Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:29 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਲਿਆਵੇਗੀ ਵਿਸ਼ੇ਼ਸ ਨੀਤੀ : ਸੀਐਮ ਮਾਨ

ਪੰਜਾਬ ਸਰਕਾਰ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਲਿਆਵੇਗੀ ਵਿਸ਼ੇ਼ਸ ਨੀਤੀ : ਸੀਐਮ ਮਾਨ

ਚੰਡੀਗੜ੍ਹ, 11 ਜੂਨ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਅਣਅਧਿਕਾਰਤ ਕਲੋਨੀਆਂ ਦੇ ਵਾਸੀਆਂ ਨੂੰ ਵਿਸ਼ੇਸ਼ ਨੀਤੀ ਦੇਣ ਦਾ ਫੈਸਲਾ ਕੀਤਾ ਹੈ, ਜਿਸ ਦਾ ਉਦੇਸ਼ ਇਨ੍ਹਾਂ ਕਲੋਨੀਆਂ ਦੇ ਵਸਨੀਕਾਂ ਨੂੰ ਕਾਨੂੰਨੀ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣਾ ਹੋਵੇਗਾ।

ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਸੂਬੇ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਰਹਿ ਰਹੇ ਹਜ਼ਾਰਾਂ ਪਰਿਵਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵੱਡਾ ਕਦਮ ਚੁੱਕਣ ਦਾ ਸੰਕੇਤ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਜਲਦ ਹੀ ਇੱਕ ਵਿਆਪਕ ਰਾਜ ਪੱਧਰੀ ਨੀਤੀ ਤਿਆਰ ਕਰੇਗੀ।

ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਆਉਣ ਵਾਲੀ ਨੀਤੀ ਰਾਹੀਂ ਅਜਿਹੇ ਪਰਿਵਾਰਾਂ ਨੂੰ ਰਾਹਤ ਦੇਣ, ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਦਾ ਸਥਾਈ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਅਣਅਧਿਕਾਰਤ ਕਲੋਨੀਆਂ ਦੇ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੇ ਆਪਣੀ ਉਮਰ ਭਰ ਦੀ ਕਮਾਈ ਪਲਾਟ ਖਰੀਦਣ ਵਿੱਚ ਲਗਾ ਦਿੱਤੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਇਹ ਲੋਕ ਕਿਸੇ ਗਲਤੀ ਦੇ ਨਹੀਂ, ਸਗੋਂ ਗੁੰਮਰਾਹਕੁੰਨ ਵਾਅਦਿਆਂ ਦਾ ਸ਼ਿਕਾਰ ਹੋਏ ਹਨ।

ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਕਈ ਕਾਲੋਨਾਈਜ਼ਰਾਂ ਨੇ ਆਕਰਸ਼ਕ ਇਸ਼ਤਿਹਾਰਾਂ ਅਤੇ ਸੁਵਿਧਾਵਾਂ ਦੇ ਵਾਅਦੇ ਕਰਕੇ ਲੋਕਾਂ ਨੂੰ ਪਲਾਟ ਵੇਚੇ, ਪਰ ਬਾਅਦ ਵਿੱਚ ਇਹ ਸਾਹਮਣੇ ਆਇਆ ਕਿ ਉਨ੍ਹਾਂ ਕਲੋਨੀਆਂ ਨੂੰ ਲੋੜੀਂਦੀਆਂ ਮਨਜ਼ੂਰੀਆਂ ਹੀ ਪ੍ਰਾਪਤ ਨਹੀਂ ਸਨ। ਇਸ ਕਾਰਨ ਵਸਨੀਕਾਂ ਨੂੰ ਰਜਿਸਟਰੀ, ਬਿਜਲੀ, ਪਾਣੀ, ਸੜਕਾਂ ਅਤੇ ਸੀਵਰੇਜ ਵਰਗੀਆਂ ਮੂਲ ਸਹੂਲਤਾਂ ਤੋਂ ਵਾਂਝੇ ਰਹਿਣਾ ਪਿਆ।

Scroll to Top