ਫਿਲੀਪੀਨਜ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
ਮਨੀਲਾ, 17 ਨਵੰਬਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨਾ ਦਿਨੀ ਆਪਣੇ ਫਿਲੀਪੀਨਜ਼ ਦੌਰੇ ਤੇ ਹਨ। ਅੱਜ ਉਨਾ ਵਲੋ ਮਨੀਲਾ ਸਥਿਤ ਇਕ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਕੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਵੀ ਕੀਤੀ।
ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪ੍ਰਧਾਨ ਮੰਤਰੀ ਨੇ ਕਿਹਾ ਕਿ ਮਨੀਲਾ ਦੇ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਪਹੁੰਚਣਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ। ਜ਼ਿਕਰਯੋਗ ਹੈ ਕਿ ਮੋਦੀ 23ਵੇਂ ਆਸੀਆਨ-ਭਾਰਤ ਸੰਮੇਲਨ ਅਤੇ 21ਵੇਂ ਪੂਰਬੀ ਏਸ਼ੀਆ ਸੰਮੇਲਨ ਵਿੱਚ ਹਿੱਸਾ ਲੈਣ ਲਈ ਫਿਲੀਪੀਨਜ਼ ਦੇ ਦੌਰੇ ‘ਤੇ ਹਨ।
ਇਸ ਦੌਰਾਨ ਉਨ੍ਹਾਂ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨਾ ਵੀ ਦੌਰੇ ਦਾ ਅਹਿਮ ਹਿੱਸਾ ਰਿਹਾ। ਉਨ੍ਹਾਂ ਇਸ ਧਾਰਮਿਕ ਅਸਥਾਨ ਦੀ ਫੇਰੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦਿਆਂ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।