Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 5:55 pm

+91 90915 01313 , +91 90916 01313

punjabbanni@gmail.com
punjabbani@yahoo.com

ਬਠਿੰਡਾ ਅਦਾਲਤ ਵਿੱਚ ਕੰਗਨਾ ਰਣੌਤ ਦੀ ਪੇਸ਼ੀ, ਵੀਡਿਓ ਕਾਨਫਰੰਸ ਰਾਹੀ ਭਰੀ ਹਾਜਰੀ

ਬਠਿੰਡਾ ਅਦਾਲਤ ਵਿੱਚ ਕੰਗਨਾ ਰਣੌਤ ਦੀ ਪੇਸ਼ੀ, ਵੀਡਿਓ ਕਾਨਫਰੰਸ ਰਾਹੀ ਭਰੀ ਹਾਜਰੀ

ਚੰਡੀਗੜ, 27 ਜਨਵਰੀ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸਾਂਸਦ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਅੱਜ ਪੇਸ਼ੀ ਹੋਈ, ਜਿਥੇ ਉਹ ਵੀਡਿਓ ਕਾਨਫਰੰਸ ਰਾਹੀ ਹਾਜਰ ਹੋਈ। ਇਸ ਮੌਕੇ ਸੁਣਵਾਈ ਦੌਰਾਨ ਮੁਆਵਕ ਪੱਖ ਵੱਲੋਂ ਦੋ ਗਵਾਹਾਂ ਦੇ ਬਿਆਨ ਅਦਾਲਤ ਵਿੱਚ ਦਰਜ ਕਰਵਾਏ ਗਏ।

ਦਸ ਦਈਏ ਕਿ ਬੇਬੇ ਮਹਿੰਦਰ ਕੌਰ ਵੱਲੋਂ ਦਰਜ ਕਰਵਾਏ ਗਏ ਮਾਣਹਾਨੀ ਮਾਮਲੇ ਸਬੰਧੀ ਪੇਸ਼ ਹੋਈ । ਅੱਜ ਦੀ ਸੁਣਵਾਈ ਦੌਰਾਨ ਮੁੱਖ ਤੌਰ ’ਤੇ ਸਾਂਸਦ ਦੇ ਪਾਸਪੋਰਟ ਨੂੰ ਜਬਤ ਕਰਨ ਨਾਲ ਜੁੜੇ ਮਸਲੇ ’ਤੇ ਅਦਾਲਤੀ ਕਾਰਵਾਈ ਹੋਈ ਸੀ। ਬੇਬੇ ਮਹਿੰਦਰ ਕੌਰ ਦੇ ਵਕੀਲ ਐਡਵੋਕੇਟ ਰਘਬੀਰ ਸਿੰਘ ਬੈਣੀਵਾਲ ਨੇ ਦੱਸਿਆ ਕਿ ਕੰਗਨਾ ਰਣੌਤ ਨੇ ਅਦਾਲਤ ਵਿੱਚ ਦੋ ਗਵਾਹਾਂ ਦੇ ਬਿਆਨ ਅਦਾਲਤ ਵਿੱਚ ਦਰਜ ਕਰਵਾਏ ਗਏ।

ਉੱਥੇ ਹੀ ਕੰਗਨਾ ਰਣੌਤ ਦੀ ਤਰਫੋਂ ਅਦਾਲਤ ਵਿੱਚ ਐਫੀਡੈਵਿਟ ਦਾਖਲ ਕਰਕੇ ਇਹ ਭਰੋਸਾ ਦਿੱਤਾ ਗਿਆ ਕਿ ਜੇਕਰ ਅਦਾਲਤ ਵੱਲੋਂ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ ਤਾਂ ਉਹ ਹਾਜ਼ਰ ਹੋਣ ਲਈ ਤਿਆਰ ਹਨ ।

ਐਡਵੋਕੇਟ ਰਘਬੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਕੰਗਨਾ ਰਣੌਤ ਦੇ ਵਕੀਲ ਵੱਲੋਂ ਵਿਦੇਸ਼ ਯਾਤਰਾ ਸਬੰਧੀ ਦਿੱਤਾ ਗਿਆ ਪਹਿਲਾਂ ਦਾ ਐਫੀਡੈਵਿਟ ਅਦਾਲਤ ਨੂੰ ਸੰਤੁਸ਼ਟ ਨਹੀਂ ਕਰ ਸਕਿਆ । ਇਸ ਕਾਰਨ ਅਦਾਲਤ ਨੇ ਅਗਲੀ ਪੇਸ਼ੀ ਦੌਰਾਨ ਨਵਾਂ ਐਫੀਡੈਵਿਟ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਵਿੱਚ ਵਿਦੇਸ਼ ਜਾਣ ’ਤੇ ਰੋਕ ਅਤੇ ਪਾਸਪੋਰਟ ਅਦਾਲਤ ਵਿੱਚ ਜਮ੍ਹਾਂ ਕਰਵਾਉਣ ਸਬੰਧੀ ਸਪੱਸ਼ਟ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ ।

Scroll to Top