Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 6:45 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰਮੁਖੀ ਹੁਨਰਾਂ ਨਾਲ ਕਰ ਰਹੀ ਹੈ ਲੈਸ: ਅਮਨ ਅਰੋੜਾ

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰਮੁਖੀ ਹੁਨਰਾਂ ਨਾਲ ਕਰ ਰਹੀ ਹੈ ਲੈਸ: ਅਮਨ ਅਰੋੜਾ

ਚੰਡੀਗੜ੍ਹ, 11 ਨਵੰਬਰ : ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਜ਼ਰੂਰਤਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਲਈ ਤਿਆਰ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਨੇ ਦੋ ਮਹੱਤਵਪੂਰਨ ਸਮਝੌਤੇ ਸਹੀਬੱਧ ਕੀਤੇ ਹਨ।

ਪਹਿਲਾ ਸਮਝੌਤਾ ਭਾਰੀ ਮੰਗ ਵਾਲੇ ਆਟੋਮੋਟਿਵ ਅਤੇ ਡਰਾਈਵਿੰਗ ਟਰੇਡਾਂ ਲਈ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ (ਐਸ.ਆਈ.ਏ.ਡੀ.ਐਸ), ਮਾਹੂਆਣਾ ਨਾਲ ਸਹੀਬੱਧ ਕੀਤਾ ਗਿਆ ਹੈ ਅਤੇ ਦੂਜਾ ਸਮਝੌਤਾ ਵਿਸ਼ੇਸ਼ ਫੁੱਟਵੀਅਰ ਅਤੇ ਫੈਸ਼ਨ ਨਿਰਮਾਣ ਭੂਮਿਕਾਵਾਂ ਲਈ ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨ.ਆਈ.ਆਈ.ਐਫ.ਟੀ), ਉਦਯੋਗ ਅਤੇ ਵਣਜ ਵਿਭਾਗ (ਪੰਜਾਬ ਸਰਕਾਰ) ਅਤੇ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫ.ਡੀ.ਡੀ.ਆਈ) ਨਾਲ ਸਹੀਬੱਧ ਕੀਤਾ ਗਿਆ ਹੈ।

ਇਨ੍ਹਾਂ ਸਮਝੌਤਿਆਂ ਦੀ ਰਣਨੀਤਕ ਮਹੱਤਤਾ ਲਈ ਪੀਐਸਡੀਐਮ ਟੀਮ ਨੂੰ ਵਧਾਈ ਦਿੰਦਿਆਂ, ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, “ਇਹ ਭਾਈਵਾਲੀ ਪੰਜਾਬ ਦੇ ਹੁਨਰ ਵਿਕਾਸ ਦੇ ਦ੍ਰਿਸ਼ਟੀਕੋਣ ਵਿੱਚ ਇੱਕ ਨਵਾਂ ਅਧਿਆਇ ਲਿਖੇਗੀ। ਆਪਣੇ ਸਿਖਲਾਈ ਪ੍ਰੋਗਰਾਮਾਂ ਨੂੰ ਆਟੋਮੋਟਿਵ ਅਤੇ ਫੁੱਟਵੀਅਰ ਵਰਗੇ ਉੱਚ-ਵਿਕਾਸ ਵਾਲੇ ਖੇਤਰਾਂ ਦੀਆਂ ਖਾਸ ਜ਼ਰੂਰਤਾਂ ਨਾਲ ਜੋੜ ਕੇ, ਅਸੀਂ ਨੌਕਰੀ ਲੱਭਣ ਵਾਲੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਭਵਿੱਖੀ ਹੁਨਰਾਂ ਨਾਲ ਲੈੱਸ ਕਰ ਰਹੇ ਹਾਂ।

ਐਫਡੀਡੀਆਈ ਅਤੇ ਐਨਆਈਆਈਐਫਟੀ ਵਰਗੇ ਪ੍ਰਮੁੱਖ ਰਾਸ਼ਟਰੀ ਸੰਸਥਾਨਾਂ ਦੀ ਸਾਡੇ ਨਾਲ ਭਾਈਵਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਸਾਡੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਮਿਲੇ, ਜੋ ਸਿੱਧੇ ਤੌਰ ‘ਤੇ ਬਿਹਤਰ ਕਰੀਅਰ ਸੰਭਾਵਨਾਵਾਂ ਵਿੱਚ ਮਦਦ ਕਰਦੀ ਹੈ ਅਤੇ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੀ ਹੈ।”

ਇਸ ਭਾਈਵਾਲੀ ਦੇ ਮੁੱਖ ਉਦੇਸ਼ਾਂ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਭਾਈਵਾਲੀ ਤਹਿਤ ਫੁੱਟਵੀਅਰ ਸੈਕਟਰ ਵਿੱਚ ਰਾਸ਼ਟਰੀ ਮਹੱਤਤਾ ਦੀ ਇੱਕ ਪ੍ਰਮੁੱਖ ਸੰਸਥਾ ਵਜੋਂ ਐਫਡੀਡੀਆਈ ਦੀ ਮੁਹਾਰਤ, ਪਹਿਰਾਵੇ ਅਤੇ ਫੈਸ਼ਨ ਵਿੱਚ ਐਨਆਈਆਈਐਫਟੀ ਦੀ ਖਾਸੀਅਤ ਅਤੇ ਆਟੋਮੋਟਿਵ ਅਤੇ ਡਰਾਈਵਿੰਗ ਵਿੱਚ ਐਸਆਈਏਡੀਐਸ ਦੀ ਮੁਹਾਰਤ ਦਾ ਲਾਭ ਲੈਣਗੀਆਂ।

ਇਹਨਾਂ ਭਾਈਵਾਲੀਆਂ ਦਾ ਉਦੇਸ਼ ਸੰਸਥਾਗਤ ਸਹਿਯੋਗ ਨੂੰ ਮਜ਼ਬੂਤ ਕਰਨਾ, ਉਦਯੋਗ-ਆਧਾਰਿਤ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨਾ, ਰੋਜ਼ਗਾਰਯੋਗਤਾ ਨੂੰ ਵਧਾਉਣਾ ਅਤੇ ਉਦਯੋਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਹੈ, ਜਿਸ ਵਿੱਚ ਐਨਐਸਕਿਊਐਫ -ਆਧਾਰਿਤ ਪ੍ਰੋਗਰਾਮ, ਪਲੇਸਮੈਂਟ, ਅਪ੍ਰੈਂਟਿਸਸ਼ਿਪਾਂ ਅਤੇ ਉੱਦਮਤਾ ਵਿਕਾਸ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।

ਇਨ੍ਹਾਂ ਸਮਝੌਤਿਆਂ ਉੱਤੇ ਹਸਤਾਖ਼ਰ ਪੀਐਸਡੀਐਮ ਦੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ ਵੱਲੋਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਐਨਐਸਕਿਊਐਫ -ਅਧਾਰਿਤ ਸਿਖਲਾਈ, ਪਲੇਸਮੈਂਟ, ਅਪ੍ਰੈਂਟਿਸਸ਼ਿਪਾਂ ਅਤੇ ਉੱਦਮਤਾ ਪ੍ਰਦਾਨ ਕਰਨਗੇ ਤਾਂ ਜੋ ਹੁਨਰ ਦੇ ਪਾੜੇ ਨੂੰ ਪੂਰਿਆ ਜਾ ਸਕੇ, ਰੋਜ਼ਗਾਰਯੋਗਤਾ ਨੂੰ ਵਧਾਇਆ ਜਾ ਸਕੇ ਅਤੇ ਪੰਜਾਬ ਦੇ ਨੌਜਵਾਨਾਂ ਲਈ ਕਰੀਅਰ ਦੇ ਬਿਹਤਰ ਮੌਕੇ ਪੈਦਾ ਕੀਤੇ ਜਾ ਸਕਣ।

ਸ੍ਰੀਮਤੀ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਪੀਐਸਡੀਐਮ ਅਤੇ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ (ਐਸਆਈਏਡੀਐਸ ), ਮਾਹੂਆਣਾ ਦਰਮਿਆਨ ਪਹਿਲਾ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਉੱਚ-ਮੰਗ ਵਾਲੇ ਆਟੋਮੋਟਿਵ ਅਤੇ ਡਰਾਈਵਿੰਗ ਖੇਤਰਾਂ ਵਿੱਚ ਕਿੱਤਾਮੁਖੀ ਸਿਖਲਾਈ ਦਿੱਤੀ ਜਾਵੇਗੀ, ਜਿਸ ਨਾਲ ਸਿਖਿਆਰਥੀਆਂ ਨੂੰ ਵਿਕਸਤ ਹੋ ਰਹੇ ਆਵਾਜਾਈ ਉਦਯੋਗ ਲਈ ਲੋੜੀਂਦੇ ਤਕਨੀਕੀ ਹੁਨਰਾਂ ਨਾਲ ਲੈਸ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਦੂਜਾ ਸਮਝੌਤਾ  ਪੀਐਸਡੀਐਮ, ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਐਨਆਈਆਈਐਫਟੀ), ਉਦਯੋਗ ਤੇ ਵਣਜ ਵਿਭਾਗ, ਪੰਜਾਬ ਸਰਕਾਰ ਅਤੇ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫਡੀਡੀਆਈ) ਦਰਮਿਆਨ ਸਹੀਬੱਧ ਕੀਤਾ ਗਿਆ, ਜੋ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਅਤੇ ਰੁਜ਼ਗਾਰ ਅਧਾਰਤ ਸਿਖਲਾਈ ‘ਤੇ ਕੇਂਦ੍ਰਿਤ ਹੋਵੇਗਾ। ਇਸ ਵਿੱਚ ਫੁੱਟਵੀਅਰ ਅੱਪਰ ਸਟਿੱਚਿੰਗ ਟੈਕਨੀਸ਼ੀਅਨ, ਸਪੋਰਟਸ ਫੁੱਟਵੀਅਰ ਅਸੈਂਬਲੀ ਟੈਕਨੀਸ਼ੀਅਨ, ਫੁੱਟਵੀਅਰ ਸੀਏਡੀ/ਸੀਏਐਮ ਅਪਰੇਟਰ ਅਤੇ ਫੁੱਟਵੀਅਰ ਪੈਟਰਨ ਕਟਰ ਦੀ ਸਿਖਲਾਈ ਦਿੱਤੀ ਜਾਵੇਗੀ।

Scroll to Top