Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 05 Sep 2026 | 2:49 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ

ਚੰਡੀਗੜ੍ਹ, 4 ਸਤੰਬਰ : ਸਰਕਾਰੀ ਸਕੂਲਾਂ ਵਿੱਚ ਹੋਰ ਬਿਹਤਰ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀ ਲਈ ਪੰਜਾਬ ਸਰਕਾਰ ਨੇ 4 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਸਮੇਤ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਭਰ ਕੇ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਹਰੇਕ ਸਕੂਲ ਵਿੱਚ ਜ਼ਮੀਨੀ ਪੱਧਰ ’ਤੇ ਮਜ਼ਬੂਤ ਗਤੀਸ਼ਲੀ ਅਗਵਾਈ ਯਕੀਨੀ ਬਣਾਈ ਜਾ ਸਕੇ।

ਅੱਜ ਇੱਥੇ ਇਹ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪਦਉੱਨਤੀਆਂ ਅਧਿਆਪਕਾਂ ਲਈ ਵੱਡੇ ਪੇਸ਼ੇਵਰ ਵਿਕਾਸ ਅਤੇ ਤਰੱਕੀ ਦੇ ਨਾਲ-ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਵੀ ਦਰਸਾਉਂਦੀਆਂ ਹਨ।

ਹੈੱਡਮਾਸਟਰ ਵਜੋਂ ਪਦਉੱਨਤ ਹੋਏ 181 ਅਧਿਆਪਕਾਂ ਵਿੱਚੋਂ 140 ਜਨਰਲ ਸ਼੍ਰੇਣੀ ਨਾਲ ਸਬੰਧਤ, 23 ਐਸ.ਸੀ. ਸ਼੍ਰੇਣੀ ਨਾਲ, 6 ਦਿਵਿਆਂਗ ਅਤੇ 8 ਬੈਕਲਾਗ ਪੀ.ਡਬਲਿਊ.ਡੀ. ਕੋਟੇ ਨਾਲ ਸਬੰਧਤ ਹਨ। ਇਸ ਤੋਂ ਇਲਾਵਾ 4 ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਨੂੰ ਵੀ ਤਰੱਕੀ ਦਿੱਤੀ ਗਈ ਹੈ।

ਸ. ਬੈਂਸ ਨੇ ਕਿਹਾ, ‘‘ਇਹ ਸਾਡੇ ਸਕੂਲਾਂ ਨੂੰ ਢੁਕਵੀਂ ਅਗਵਾਈ ਨਾਲ ਸਮਰੱਥ ਬਣਾਉਣ ਵੱਲ ਇੱਕ ਪਰਿਵਰਤਨਸ਼ੀਲ ਕਦਮ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਰਾਜ ਦੇ ਹਰੇਕ ਸਕੂਲ ਵਿੱਚ ਇੱਕ ਹੈੱਡਮਾਸਟਰ ਹੋਵੇ ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨੂੰ ਪ੍ਰੇਰਿਤ ਕਰੇ ਕਿਉਂਕਿ ਮਿਆਰੀ ਸਿੱਖਿਆ ਦਾ ਮੁੱਢ ਮਜ਼ਬੂਤ ਲੀਡਰਸ਼ਿਪ ਹੀ ਹੁੰਦੀ ਹੈ।

ਨਵੇਂ ਪਦਉੱਨਤ ਹੈੱਡਮਾਸਟਰਾਂ ਨੂੰ ਤਹਿ-ਦਿਲੋਂ ਵਧਾਈ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਤਰੱਕੀ ਦੇ ਹੁਕਮ ਸੀਨੀਆਰਤਾ ਅਤੇ ਯੋਗਤਾ ਦੇ ਅਧਾਰ ’ਤੇ ਪਾਰਦਰਸ਼ੀ ਪ੍ਰਕਿਰਿਆ ਤੋਂ ਬਾਅਦ ਜਾਰੀ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਯੋਗ ਉਮੀਦਵਾਰਾਂ ਨੂੰ ਇਨ੍ਹਾਂ ਅਹਿਮ ਤੇ ਜ਼ਿੰਮੇਵਾਰ ਭੂਮਿਕਾਵਾਂ ਲਈ ਤਰੱਕੀ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪਦਉੱਨਤ ਹੋਏ ਨਵੇਂ ਹੈੱਡਮਾਸਟਰ ਤੁਰੰਤ ਚਾਰਜ ਸੰਭਾਲਣਗੇ, ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਨਵੀਂ ਊਰਜਾ ਆਵੇਗੀ।

Scroll to Top