Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 2:08 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੰਕੇਤਕ ਭਾਸ਼ਾ ਦੇ ਦੁਭਾਸ਼ੀਆਂ ਲਈ 40 ਘੰਟਿਆਂ ਦਾ ਮੀਡੀਏਸ਼ਨ ਸਿਖਲਾਈ ਪ੍ਰੋਗਰਾਮ ਕਰਵਾਇਆ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੰਕੇਤਕ ਭਾਸ਼ਾ ਦੇ ਦੁਭਾਸ਼ੀਆਂ ਲਈ 40 ਘੰਟਿਆਂ ਦਾ ਮੀਡੀਏਸ਼ਨ ਸਿਖਲਾਈ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 7 ਨਵੰਬਰ : ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਤੇ ਸਮਾਵੇਸ਼ੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (ਪੀਯੂਐਲਐਸਏ) ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਦੂਰਅੰਦੇਸ਼ ਅਗਵਾਈ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਦੀਪਕ ਸਿੱਬਲ ਦੀ ਨਿਗਰਾਨੀ ਹੇਠ ਸੰਕੇਤਕ ਭਾਸ਼ਾ ਦੁਭਾਸ਼ੀਆਂ ਲਈ 40 ਘੰਟਿਆਂ ਦਾ ਇੱਕ ਵਿਸ਼ੇਸ਼ ‘ਮੀਡੀਏਸ਼ਨ ਸਿਖਲਾਈ ਪ੍ਰੋਗਰਾਮ’ ਕਰਵਾਇਆ ਗਿਆ ।

ਇਹ ਅਹਿਮ ਕੋਰਸ 2 ਨਵੰਬਰ ਤੋਂ 6 ਨਵੰਬਰ, 2026 ਤੱਕ ਕਰਵਾਇਆ ਗਿਆ ਸੀ। ਇਹ ਪਹਿਲਕਦਮੀ ਪ੍ਰਮਾਣਿਤ ‘ਭਾਰਤੀ ਸੰਕੇਤਕ ਭਾਸ਼ਾ’ (ਆਈਐਸਐਲ) ਦੇ ਦੁਭਾਸ਼ੀਆਂ ਅਤੇ ਵਿਸ਼ੇਸ਼ ਸੰਚਾਰ ਪ੍ਰੋਟੋਕੋਲਾਂ ਨੂੰ ਮੁੱਖ ਧਾਰਾ ਦੇ ਵਿਚੋਲਗੀ ਢਾਂਚੇ ਵਿੱਚ ਸ਼ਾਮਲ ਕਰਕੇ, ਕਾਨੂੰਨੀ ਪ੍ਰਣਾਲੀ ਵਿੱਚ ਸੰਚਾਰ ਸਬੰਧੀ ਮੌਜੂਦ ਵੱਡੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਲਾਹੇਵੰਦ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਸਕੱਤਰ ਅਰੁਣ ਕੁਮਾਰ ਅਗਰਵਾਲ ਨੇ ਦੱਸਿਆ ਕਿ ਭਾਰਤ ਦੀ ਸੁਪਰੀਮ ਕੋਰਟ ਦੀ ‘ਵਿਚੋਲਗੀ ਅਤੇ ਸੁਲ੍ਹਾ-ਸਫਾਈ ਪ੍ਰੋਜੈਕਟ ਕਮੇਟੀ’ (ਐਮਸੀਪੀਸੀ) ਦੇ ਸੀਨੀਅਰ ਟਰੇੇਨਰਾਂ, ਸ੍ਰੀ ਸਵਰਨ ਸੰਧੀਰ ਅਤੇ ਮੋਨਿਕਾ ਜਲੋਟਾ ਵੱਲੋਂ ਪੰਜਾਬ ਦੇ 12 ਜ਼ਿਲਿ੍ਹਆਂ ਦੇ ਸੰਕੇਤਕ ਭਾਸ਼ਾ ਦੁਭਾਸ਼ੀਆਂ ਨੂੰ ਆਨਲਾਈਨ ਸਿਖਲਾਈ ਦਿੱਤੀ ਗਈ।  ਇਸ ਉਪਰਾਲੇ ਦਾ ਉਦੇਸ਼ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ‘ਵਿਕਲਪਿਕ ਵਿਵਾਦ ਨਿਵਾਰਨ’ (ਏਡੀਆਰ) ਪ੍ਰਣਾਲੀ ਤੱਕ ਨਿਰਵਿਘਨ ਅਤੇ ਬਰਾਬਰ ਦੀ ਪਹੁੰਚ ਯਕੀਨੀ ਬਣਾਉਣਾ ਹੈ।

ਭਵਿੱਖੀ ਯੋਜਨਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੀ.ਯੂ.ਐਲ.ਐਸ.ਏ.  ਵੱਲੋਂ ਪੰਜਾਬ ਦੀਆਂ ਸਾਰੀਆਂ ‘ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ’ (ਡੀਐਲਐਸਏ) ਵਿੱਚ ਵਿਚੋਲਗੀ ਦੀ ਕਾਰਵਾਈ ਅਤੇ ਹੋਰ ਵਿਕਲਪਿਕ ਵਿਵਾਦ ਨਿਵਾਰਨ ਪ੍ਰਕਿਰਿਆਵਾਂ ਦੌਰਾਨ, ਪ੍ਰਮਾਣਿਤ ਸੰਕੇਤਕ ਭਾਸ਼ਾ ਦੇ ਦੁਭਾਸ਼ੀਆਂ ਦੀ ਮੌਜੂਦਗੀ ਨੂੰ ਇੱਕ ਸਥਾਈ ਪ੍ਰਬੰਧ ਵਜੋਂ ਲਾਗੂ ਕਰਨ ਦੀ ਯੋਜਨਾ ਬਣਾਈ ਗਈ ਹੈ।

Scroll to Top