ਪੰਜਾਬ ਸਰਕਾਰ ਕੀਤਾ ਭ੍ਰਿਸ਼ਟਾਚਾਰ ਖਿਲਾਫ਼ ਐਕਸ਼ਨ ਲੈਂਦਿਆਂ ਸਿਵਲ ਸਰਜਨ ਬਰਨਾਲਾ ਤੇ ਸੀਨੀਅਰ ਸਹਾਇਕ ਮੁਅੱਤਲ

ਪੰਜਾਬ ਸਰਕਾਰ ਕੀਤਾ ਭ੍ਰਿਸ਼ਟਾਚਾਰ ਖਿਲਾਫ਼ ਐਕਸ਼ਨ ਲੈਂਦਿਆਂ ਸਿਵਲ ਸਰਜਨ ਬਰਨਾਲਾ ਤੇ ਸੀਨੀਅਰ ਸਹਾਇਕ ਮੁਅੱਤਲ
ਬਰਨਾਲਾ : ਪੰਜਾਬ ਸਰਕਾਰ ਨੇ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਫੋਰੀ ਤੌਰ ਤੇ ਕਦਮ ਚੁੱਕਦਿਆਂ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਤੇ ਸੀਨੀਅਰ ਸਹਾਇਕ ਅਸ਼ਵਨੀ ਕੁਮਾਰ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ 1970 ਦੇ ਨਿਯਮ 4-ਏ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਦਿਆਂ ਉਨ੍ਹਾਂ ਦਾ ਹੈੱਡਕੁਆਰਟਰ ਦਫ਼ਤਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਚੰਡੀਗੜ੍ਹ ਤੈਅ ਕੀਤਾ ਹੈ।ਜਿ਼ਕਰਯੋਗ ਹੈ ਕਿ ਸਿਵਲ ਸਰਜਨ ਤੇ ਸੀਨੀਅਰ ਸਹਾਇਕ ਖ਼ਿਲਾਫ਼ ਹਸਪਤਾਲ ਦੇ ਡਾਕਟਰਾਂ ਤੇ ਹੋਰ ਸਟਾਫ਼ ਨੇ ਕੰਮ ਕਰਵਾਉਣ ਬਦਲੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾ ਕੇ ਇਕ ਲਿਖ਼ਤੀ ਸ਼ਿਕਾਇਤ ਵੀ ਕੀਤੀ ਸੀ। ਪੀਸੀਐੱਮਐੱਸ ਐਸੋਸੀਏਸ਼ਨ ਨੇ ਸਿਵਲ ਸਰਜਨ ਬਰਨਾਲਾ ’ਤੇ ਕਥਿਤ ਤੌਰ ’ਤੇ ਦੋਸ਼ ਲਗਾਏ ਸਨ ਕਿ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਕਰਵਾਉਣ ਲਈ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਜਾਂਦਾ ਹੈ। ਇਸ ’ਤੇ ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਅਨਿਲ ਗੋਇਲ ਨੂੰ ਜਾਂਚ ਅਫ਼ਸਰ ਨਿਯੁਕਤ ਕੀਤਾ ਗਿਆ ਸੀ। ਜਿਨ੍ਹਾਂ 27 ਅਗਸਤ ਨੂੰ ਬਰਨਾਲਾ ਵਿਖੇ ਆ ਕੇ ਜਾਂਚ ਕੀਤੀ ਸੀ, ਜਿਸ ’ਚ ਉਨ੍ਹਾਂ ਸਿਵਲ ਸਰਜਨ ਨੂੰ ਲੰਬੀ ਛੁੱਟੀ, ਪਰਮੋਸ਼ਨ 4 ਸਤੰਬਰ 14 ਦੀ ਪਲੇਸਮੈਂਟ ਤੇ ਪੈਨਸ਼ਨ ਕੇਸ ਨਾਲ ਸਬੰਧਿਤ ਰਿਕਾਰਡ ਲਿਆਉਣ ਲਈ ਵੀ ਨਿਰਦੇਸ਼ ਦਿੱਤੇ ਸਨ ਤੇ ਜਾਂਚ ਦੌਰਾਨ ਡਾਇਰੈਕਟਰ ਸਾਹਮਣੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਨੇ ਕਾਫੀ ਕੁਝ ਮੰਨਿਆ ਸੀ।

Leave a Comment

Your email address will not be published. Required fields are marked *

Scroll to Top