟਿਆਲਾ ਵੱਲੋਂ ਮਹੀਨਾਵਾਰ ਮੀਟਿੰਗ ਸੁਖਵਿੰਦਰ ਸਿੰਘ ਪ੍ਰਧਾਨ, ਉਕਤ ਐਸੋ. ਪੰਜਾਬ ਐਸੋਸੀਏਸ਼ਨ ਦੇ ਮੁੱਖ ਦਫਤਰ ਪਟਿਆਲਾ ਵਿਖੇ ਹੋਈ ਇਸ ਮੌਕੇ ਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਕਿ ਤਨਖਾਹੀ ਪੈਨਸ਼ਨ ਰਵੀਜ਼ਨ ਦਾ ਬਕਾਇਆ ਦਿੱਤਾ ਜਾਵੇ, ਡੀ. ਏ ਦਾ ਬਕਾਇਆ ਦਿੱਤਾ ਜਾਵੇ, ਮਿਤੀ 01.01.2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰ ਦੀ ਪੈਨਸ਼ਨ 2.59 ਫੈਕਟਰ ਨਾਲ ਰਵਾਇਜ਼ ਕੀਤੀ ਜਾਵੇ, 11 ਪ੍ਰਤੀਸ਼ਤ ਡੀ.ਏ, ਤੁਰੰਤ ਦਿੱਤਾ ਜਾਵੇ, ਪੁਲਿਸ ਪੈਨਸ਼ਨਰ ਨੂੰ ਤੇਰਵੀ ਤਨਖਾਹ ਤੇ ਪੈਨਸ਼ਨਰੀ ਲਾਭ ਦਿੱਤਾ ਜਾਵੇ ਆਦਿ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਉਕਤ ਮੰਗਾਂ ਨੂੰ ਸਰਕਾਰ ਬਿਨ੍ਹਾਂ ਦੇਰੀ ਲਾਗੂ ਕਰੇ। ਇਸ ਤੋਂ ਇਲਾਵਾ ਥਾਣਾ ਭਿਖੀ ਦੇ ਮੁੱਖ ਅਫਸਰ ਜਿਲ੍ਹਾਂ ਮਾਨਸਾ ਦੇ ਗੁਰਬੀਰ ਸਿੰਘ ਦੀ, ਭਾਰਤੀ ਕਿਸਾਨ ਯੂਨੀਅਨ ਨਾਲ ਸਬੰਧਿਤ ਹੁਲੜਬਾਜਾਂ, ਬਦਮਾਸ਼ਾ ਵੱਲੋਂ ਮਿਤੀ 04.12.24 ਨੂੰ ਮਾਰ ਦੇਣ ਦੀ ਨੀਯਤ ਨਾਲ ਬੁਰੀ ਤਰ੍ਹਾਂ ਕੀਤੀ ਗਈ ਕੁਟਮਾਰ ਦੀ ਸਖਤ ਨਖੇਧੀ ਕੀਤੀ ਅਤੇ ਸਰਕਾਰ ਪਾਸੋ/ਪ੍ਰਸ਼ਾਸਨ ਪਾਸੋ ਪੁਰਜੋਰ ਮੰਗ ਕੀਤੀ ਗਈ ਕਿ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਜੀ। ਇਸ ਮੌਕੇ ਤੇ ਪ੍ਰੇਮ ਚੰਦ ਪੰਜੋਲਾ, ਸੀਨੀਅਰ ਮੀਤ ਪ੍ਰਧਾਨ ਪਟਿਆਲਾ ਅਤੇ ਅਮਰਜੀਤ ਸਿੰਘ ਗਿੱਲ ਜਨ ਸਕੱਤਰ ਪਟਿਆਲਾ ਹਾਜਰ ਸਨ ।

Scroll to Top