Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 10:10 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਦਾ ਵੱਡਾ ਐਲਾਨ : 40 ਲੱਖ ਪਰਿਵਾਰਾਂ ਨੂੰ ਮਿਲੇਗੀ ਮੁਫ਼ਤ ਰਾਸ਼ਨ ਕਿੱਟ

ਪੰਜਾਬ ਸਰਕਾਰ ਦਾ ਵੱਡਾ ਐਲਾਨ : 40 ਲੱਖ ਪਰਿਵਾਰਾਂ ਨੂੰ ਮਿਲੇਗੀ ਮੁਫ਼ਤ ਰਾਸ਼ਨ ਕਿੱਟ

ਚੰਡੀਗੜ੍ਹ, 24 ਫਰਵਰੀ : ਚੋਣਾਂ ਤੋ ਪਹਿਲਾਂ ਪੰਜਾਬ ਸਰਕਾਰ ਵਲੋ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਵਿਚ ਪੰਜਾਬ ਸਰਕਾਰ ਨੇ ਸੂਬੇ ਦੇ ਲਗਭਗ 40 ਲੱਖ ਪਰਿਵਾਰਾਂ ਲਈ ‘ਮੇਰੀ ਰਸੋਈ’ ਯੋਜਨਾ ਦਾ ਐਲਾਨ ਕੀਤਾ ਹੈ। ਇਸ ਤਹਿਤ ਹਕਦਾਰ ਘਰਾਂ ਨੂੰ ਮੁਫ਼ਤ ਕਣਕ ਦੇ ਨਾਲ ਦਾਲ, ਖੰਡ, ਸਰ੍ਹੋਂ ਦਾ ਤੇਲ, ਲੂਣ ਅਤੇ ਹਲਦੀ ਮੁਹੱਈਆ ਕਰਵਾਈ ਜਾਵੇਗੀ।

ਜਿਕਰਯੋਗ ਹੈ ਕਿ ਇਸ ਐਲਾਨ ਨਾਲ ਪੰਜਾਬ ਵੀ ਉਹਨਾਂ ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ ਜਿੱਥੇ ਸਰਕਾਰਾਂ ਵੱਲੋਂ ਘਰੇਲੂ ਰਸੋਈ ਸਬੰਧੀ ਰਾਹਤ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਉਜਵਲ ਯੋਜਨਾ ਤਹਿਤ ਗੈਸ ਕੁਨੈਕਸ਼ਨ ਅਤੇ ਸਬਸਿਡੀ ਵਾਲੇ ਸਿਲੰਡਰ ਮੁਹੱਈਆ ਕਰਵਾਏ ਗਏ ਸਨ।
ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਦੇ ਤਹਿਤ, ਪਹਿਲਾਂ ਹੀ ਕਣਕ ਲੈ ਰਹੇ ਕਰੀਬ 40.48 ਲੱਖ ਪਰਿਵਾਰਾਂ ਨੂੰ ਹੁਣ ਵਧੀਕ ਤੌਰ ’ਤੇ ਮੁਫ਼ਤ ਰਾਸ਼ਨ ਕਿੱਟ ਦਿੱਤੀ ਜਾਵੇਗੀ। ਇਸ ਕਿੱਟ ਵਿੱਚ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਲੀਟਰ ਸਰ੍ਹੋਂ ਦਾ ਤੇਲ, ਇੱਕ ਕਿਲੋ ਲੂਣ ਅਤੇ 200 ਗ੍ਰਾਮ ਹਲਦੀ ਸ਼ਾਮਲ ਹੋਵੇਗੀ।
ਸਕੀਮ ਦੇ ਸੁਚਾਰੂ ਲਾਗੂ ਕਰਨ ਲਈ Markfed ਨੂੰ ਨੋਡਲ ਏਜੰਸੀ ਨਿਯੁਕਤ ਕੀਤਾ ਗਿਆ ਹੈ, ਜੋ ਖਰੀਦ ਅਤੇ ਵੰਡ ਦੀ ਜ਼ਿੰਮੇਵਾਰੀ ਸੰਭਾਲੇਗੀ।

Scroll to Top