Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:09 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿੱਚ ਪਹਿਲੀ ਵਾਰ, ਪਟਿਆਲਾ ਨਗਰ ਨਿਗਮ ਨੇ ਰਚਿਆ ਇਤਿਹਾਸ, ਕੌਂਸਲਰਾਂ ਨੂੰ ਦਿੱਤੇ ਗਏ ਟੈਬਲੇਟ

ਪੰਜਾਬ ਵਿੱਚ ਪਹਿਲੀ ਵਾਰ, ਪਟਿਆਲਾ ਨਗਰ ਨਿਗਮ ਨੇ ਰਚਿਆ ਇਤਿਹਾਸ, ਕੌਂਸਲਰਾਂ ਨੂੰ ਦਿੱਤੇ ਗਏ ਟੈਬਲੇਟ

ਪਟਿਆਲਾ 12 ਜਨਵਰੀ – ਪਟਿਆਲਾ ਨਗਰ ਨਿਗਮ ਨੇ ਡਿਜੀਟਲ ਪ੍ਰਸ਼ਾਸਨ ਵੱਲ ਵੱਡਾ ਕਦਮ ਚੁੱਕਦੇ ਹੋਏ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ। ਲੋਹੜੀ ਦੇ ਸ਼ੁਭ ਤਿਉਹਾਰ ਮੌਕੇ ਨਗਰ ਨਿਗਮ ਦੇ ਸਾਰੇ ਕੌਂਸਲਰਾਂ ਨੂੰ ਟੈਬਲੇਟ ਵੰਡੇ ਗਏ, ਤਾਂ ਜੋ ਸ਼ਹਿਰੀ ਪ੍ਰਸ਼ਾਸਨ ਨੂੰ ਆਧੁਨਿਕ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਇਸ ਦੀ ਜਾਣਕਾਰੀ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਨਗਰ ਨਿਗਮ ਪਰਮਜੀਤ ਸਿੰਘ ਵੱਲੋਂ ਮੀਟਿੰਗ ਦੌਰਾਨ ਦਿੱਤੀ ਗਈ । ਇਸ ਮੌਕੇ ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ, ਜਗਦੀਪ ਸਿੰਘ ਜੱਗਾ ਡਿਪਟੀ ਮੇਅਰ ਅਤੇ ਹੋਰ ਕੌਂਸਲਰ ਸਾਹਿਬਾਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਮੌਕੇ ਨਿਗਮ ਵੱਲੋਂ “ਈ-ਨਿਗਮ ਪੋਰਟਲ” ਦੀ ਸ਼ੁਰੂਆਤ ਵੀ ਕੀਤੀ ਗਈ, ਜਿਸ ਦੇ ਤਹਿਤ ਹੁਣ ਜਨਰਲ ਹਾਊਸ ਦੀਆਂ ਸਾਰੀਆਂ ਮੀਟਿੰਗਾਂ ਆਨਲਾਈਨ ਕੀਤੀਆਂ ਜਾਣਗੀਆਂ ਅਤੇ ਸਾਰੇ ਏਜੰਡੇ ਡਿਜੀਟਲ ਤਰੀਕੇ ਨਾਲ ਜਾਰੀ ਹੋਣਗੇ।
ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪੰਜਾਬ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਨਗਰ ਨਿਗਮ ਵੱਲੋਂ ਸਾਰੇ ਕੌਂਸਲਰਾਂ ਨੂੰ ਟੈਬਲੇਟ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਡਿਜੀਟਲ ਪਲੇਟਫਾਰਮ ਰਾਹੀਂ ਹੁਣ ਨਗਰ ਨਿਗਮ ਦਾ ਕੰਮਕਾਜ ਹੋਰ ਤੇਜ਼, ਪਾਰਦਰਸ਼ੀ ਅਤੇ ਜਵਾਬਦੇਹ ਬਣੇਗਾ। “ਈ-ਨਿਗਮ ਪੋਰਟਲ ਦੇ ਜ਼ਰੀਏ ਜਨਰਲ ਹਾਊਸ ਦੀਆਂ ਮੀਟਿੰਗਾਂ, ਏਜੰਡਾ, ਫ਼ੈਸਲੇ ਅਤੇ ਕਾਰਵਾਈ ਰਿਕਾਰਡ ਹੁਣ ਆਨਲਾਈਨ ਉਪਲਬਧ ਹੋਣਗੇ। ਇਸ ਨਾਲ ਨਾ ਸਿਰਫ਼ ਕਾਗਜ਼ੀ ਕਾਰਵਾਈ ਘਟੇਗੀ, ਬਲਕਿ ਫ਼ੈਸਲਿਆਂ ਦੀ ਟ੍ਰੈਕਿੰਗ ਅਤੇ ਲੋਕਾਂ ਤੱਕ ਜਾਣਕਾਰੀ ਪਹੁੰਚਾਉਣਾ ਵੀ ਆਸਾਨ ਹੋਵੇਗਾ,”
ਨਿਗਮ ਕਮਿਸ਼ਨਰ ਨੇ ਦਸਿਆ ਕਿ ਪਟਿਆਲਾ ਨਗਰ ਨਿਗਮ ਸਦਾ ਹੀ ਲੋਕ-ਪੱਖੀ ਅਤੇ ਤਕਨੀਕੀ ਤੌਰ ’ਤੇ ਅੱਗੇ ਵਧਣ ਵਾਲੇ ਫ਼ੈਸਲੇ ਲੈ ਰਿਹਾ ਹੈ। ਅਸੀਂ ਚਾਹੁੰਦੇ ਹਾਂ ਕਿ ਸ਼ਹਿਰ ਦਾ ਪ੍ਰਸ਼ਾਸਨ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇ ਅਤੇ ਹਰ ਕੌਂਸਲਰ ਤਕਨੀਕ ਨਾਲ ਜੁੜ ਕੇ ਸ਼ਹਿਰ ਦੀ ਭਲਾਈ ਲਈ ਕੰਮ ਕਰੇ। ਟੈਬਲੇਟ ਵੰਡਣ ਅਤੇ ਈ-ਨਿਗਮ ਪੋਰਟਲ ਦੀ ਸ਼ੁਰੂਆਤ ਨਾਲ ਹੁਣ ਨਗਰ ਨਿਗਮ ਦਾ ਕੰਮ ਹੋਰ ਸੁਚਾਰੂ ਬਣੇਗਾ। ਇਹ ਕਦਮ ਸਮੇਂ ਦੀ ਮੰਗ ਹੈ ਅਤੇ ਪਟਿਆਲਾ ਇਸ ਮਾਮਲੇ ਵਿੱਚ ਪੰਜਾਬ ਲਈ ਮਿਸਾਲ ਬਣੇਗਾ।
ਮੇਅਰ ਅਤੇ ਕਮਿਸ਼ਨਰ ਨੇ ਸਾਂਝੇ ਤੌਰ ਤੇ ਦਸਿਆ ਕਿ ਹੁਣ ਤੋਂ ਜਨਰਲ ਹਾਊਸ ਦੀਆਂ ਸਾਰੀਆਂ ਮੀਟਿੰਗਾਂ ਆਨਲਾਈਨ ਹੋਣਗੀਆਂ ਅਤੇ ਕੌਂਸਲਰਾਂ ਨੂੰ ਏਜੰਡਾ ਡਿਜੀਟਲ ਰੂਪ ਵਿੱਚ ਮਿਲੇਗਾ, ਜਿਸ ਨਾਲ ਤਿਆਰੀ ਹੋਰ ਬਿਹਤਰ ਹੋਵੇਗੀ ਅਤੇ ਮੀਟਿੰਗਾਂ ਵਿੱਚ ਚਰਚਾ ਹੋਰ ਮੱਤਵਪੂਰਨ ਬਣੇਗੀ। ਮੇਅਰ ਨੇ ਇਹ ਵੀ ਦੱਸਿਆ ਕਿ ਇਸ ਪ੍ਰਕਿਰਿਆ ਨਾਲ ਕਾਗਜ਼ ਦੀ ਬਚਤ ਹੋਵੇਗੀ ਅਤੇ ਵਾਤਾਵਰਨ ਸੁਰੱਖਿਆ ਵੱਲ ਵੀ ਇਕ ਸਕਾਰਾਤਮਕ ਕਦਮ ਸਾਬਤ ਹੋਵੇਗਾ।
ਉਨ੍ਹਾਂ ਦੱਸਿਆ ਕਿ ਈ-ਨਿਗਮ ਪੋਰਟਲ ਰਾਹੀਂ ਭਵਿੱਖ ਵਿੱਚ ਨਗਰ ਨਿਗਮ ਦੀਆਂ ਕਈ ਹੋਰ ਸੇਵਾਵਾਂ ਨੂੰ ਵੀ ਆਨਲਾਈਨ ਕੀਤਾ ਜਾਵੇਗਾ, ਤਾਂ ਜੋ ਸ਼ਹਿਰ ਵਾਸੀਆਂ ਨੂੰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ ਅਤੇ ਸ਼ਿਕਾਇਤਾਂ, ਸੁਝਾਵ ਅਤੇ ਅਰਜ਼ੀਆਂ ਦੀ ਨਿਪਟਾਰਾ ਪ੍ਰਕਿਰਿਆ ਤੇਜ਼ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਸਾਰਾ ਪ੍ਰਬੰਧ ਪਾਰਦਰਸ਼ਤਾ, ਜਵਾਬਦੇਹੀ ਅਤੇ ਤੇਜ਼ ਪ੍ਰਸ਼ਾਸਨ ਦੀ ਦਿਸ਼ਾ ਵੱਲ ਇੱਕ ਵੱਡਾ ਕਦਮ ਹੈ।
ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੀ ਡਿਜੀਟਲ ਯਾਤਰਾ ਦਾ ਮਹੱਤਵਪੂਰਨ ਮੀਲ ਪੱਥਰ ਸਾਬਿਤ ਹੋਵੇਗੀ ਅਤੇ ਇਸ ਨਾਲ ਨਗਰ ਨਿਗਮ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋਵੇਗੀ ਅਤੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।
Scroll to Top