ਪੰਜਾਬ ਸਰਕਾਰ ਸੂਬੇ ਵਿਚ ਸਰਕਾਰੀ ਅਧਿਕਾਰੀਆਂ ਦੇ ਤਬਾਦਲਿਆਂ ਤੇ ਤਾਇਨਾਤੀਆਂ ਦੀ ਅੰਤਿਮ ਤਰੀਕ 31 ਅਗਸਤ ਕੀਤੀ ਤੈਅ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਰਕਾਰੀ ਅਧਿਕਾਰੀਆਂ ਦੇ ਤਬਾਦਲਿਆਂ ਤੇ ਤਾਇਨਾਤੀਆਂ ਦੀ ਅੰਤਿਮ ਤਰੀਕ 31 ਅਗਸਤ ਤੈਅ ਕੀਤੀ ਗਈ ਸੀ, ਜਿਸ ਕਾਰਨ ਹੁਣ ਇਹ ਤਰੀਕ ਨੇੜੇ ਆਉਣ ਤੋਂ ਬਾਅਦ ਸਮੁੱਚੇ ਸਰਕਾਰੀ ਸਿਸਟਮ ਦਾ ਧਿਆਨ ਇਸ ਪਾਸੇ ਲੱਗਾ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵੇਲੇ ਸਰਕਾਰੀ ਸਿਸਟਮ ’ਚ ਫੇਰ-ਬਦਲ ਨੂੰ ਅੰਤਿਮ ਛੋਹਾਂ ਦੇਣ ’ਚ ਲੱਗੀ ਹੋਈ ਹੈ। ਮੁੱਖ ਮੰਤਰੀ ਸੂਬੇ ਵਿਚ ਪ੍ਰਸ਼ਾਸਨਿਕ ਤੇ ਪੁਲਸ ਅਧਿਕਾਰੀਆਂ ਦੇ ਤਬਾਦਲਿਆਂ ਦੀਆਂ ਸੂਚੀਆਂ ਜਾਰੀ ਕਰ ਚੁੱਕੇ ਹਨ। ਵਿਭਾਗੀ ਅਧਿਕਾਰੀਆਂ ਦੇ ਤਬਾਦਲਿਆਂ ਦੀਆਂ ਕੁਝ ਸੂਚੀਆਂ ਜਾਰੀ ਹੋ ਚੁੱਕੀਆਂ ਹਨ, ਜਦੋਂਕਿ ਕੁਝ ਅਜੇ ਜਾਰੀ ਹੋਣੀਆਂ ਹਨ।