Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 2:47 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਬਾਨੀ ਮੈਂਬਰ ਕੈਪਟਨ ਪੀ.ਐਸ. ਸ਼ੇਰਗਿੱਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਬਾਨੀ ਮੈਂਬਰ ਕੈਪਟਨ ਪੀ.ਐਸ. ਸ਼ੇਰਗਿੱਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 24 ਸਤੰਬਰ : ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਪਣੇ ਬਾਨੀ ਮੈਂਬਰਾਂ ਵਿੱਚੋਂ ਇੱਕ, ਕੈਪਟਨ ਪੀ.ਐਸ. ਸ਼ੇਰਗਿੱਲ, ਆਈ.ਏ.ਐਸ. (ਸੇਵਾ-ਮੁਕਤ) ਦੇ ਦੇਹਾਂਤ ‘ਤੇ ਡੂੰਘਾ ਦੁੱਖ ਅਤੇ ਅਫ਼ਸੋਸ ਪ੍ਰਗਟਾਇਆ ਹੈ।

ਸ੍ਰੀ ਵਿਜੇ ਦੱਤ, ਮੈਂਬਰ ਅਤੇ ਚੇਅਰਮੈਨ (ਵਾਧੂ ਚਾਰਜ), ਮੈਂਬਰਾਂ ਸ੍ਰੀ ਚੇਤਨ ਧਾਲੀਵਾਲ ਅਤੇ ਸ੍ਰੀ ਜਸਵੀਰ ਸਿੰਘ ਸੇਖੋਂ ਨੇ ਕੈਪਟਨ ਸ਼ੇਰਗਿੱਲ ਦੇ ਅਕਾਲ ਚਲਾਣੇ ‘ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਪੀ.ਐਸ. ਸ਼ੇਰਗਿੱਲ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਸਥਾਪਨਾ ਅਤੇ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਕਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਦੀਆਂ ਸਮਰਪਿਤ ਸੇਵਾਵਾਂ ਅਤੇ ਯੋਗਦਾਨ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।

ਮੈਂਬਰਾਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਹੌਂਸਲਾ ਦੇਵੇ।

Scroll to Top