Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Tuesday, 17 Nov 2026 | 5:41 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਚੰਡੀਗੜ੍ਹ, 16 ਨਵੰਬਰ : ਸੂਬੇ ਵਿੱਚ ਝੋਨੇ ਦੀ ਖਰੀਦ ਦਾ ਕੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਨਿੱਜੀ ਨਿਗਰਾਨੀ ਹੇਠ ਸੁਚਾਰੂ ਢੰਗ ਨਾਲ ਅਤੇ ਤੇਜ਼ ਰਫ਼ਤਾਰ ਨਾਲ ਜਾਰੀ ਹੈ।

ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ 186 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਦਾ ਅੰਕੜਾ ਪਾਰ ਕਰ ਗਈ ਹੈ, ਜਿਸ ਵਿੱਚੋਂ 183 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਅਤੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਮੰਤਰੀ ਦੀ ਅਗਵਾਈ ਹੇਠ ਹਾਸਿਲ ਕੀਤੀ ਇੱਕ ਵੱਡੀ ਪ੍ਰਾਪਤੀ ਤਹਿਤ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ। 72 ਘੰਟਿਆਂ ਦੀ ਖਰੀਦ ਦੇ ਮੁਕਾਬਲੇ ਚੁਕਾਈ ਦੀ ਪ੍ਰਤੀਸ਼ਤਤਾ 85.99 ਫ਼ੀਸਦੀ ਹੈ।

ਸੂਬਾ ਸਰਕਾਰ ਕਿਸਾਨਾਂ ਲਈ ਸਮੇਂ ਸਿਰ ਚੁਕਾਈ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਤਾਲਮੇਲ ‘ਤੇ ਜ਼ੋਰ ਦੇ ਰਹੀ ਹੈ। ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਅਨੁਸਾਰ ਸੂਬਾ ਸਰਕਾਰ ਕਿਸਾਨ ਭਾਈਚਾਰੇ ਵੱਲੋਂ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਦਾਣੇ-ਦਾਣੇ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਹੁਣ ਤੱਕ 8,28,793 ਕਿਸਾਨਾਂ ਨੂੰ 42,404 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ।

Scroll to Top